Facebook-f Youtube X-twitter

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟ ਰਜਿਸਟ੍ਰੇਸ਼ਨ ਅਤੇ ਟ੍ਰੇਨਿੰਗ ਕੈਂਪ ਆਯੋਜਿਤ

ਸ੍ਰੀ ਮੁਕਤਸਰ ਸਾਹਿਬ : ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਤਹਿਤ ਕਾਲਜ ਪ੍ਰਿੰਸੀਪਲ ਸ੍ਰੀਮਤੀ ਮੰਜੂ ਕਪੂਰ ਦੀ ਅਗਵਾਈ ਅਤੇ ਕਾਲਜ ਵੋਟ ਕਮੇਟੀ ਦੇ ਯਤਨਾਂ ਸਦਕਾ ਕਾਲਜ ਵਿੱਚ ਵਿਦਿਆਰਥੀਆਂ ਦੀ ਵੋਟ ਦੀ ਰਜਿਸਟ੍ਰੇਸ਼ਨ ਅਤੇ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ  ਮੀਡੀਆ ਜੋਨਲ ਸੈਕਟਰੀ ਸ. ਸਰਬਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਪਹੁੰਚੇ।

ਇਸ ਮੌਕੇ ਮੀਡੀਆ ਜੋਨਲ ਸੈਕਟਰੀ ਸ. ਸਰਬਜੀਤ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਵੋਟਾਂ ਅਪਲਾਈ ਕਰਨ, ਵੋਟਾਂ ਦੇ ਮਹੱਤਵ ਅਤੇ ਵੋਟ ਦੇ ਸਹੀ ਇਸਤੇਮਾਲ ਬਾਰੇ ਜਾਗਰੂਕ ਕੀਤਾ। ਪ੍ਰਿੰਸੀਪਲ ਸ੍ਰੀਮਤੀ ਮੰਜੂ ਕਪੂਰ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਕੈਂਪ ਲਗਾਉਣ ਲਈ ਵਚਨਬੱਧਤਾ ਪ੍ਰਗਟਾਈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਅਤੇ ਕਾਲਜ ਸੁਪਰਡੈਂਟ ਸ. ਦੌਲਧ ਸਿੰਘ ਬਰਾੜ ਨੇ ਵੋਟ ਕਮੇਟੀ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਅਜਿਹੇ ਕੈਂਪ ਲਗਾਉਣ ਲਈ ਉਤਸ਼ਾਹਿਤ ਕੀਤਾ।

ਇਸ ਕੈਂਪ ਵਿੱਚ ਪ੍ਰੋ. ਰਾਜਵੀਰ ਕੌਰ ਅਤੇ ਪ੍ਰੋ. ਗੀਸ਼ੂ ਛਾਬੜਾ ਨੇ ਵਿਦਿਆਰਥੀਆਂ ਦੀ ਨਵੀਂ ਵੋਟ ਦੀ ਰਜਿਸਟ੍ਰੇਸ਼ਨ ਕੀਤੀ ਅਤੇ ਨਾਲ ਹੀ ਵੋਟ ਅਪਲਾਈ ਕਰਨ ਦੀ ਟ੍ਰੇਨਿੰਗ ਵੀ ਦਿੱਤੀ। ਆਖਿਰ ਵਿੱਚ ਕਾਲਜ ਨੋਡਲ ਅਫਸਰ ਡਾ. ਜੋਬਨਜੀਤ ਸਿੰਘ ਖਹਿਰਾ ਨੇ ਕਾਲਜ ਪ੍ਰਸ਼ਾਸ਼ਨ ਅਤੇ ਵੋਟ ਕਮੇਟੀ ਦਾ ਧੰਨਵਾਦ ਕੀਤਾ ਜਿਹਨਾਂ ਦੇ ਸਹਿਯੋਗ ਸਦਕਾ ਇਸ ਵੋਟ ਰਜਿਸਟ੍ਰੇਸ਼ਨ ਕੈਂਪ ਦਾ ਸਫਲ ਆਯੋਜਨ ਕੀਤਾ ਜਾ ਸਕਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.