Facebook-f Youtube X-twitter

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਪਿੰਡ ਪੱਧਰੀ ਕੈਂਪ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ : ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਕਰਾਈਵਾਲਾ ਬਲਾਕ ਮਲੋਟ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਪਿੰਡ ਦੇ ਲਗਭਗ 75 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।

ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਪ੍ਰੇਰਿਤ ਕੀਤਾ।

ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਵਿੱਚ ਨਦੀਨ ਪ੍ਰਬੰਧਨ ਬਾਰੇ ਵਿਸਥਾਰ ਤਹਿਤ ਜਾਣਕਾਰੀ ਦਿੱਤੀ।

ਡਾ. ਜਗਮਨਜੋਤ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ। ਉਹਨਾਂ ਨੇ ਝੋਨੇ ਦੀ ਗੋਭ ਅਵਸਥਾ ਵਿੱਚ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦਾ ਛਿੜਕਾਅ ਕਰਨ ਬਾਰੇ ਜਾਣਕਾਰੀ ਦਿੱਤੀ।

ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫ਼ਸਲੀ ਵਿਭੰਨਤਾ ਤਹਿਤ ਥੋੜ੍ਹਾ ਰਕਬਾ ਫ਼ਲਦਾਰ ਬੂਟਿਆਂ ਅਤੇ ਸਬਜੀਆਂ ਹੇਠ ਵਧਾਉਣ ਬਾਰੇ ਪ੍ਰੇਰਿਤ ਕੀਤਾ। ਉਹਨਾਂ ਨੇ ਮਨੁੱਖੀ ਸਿਹਤ ਲਈ ਫਲ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.