Facebook-f Youtube X-twitter

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ‘ਚ ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਕਰਵਾਏ ਗਏ


ਪਟਿਆਲਾ: ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ।ਅੰਡਰ 14 ਦੇ ਮੁਕਾਬਲਿਆਂ ਵਿੱਚ ਨਾਭਾ ਜੋਨ ਨੇ ਪਹਿਲਾਂ,ਰਾਜਪੁਰਾ ਨੇ ਦੂਜਾ, ਪਟਿਆਲਾ-1 ਨੇ ਤੀਜਾ,ਅੰਡਰ 17 ਦੇ ਮੁਕਾਬਲਿਆਂ ਵਿੱਚ ਘਨੌਰ ਜੋਨ ਨੇ ਪਹਿਲਾਂ,ਪਾਤੜਾਂ ਨੇ ਦੂਜਾ, ਪਟਿਆਲਾ-1 ਨੇ ਤੀਜਾ,ਅੰਡਰ 19 ਦੇ ਮੁਕਾਬਲਿਆਂ ਵਿੱਚ ਘਨੌਰ ਜੋਨ ਨੇ ਪਹਿਲਾ,ਭਾਦਸੋ ਜੋਨ ਨੇ ਦੂਜਾ ਤੇ ਪਟਿਆਲੀ-1 ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਇਸ ਮੌਕੇ ਤੇ ਦਵਿੰਦਰ ਸਿੰਘ ਜੋਨਲ ਸਕੱਤਰ ਪਾਤੜਾਂ, ਅਮਨਿੰੰਦਰ ਸਿੰਘ ਜੋਨਲ ਸਕੱਤਰ ਪਟਿ-1,ਜਸਵਿੰਦਰ ਸਿੰਘ ਜੋਨਲ ਸਕੱਤਰ ਘਨੌਰ, ਬਲਵਿੰਦਰ ਸਿੰਘ ਜੱਸਲ ਜੋਨਲ ਸਕੱਤਰ ਪਟਿ-2,ਅਲਬਰਟ, ਬੀਰਦਵਿੰਦਰ ਸਿੰਘ,ਮਨਦੀਪ ਸ਼ਰਮਾ,ਮਲਕੀਤ ਸਿੰਘ,ਕੁਲਵੰਤ ਸਿੰਘ,ਸ਼ਿਵ ਭੰਡੀਰ,ਜਸਵੰਤ ਸਿੰਘ,ਲਖਵਿੰਦਰ ਸਿੰਘ,ਰਕੇਸ਼ ਕੁਮਾਰ ਲਚਕਾਣੀ ਅਤੇ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਮੇਲੇ 2026 ਵਿੱਚ ਜਨ-ਗਣਨਾ ਫੇਜ਼-2 ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਸਟਾਲ ਸਥਾਪਿਤ

ਪਟਿਆਲਾ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਚੱਲ ਰਹੇ ਸਲਾਨਾ ਯੁਵਕ ਮੇਲੇ (ਯੂਥ ਫੈਸਟੀਵਲ) ਦੌਰਾਨ ਦੇਸ਼ ਦੀ ਆਗਾਮੀ ਮਰਦਮਸ਼ੁਮਾਰੀ ਦੇ ਦੂਜੇ ਪੜਾਅ (Census Phase-2: Population Enumeration) ਦੇ ਸਬੰਧ ਵਿੱਚ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਪ੍ਰਚਾਰ ਸਟਾਲ ਲਗਾਇਆ ਗਿਆ ਹੈ। ਇਸ ਸਟਾਲ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਜਨਗਣਨਾ ਦੀ ਮਹੱਤਤਾ ਬਾਰੇ ਜਾਣੂ...

ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮਨਾਇਆ ਬਾਲ ਦਿਵਸ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਿਆਂ ਲਈ ਕਰਵਾਈਆਂ ਗਈਆਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਦੀ ਅਗਵਾਈ ਹੇਠ ਰਿਸੋਰਸ ਸੈਂਟਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਡਾ. ਸ਼ਿਵਾਨੀ ਨਾਗਪਾਲ...

ਜ਼ਿਲ੍ਹੇ ਦੀਆਂ ਮੰਡੀ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ

ਹੁਣ ਤੱਕ 8,89,286.16 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, 8,27,115.35 ਮੀਟ੍ਰਿਕ ਟਨ ਝੋਨੇ ਹੋਈ ਖਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਿਰਵਿਘਨ ਜਾਰੀ ਹੈ ਅਤੇ ਮਿੱਥੇ ਗਏ ਟੀਚੇ ਅਨੁਸਾਰ ਖਰੀਦੇ ਗਏ ਝੋਨੇ ਦੀ ਲਿਫਟਿੰਗ ਲਈ ਲੋੜੀਂਦੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.