ਲੰਬੀ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਹਲਕਾ ਲੰਬੀ ਦੇ ਪਿੰਡ ਮਾਨ, ਬਾਦਲ ਅਤੇ ਮਿੱਠੜੀ ਬੁਧਗਿਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜ ਨੂੰ ਦਿੱਤੇ ਗਏ ਸਮਾਨਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਮੌਜੂਦਾ ਸਮੇਂ ਵਿੱਚ ਅਪਣਾਉਣ ਦੀ ਲੋੜ ਤੇ ਵੀ ਵਿਸ਼ੇਸ਼ ਚਾਨਣਾ ਪਾਇਆ ਗਿਆ।