Facebook-f Youtube X-twitter

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਤਕਨੀਕਾਂ ਨਾਲ ਜੋੜਨ ਦੀ ਪਹਿਲ

ਮੋਗਾ: ਮੋਗਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੀਤੀ ਆਯੋਗ ਅਤੇ ਭਾਰਤੀ ਏਅਰਟੈਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਆਧੁਨਿਕ ਅਧਿਆਪਨ ਤਕਨੀਕਾਂ ਅਤੇ ਨਵੇਂ ਸਿੱਖਣ ਸਰੋਤਾਂ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ‘ਅਧਿਆਪਕ ਸਮਰੱਥਾ ਵਿਕਾਸ ਪ੍ਰੋਗਰਾਮ’ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲਗਭਗ 110 ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ, ਸੀ.ਐਚ.ਟੀ., ਡੀ.ਆਰ.ਸੀ., ਬੀ.ਆਰ.ਸੀ., ਬੀ.ਐਨ.ਓਜ਼ ਅਤੇ ਹੋਰ ਸਿੱਖਿਆ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਨੀਤੀ ਆਯੋਗ ਦੇ ਓ.ਐਸ.ਡੀ. ਲੈਫਟੀਨੈਂਟ ਕਰਨਲ ਜਿਤੇਂਦਰ ਵਰਮਾ ਨੇ ਵਰਚੁਅਲ ਮਾਧਿਅਮ ਰਾਹੀਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।


ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ. ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਲਈ ਅਧਿਆਪਕਾਂ ਦੀ ਨਿਰੰਤਰ ਸਮਰੱਥਾ ਉਸਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਅਤੇ ਨਵੇਂ ਸਿੱਖਣ ਸਰੋਤਾਂ ਨਾਲ ਅਧਿਆਪਕਾਂ ਨੂੰ ਜੋੜ ਕੇ ਵਿਦਿਆਰਥੀਆਂ ਦੇ ਸਿੱਖਣ ਨਤੀਜਿਆਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਉਹਨਾਂ ਨਾਲ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰ. ਜਸਪਿੰਦਰ ਸਿੰਘ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਪਾਠਕ੍ਰਮ ਪੜ੍ਹਾਉਣ ਤੱਕ ਸੀਮਿਤ ਨਹੀਂ, ਸਗੋਂ ਉਨ੍ਹਾਂ ਦੀ ਸੋਚਣ, ਸਮਝਣ, ਸਿਰਜਣਾਤਮਕਤਾ ਅਤੇ ਸਮੱਸਿਆ ਹੱਲ ਕਰਨ ਦੀ ਸਮਰੱਥਾ ਵਿਕਸਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਅਧਿਆਪਕਾਂ ਨੂੰ ਸਮੇਂ ਦੇ ਨਾਲ ਬਦਲ ਰਹੀਆਂ ਸਿੱਖਿਆ ਤਕਨੀਕਾਂ ਅਤੇ ਵਿਦਿਅਕ ਸਰੋਤਾਂ ਬਾਰੇ ਲਗਾਤਾਰ ਅੱਪਡੇਟ ਕਰਨਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ‘ਦ ਟੀਚਰ ਐਪ’ ਰਾਹੀਂ ਅਧਿਆਪਕਾਂ ਨੂੰ ਗੁਣਵੱਤਾਪੂਰਨ ਡਿਜ਼ੀਟਲ ਅਤੇ ਖੋਜ-ਆਧਾਰਿਤ ਸਿੱਖਣ ਸਮੱਗਰੀ ਉਪਲਬਧ ਕਰਵਾਈ ਜਾਵੇਗੀ। ਇਸ ਪਹਿਲ ਰਾਹੀਂ ਅਧਿਆਪਕ ਆਪਣੀ ਸਹੂਲਤ ਅਨੁਸਾਰ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਨਵੀਨਤਮ ਸਿੱਖਣ ਸਮੱਗਰੀ ਅਤੇ ਪੇਸ਼ੇਵਰ ਵਿਕਾਸ ਦੇ ਸਰੋਤਾਂ ਤੱਕ ਪਹੁੰਚ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਅਧੀਨ ਬੁਨਿਆਦੀ ਸਾਖਰਤਾ ਅਤੇ ਸੰਖਿਆਤਮਕ ਯੋਗਤਾ, ਡਿਜ਼ੀਟਲ ਅਧਿਆਪਨ, ਕਲਾਸਰੂਮ ਪ੍ਰਬੰਧਨ, ਸਮਾਵੇਸ਼ੀ ਸਿੱਖਿਆ ਅਤੇ ਨਵੀਨਤਮ ਅਧਿਆਪਨ ਤਕਨੀਕਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ। ਨਿਰਧਾਰਤ ਕੋਰਸ ਸਫਲਤਾਪੂਰਵਕ ਪੂਰੇ ਕਰਨ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ।

ਇਸ ਮੌਕੇ ਭਾਰਤੀ ਏਅਰਟੈਲ ਫਾਊਂਡੇਸ਼ਨ ਦੇ ਰੀਜਨਲ ਹੈੱਡ ਪ੍ਰਵੀਣ ਕੁਮਾਰ ਚੌਧਰੀ ਅਤੇ ਮੈਨੇਜਰ–ਪਾਰਟਨਰਸ਼ਿਪਸ ਆਲੋਕ ਉਪਾਧਿਆਏ ਨੇ ‘ਦ ਟੀਚਰ ਐਪ’ ਦੀ ਭੂਮਿਕਾ ਅਤੇ ਇਸ ਵਿੱਚ ਅਧਿਆਪਕਾਂ ਲਈ ਉਪਲਬਧ ਵੱਖ-ਵੱਖ ਸਿੱਖਣ ਸਰੋਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਕਿਹਾ ਕਿ ਇਹ ਪਹਿਲ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਉਦੇਸ਼ਾਂ ਅਨੁਸਾਰ ਅਧਿਆਪਕਾਂ ਦੇ ਨਿਰੰਤਰ ਪੇਸ਼ੇਵਰ ਵਿਕਾਸ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਇਸ ਨਾਲ ਅਧਿਆਪਕਾਂ ਦੀ ਅਧਿਆਪਨ ਸਮਰੱਥਾ ਵਿੱਚ ਵਾਧਾ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਿੱਖਣ ਨਤੀਜਿਆਂ ਵਿੱਚ ਵੀ ਸੁਧਾਰ ਆਉਣ ਦੀ ਉਮੀਦ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.