Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਸੇਖਵਾਂ ਵਿਖੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ

ਕਿਹਾ, ਨੌਜਵਾਨਾਂ ਲਈ ਇਹ ਵੱਡੀ ਸੌਗਾਤ

ਬਟਾਲਾ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਮ ਦੀ ਅਗਵਾਈ ਹੇਠ ਪਿੰਡ ਸੇਖਵਾਂ ਵਿਖੇ ਤਿਆਰ ਕੀਤਾ ਗਿਆ ਆਧੁਨਿਕ ਖੇਡ ਸਟੇਡੀਅਮ ਅੱਜ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਵਧੀਆ ਮੈਦਾਨ ਅਤੇ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਤਾਂ ਉਨ੍ਹਾਂ ਦੀ ਊਰਜਾ ਸਹੀ ਦਿਸ਼ਾ ਵਿੱਚ ਲੱਗਦੀ ਹੈ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ।

ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਰਾਤ ਸਮੇਂ ਵੀ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਉੱਚ ਮਿਆਰੀ ਲਾਈਟਿੰਗ ਸਿਸਟਮ ਲਗਾਇਆ ਗਿਆ ਹੈ ਇਸ ਤੋਂ ਇਲਾਵਾ ਪੀਣ ਵਾਲੇ ਸਾਫ ਪਾਣੀ, ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ  ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹਲਕੇ ਦੇ ਹੋਰਨਾਂ ਪਿੰਡਾਂ ’ਚ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਪ੍ਰੋਜੈਕਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਇਲਾਕੇ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.