Facebook-f Youtube X-twitter

ਮਿਸ਼ਨ ਕਲੀਨ ਪਟਿਆਲਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਿਆਲਾ ਸ਼ਹਿਰ ਵਿੱਚ ਦੋ ਵੱਡੀਆਂ ਸਫਾਈ ਮੁਹਿੰਮਾਂ ਦੀ ਅਗਵਾਈ ਕੀਤੀ 

ਪਟਿਆਲਾ: ਸ਼ਹਿਰ ਦੀਆਂ ਜਨਤਕ ਥਾਵਾਂ ਅਤੇ ਸੜਕਾਂ ਦੀ ਸਮੂਹਿਕ ਸਫਾਈ ਨੂੰ ਉਤਸ਼ਾਹਿਤ ਕਰਨ ਲਈ ਮਿਸ਼ਨ ਕਲੀਨ ਪਟਿਆਲਾ ਤਹਿਤ ਗਤੀਵਿਧੀਆਂ ਨੂੰ ਜਾਰੀ ਰੱਖਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਫ਼ਤਰ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਦੇ ਸਹਿਯੋਗ ਨਾਲ ਅੱਜ ਦੋ ਵੱਡੀਆਂ ਸਫਾਈ ਮੁਹਿੰਮਾਂ ਦੀ ਅਗਵਾਈ ਕੀਤੀ। ਪਹਿਲੀ ਸਫਾਈ ਮੁਹਿੰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੜਕ ਦੇ ਨਾਲ, ਥਾਪਰ ਚੌਂਕ ਤੋਂ ਗੁਰਦੁਆਰਾ ਦੁਖਨਿਵਾਰਨ ਸਾਹਿਬ ਤੱਕ ਚਲਾਈ ਗਈ, ਜਿਸ ਵਿੱਚ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਡੀਸੀ ਦਫਤਰ, ਲੋਕ ਨਿਰਮਾਣ, ਆਰਟੀਓ, ਜੰਗਲਾਤ ਵਿਭਾਗ, ਕੇਂਦਰੀ ਜੇਲ੍ਹ, ਰੈੱਡ ਕਰਾਸ ਸੋਸਾਇਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਟਾਫ ਨੇ ਉਤਸ਼ਾਹੀ ਨਾਲ ਹਿੱਸਾ ਲਿਆ। ਕੂੜਾ-ਕਰਕਟ, ਲੰਬੇ ਸਮੇਂ ਤੋਂ ਪਈ ਰਹਿੰਦ-ਖੂੰਹਦ ਅਤੇ ਬਾਗਬਾਨੀ ਰਹਿੰਦ-ਖੂੰਹਦ ਨੂੰ ਸੜਕ ਦੇ ਕਿਨਾਰੇ ਤੋਂ ਸਾਫ਼ ਕੀਤਾ ਗਿਆ। ਨਗਰ ਨਿਗਮ ਦੀਆਂ ਟੀਮਾਂ ਨੇ ਕੂੜੇ ਦੇ ਢੇਰਾਂ ਨੂੰ ਸਾਫ਼ ਕਰਨ ਅਤੇ ਸਹੀ ਪ੍ਰਬੰਧਨ ਲਈ ਸਹਾਇਤਾ ਕੀਤੀ।

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਸਹਾਇਕ ਕਮਿਸ਼ਨਰ (ਜਨਰਲ) ਹਰਜੋਤ ਕੌਰ ਮਾਵੀ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸੜਕ ਦੇ ਨਾਲ-ਨਾਲ ਵਾਰ-ਵਾਰ ਕੂੜਾ ਸੁੱਟਦੇ ਪਾਏ ਵਿਕਰੇਤਾਵਾਂ ਵਿਰੁੱਧ ਢੁਕਵੀਂ ਕਾਰਵਾਈ ਯਕੀਨੀ ਬਣਾਉਣ ਦੀ ਗੱਲ ਆਖੀ। ਪੀਪੀਸੀਬੀ ਵੱਲੋਂ ਪਲੇਅ ਵੇਜ਼ ਸਕੂਲ ਦੇ ਸਹਿਯੋਗ ਨਾਲ ਚਲਾਈ ਦੂਜੀ ਸਫਾਈ ਮੁਹਿੰਮ ਵਿੱਚ ਪਟਿਆਲਾ ਰੇਲਵੇ ਸਟੇਸ਼ਨ ਤੋਂ ਫਾਊਂਟੇਨ ਚੌਕ ਤੱਕ ਦੇ ਹਿੱਸੇ ਨੂੰ ਕਵਰ ਕੀਤਾ ਗਿਆ। ਪ੍ਰਿੰਸੀਪਲ, ਸਟਾਫ਼ ਅਤੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਸਤੇ ਵਿੱਚ ਪਲਾਸਟਿਕ ਦੇ ਕੂੜੇ ਨੂੰ ਸਾਫ਼ ਕਰਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਓਮੈਕਸ ਮਾਲ ਦੇ ਸਟਾਫ਼ ਮੈਂਬਰ ਵੀ ਸਫਾਈ ਪਹਿਲਕਦਮੀ ਵਿੱਚ ਸ਼ਾਮਲ ਹੋਏ। 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ, “ਹਵਾ ਪ੍ਰਦੂਸ਼ਣ, ਖਾਸ ਕਰਕੇ ਧੂੜ ਪ੍ਰਦੂਸ਼ਣ, ਪਟਿਆਲਾ ਸ਼ਹਿਰ ਦੀ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਨ ਵਾਲੇ ਪ੍ਰਮੁੱਖ ਕਾਰਕਾਂ ਵਿੱਚੋਂ ਇੱਕ ਹੈ ਅਤੇ ਇਸ ਦੇ ਤੁਰੰਤ ਹੱਲ ਦੀ ਲੋੜ ਹੈ। ਮਿਸ਼ਨ ਕਲੀਨ ਪਟਿਆਲਾ ਰਾਹੀਂ, ਸਫਾਈ ਵਿੱਚ ਸੁਧਾਰ ਕਰਕੇ ਅਤੇ ਸੜਕਾਂ ਅਤੇ ਜਨਤਕ ਥਾਵਾਂ ‘ਤੇ ਰਹਿੰਦ-ਖੂੰਹਦ ਅਤੇ ਧੂੜ ਦੇ ਜਮ੍ਹਾਂ ਹੋਣ ਨੂੰ ਘਟਾ ਕੇ ਧੂੜ ਪ੍ਰਦੂਸ਼ਣ ਨੂੰ ਹੱਲ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ, ਸੰਸਥਾ, ਦਫ਼ਤਰ ਅਤੇ ਕਾਰੋਬਾਰੀ ਅਦਾਰੇ ਨੂੰ ਆਪਣੇ ਅਹਾਤੇ ਦੇ ਬਾਹਰ ਸੜਕ ਅਤੇ ਜਨਤਕ ਥਾਂ ਦੀ ਸਫਾਈ ਬਣਾਈ ਰੱਖਣ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਅੱਜ ਦੀਆਂ ਮੁਹਿੰਮਾਂ ਵਿੱਚ ਵਿਦਿਆਰਥੀਆਂ, ਸਰਕਾਰੀ ਵਿਭਾਗਾਂ ਅਤੇ ਨਿੱਜੀ ਸੰਗਠਨਾਂ ਦੀ ਉਤਸ਼ਾਹੀ ਭਾਗੀਦਾਰੀ ਦਰਸਾਉਂਦੀ ਹੈ ਕਿ ਜਦੋਂ ਸਮਾਜ ਦੇ ਹਰ ਵਰਗ ਦੇ ਲੋਕ ਇਕੱਠੇ ਕੰਮ ਕਰਦੇ ਹਨ ਤਾਂ ਪ੍ਰਾਪਤੀਆਂ ਯਕੀਨੀ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੀਪੀਸੀਬੀ ਇਸ ਗਤੀ ਨੂੰ ਬਣਾਉਣ ਅਤੇ ਸਫਾਈ, ਵਾਤਾਵਰਣ ਜ਼ਿੰਮੇਵਾਰੀ ਅਤੇ ਧੂੜ ਪ੍ਰਦੂਸ਼ਣ ਦੀ ਰੋਕਥਾਮ ਨੂੰ ਪਟਿਆਲਾ ਭਰ ਵਿੱਚ ਇੱਕ ਸਾਂਝੀ ਜ਼ਿੰਮੇਵਾਰੀ ਬਣਾਉਣ ਲਈ ਸਾਰੇ ਹਿੱਸੇਦਾਰਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.