Facebook-f Youtube X-twitter

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਪਟਿਆਲਾ, 25 ਅਗਸਤ: ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਇੰਟੈਂਸਿਵ ਰਿਵਿਜ਼ਨ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਚੋਣ ਪ੍ਰਕਿਰਿਆ ਸਬੰਧੀ ਜਾਗਰੂਕ ਕਰਨਾ ਸੀ। ਕੈਂਪ ਵਿੱਚ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਅਤੇ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵੋਟਰ ਰਜਿਸਟ੍ਰੇਸ਼ਨ ਲਈ ਯੋਗਤਾ, ਲੋੜੀਂਦੀ ਪ੍ਰਕਿਰਿਆ ਅਤੇ ਆਨਲਾਈਨ ਵੋਟਰ ਕਾਰਡ ਲਈ ਅਰਜ਼ੀ ਦੇਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੈਂਪ ਦੌਰਾਨ ਲਗਭਗ 350 ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਭਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਕੈਂਪ ਦਾ ਆਯੋਜਨ ਕਾਲਜ ਸਵੀਪ ਨੋਡਲ ਅਫ਼ਸਰ ਡਾ. ਰਜਨੀ ਬਾਲਾ ਵੱਲੋਂ ਕਮੇਟੀ ਮੈਂਬਰਾਂ ਸਹਾਇਕ ਪ੍ਰੋ. ਦਿਲਪ੍ਰੀਤ ਕੌਰ, ਸਮਨਦੀਪ ਕੌਰ, 

ਸੁਮਨ ਬਾਲਾ, ਨੈਂਨਸੀ ਸ਼ਰਮਾ, ਯਾਦਵਿੰਦਰ ਸਿੰਘ ਅਤੇ ਡਾ. ਸਵਾਤੀ ਗੁਪਤਾ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੋਣ ਦੇ ਨਾਲ-ਨਾਲ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਸਵਿੰਦਰ ਸਿੰਘ ਰੇਖੀ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਵੋਟਰ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਚੋਣ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਮੋਹਿਤ ਕੌਸ਼ਲ ਨੇ ਕਾਲਜ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਚੋਣ ਕਮਿਸ਼ਨ ਵੱਲੋਂ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਵੇਰਵਿਆਂ ਵਿੱਚ ਸੋਧ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਲਈ ਕਿਹਾ। ਡਾ. ਰਜਨੀ ਬਾਲਾ ਨੇ ਮੰਚ ਸੰਚਾਲਨ ਕੀਤਾ ਅਤੇ ਅੰਤ ਵਿੱਚ ਧੰਨਵਾਦ ਕੀਤਾ। ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਲਾਇਬ੍ਰੇਰੀਅਨ ਸੁਖਬੀਰ ਕੌਰ, ਡਾ. ਰਿਤੂ ਕਪੂਰ ਅਤੇ ਕਾਲਜ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਕੈਂਪ ਨੇ ਨੌਜਵਾਨਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਅਤੇ ਲੋਕਤੰਤਰਿਕ ਭਾਗੀਦਾਰੀ ਸਬੰਧੀ ਜਾਗਰੂਕਤਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ- ਵਿਧਾਇਕ ਸ਼ੈਰੀ ਕਲਸੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਕ...

ਚਾਰ ਪਿੰਡਾਂ ‘ਚ ਦਿਖਾਈ ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਗੁਲਾਬੇਵਾਲਾ, ਲੰਬੀ ਢਾਬ, ਕੋਟਲੀ ਦੇਵਨ ਅਤੇ ਉਦੇਕਰਨ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ...

ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਦੂਜੇ ਫੇਜ਼ ਦੀ ਤਿੰਨ ਦਿਨਾਂ ਫੀਲਡ ਟ੍ਰੇਨਰਜ਼ ਦੀ ਟ੍ਰੇਨਿੰਗ ਦਾ ਸਫਲ ਆਯੋਜਨ

ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਦੂਜੇ ਫੇਜ਼ ਤਹਿਤ 22 ਤੋਂ 24  ਸਤੰਬਰ ਤੱਕ ਤਿੰਨ ਦਿਨਾਂ ਫੀਲਡ ਟ੍ਰੇਨਰਜ਼ ਦੀ ਟ੍ਰੇਨਿੰਗ ਦਾ ਸਫਲ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਮਾਸਟਰ ਟ੍ਰੇਨਰ ਹਰਪ੍ਰੀਤ ਸਿੰਘ ਵੱਲੋਂ ਸਮੂਹ ਫੀਲਡ ਟ੍ਰੇਨਰਾਂ ਨੂੰ ਜਨਗਣਨਾ 2027 ਦੇ ਦੂਜੇ ਫੇਜ਼ ਦੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਡਿਪਟੀ...

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.