ਤਹਿਤ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ— ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਸ੍ਰੀ ਮੁਕਤਸਰ ਸਾਹਿਬ : ਮੈਡੀਸ਼ਨ ਫਾਰ ਦਾ ਨੇਸ਼ਨ 3.0’ ਤਹਿਤ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ—ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ।
ਨਾਲਸਾ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਹਾਈ ਕੋਰਟ ਪੰਜਾਬ ਅਤੇ ਹਰਿਆਣਾ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਮੈਡੀਸ਼ਨ ਫਾਰ ਦਾ ਨੇਸ਼ਨ 3.0 ਵਿਸ਼ੇਸ਼ ਮੀਡੀਏਸ਼ਨ ਮੁਹਿੰਮ ਤਹਿਤ ਲੋਕਾਂ ਨੂੰ ਮੀਡੀਏਸ਼ਨ ਰਾਹੀਂ ਆਪਣੇ ਯੋਗ ਲੰਬਿਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਰਾਜੀਨਾਮੇ ਰਾਹੀਂ ਨਿਪਟਾਰਾ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ‘ਮੈਡੀਸ਼ਨ ਫਾਰ ਦਾ ਨੇਸ਼ਨ 1.0 ਅਤੇ 2.0 ਦੀ ਸਫਲਤਾ ਤੋਂ ਪ੍ਰੇਰਣਾ ਲੈਂਦਿਆਂ ਮੈਡੀਸ਼ਨ ਫਾਰ ਦਾ ਨੇਸ਼ਨ 3.0 ਦਾ ਉਦੇਸ਼ ਮੀਡੀਏਸ਼ਨ ਦੀ ਪਹੁੰਚ ਨੂੰ ਹੋਰ ਵਧਾਉਣਾ ਅਤੇ ਵੱਧ ਤੋਂ ਵੱਧ ਯੋਗ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ ਹੈ।
ਇਹ ਮੁਹਿੰਮ ਨਿਆਂ ਪ੍ਰਣਾਲੀ ’ਤੇ ਲੰਬਿਤ ਮਾਮਲਿਆਂ ਦੇ ਬੋਝ ਨੂੰ ਘਟਾਉਣ ਦੇ ਨਾਲ—ਨਾਲ ਲੋਕਾਂ ਨੂੰ ਤੇਜ਼, ਸੁਖਾਲਾ, ਕਿਫ਼ਾਇਤੀ ਅਤੇ ਸ਼ਾਂਤੀਪੂਰਨ ਢੰਗ ਨਾਲ ਵਿਵਾਦਾਂ ਦੇ ਹੱਲ ਦਾ ਮੌਕਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਮੈਡੀਸ਼ਨ ਫਾਰ ਦਾ ਨੇਸ਼ਨ 03 ਮੁਹਿੰਮ ਦਾ ਮੁੱਖ ਉਦੇਸ਼ ਅਦਾਲਤਾਂ ਵਿੱਚ ਲੰਬਿਤ ਅਜਿਹੇ ਢੁਕਵੇਂ ਮਾਮਲਿਆਂ ਦਾ ਮੀਡੀਏਸ਼ਨ ਰਾਹੀਂ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਵਾਉਣਾ ਹੈ, ਜਿਹਨਾਂ ਵਿੱਚ ਧਿਰਾਂ ਆਪਸੀ ਸਹਿਮਤੀ ਨਾਲ ਵਿਵਾਦ ਦਾ ਹੱਲ ਕਰਨ ਲਈ ਤਿਆਰ ਹੋ ਸਕਦੀਆਂ ਹਨ। ਇਹ ਮੁਹਿੰਮ ਮੀਡੀਏਸ਼ਨ ਐਂਡ ਕੰਸੀਲੀਏਸ਼ਨ ਪ੍ਰੋਜੈਕਟ ਕਮੇਟੀ, ਸੁਪਰੀਮ ਕੋਰਟ ਆਫ਼ ਇੰਡੀਆ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਮੀਡੀਏਸ਼ਨ ਦੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਮੀਡੀਏਸ਼ਨ ਇੱਕ ਸਵੈ—ਇੱਛਕ, ਗੁਪਤ ਅਤੇ ਸੁਖਾਵੀਂ ਪ੍ਰਕਿਰਿਆ ਹੈ, ਜਿਸ ਵਿੱਚ ਇੱਕ ਨਿਰਪੱਖ ਮੀਡੀਏਟਰ ਦੀ ਸਹਾਇਤਾ ਨਾਲ ਵਿਵਾਦ ਦੀਆਂ ਦੋਵੇਂ ਧਿਰਾਂ ਆਪਸੀ ਗੱਲਬਾਤ ਰਾਹੀਂ ਆਪਣੇ ਵਿਵਾਦ ਦਾ ਸਹਿਮਤੀ ਨਾਲ ਹੱਲ ਲੱਭਦੀਆਂ ਹਨ। ਇਸ ਪ੍ਰਕਿਰਿਆ ਰਾਹੀਂ ਧਿਰਾਂ ਨੂੰ ਲੰਬੀ ਅਦਾਲਤੀ ਕਾਰਵਾਈ ਤੋਂ ਬਚਣ ਦਾ ਮੌਕਾ ਮਿਲਦਾ ਹੈ ਅਤੇ ਉਹਨਾਂ ਦੇ ਸਮੇਂ, ਪੈਸੇ ਅਤੇ ਮਾਨਸਿਕ ਤਣਾਅ ਦੀ ਵੀ ਬੱਚਤ ਹੋ ਸਕਦੀ ਹੈ। ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ ਧਿਰਾਂ ਵਿਚਕਾਰ ਪੈਦਾ ਹੋਏ ਤਣਾਅ ਅਤੇ ਵਿਵਾਦ ਨੂੰ ਘਟਾਉਣ ਦੇ ਨਾਲ—ਨਾਲ ਸਮਾਜ ਵਿੱਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਸ਼ਾਂਤੀ ਨੂੰ ਵੀ ਉਤਸ਼ਾਹਿਤ ਕਰਦਾ ਹੈ। ਉਹਨਾਂ ਅੱਗੇ ਦੱਸਿਆ ਕਿ ਮੀਡੀਏਸ਼ਨ ਰਾਹੀਂ ਵਿਆਹ—ਸਬੰਧੀ ਅਤੇ ਪਰਿਵਾਰਕ ਵਿਵਾਦ, ਜਾਇਦਾਦ ਸਬੰਧੀ ਵਿਵਾਦ, ਪੈਸਿਆਂ ਦੇ ਲੈਣ—ਦੇਣ ਨਾਲ ਸਬੰਧਤ ਵਿਵਾਦ, ਵਪਾਰਕ ਵਿਵਾਦ ਅਤੇ ਹੋਰ ਸਮਝੌਤਾ—ਯੋਗ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕਦਾ ਹੈ, ਜੇਕਰ ਉਹ ਕਾਨੂੰਨ ਅਨੁਸਾਰ ਮੀਡੀਏਸ਼ਨ ਲਈ ਯੋਗ ਹੋਣ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਮੀਡੀਏਸ਼ਨ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਯੋਗ ਮਾਮਲਿਆਂ ਨੂੰ ਮੀਡੀਏਸ਼ਨ ਲਈ ਰੈਫਰ ਕਰਨ ਵਾਸਤੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਲੰਬਿਤ ਵਿਵਾਦਾਂ ਨੂੰ ਲੰਬੀ ਅਦਾਲਤੀ ਕਾਰਵਾਈ ਵਿੱਚ ਲਿਜਾਣ ਦੀ ਬਜਾਏ, ਜੇਕਰ ਆਪਸੀ ਸਹਿਮਤੀ ਨਾਲ ਮਾਮਲਾ ਨਿਪਟਾਉਣ ਲਈ ਸਹਿਮਤ ਹੋਣ, ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਅਤੇ ਸਬ—ਡਿਵੀਜ਼ਨ ਮਲੋਟ ਤੇ ਗਿੱਦੜਬਾਹਾ ਵਿਖੇ ਸਥਿਤ ਕਾਨੂੰਨੀ ਸੇਵਾਵਾਂ ਕਮੇਟੀਆਂ ਨਾਲ ਸੰਪਰਕ ਕਰਕੇ ਮੀਡੀਏਸ਼ਨ ਰਾਹੀਂ ਆਪਣੇ ਵਿਵਾਦ ਦਾ ਸੁਖਾਵੇਂ ਅਤੇ ਸ਼ਾਂਤੀਪੂਰਨ ਢੰਗ ਨਾਲ ਨਿਪਟਾਰਾ ਕਰਵਾਉਣ। ਇਹ ਮੁਹਿੰਮ ਨਾ ਸਿਰਫ਼ ਲੰਬਿਤ ਮਾਮਲਿਆਂ ਦੇ ਬੋਝ ਨੂੰ ਘਟਾਉਣ ਵਿੱਚ ਸਹਾਇਕ ਹੋਵੇਗੀ, ਸਗੋਂ ਇਸ ਰਾਹੀਂ ਲੋਕਾਂ ਨੂੰ ਸੁਖਾਲਾ, ਸ਼ਾਂਤੀਪੂਰਨ, ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਨਿਆਂ ਪ੍ਰਾਪਤ ਕਰਨ ਦਾ ਮੌਕਾ ਵੀ ਮਿਲੇਗਾ। ਇਸ ਲਈ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ‘ਮੈਡੀਸ਼ਨ ਫਾਰ ਦਾ ਨੇਸ਼ਨ 3.0’ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਆਪਣੇ ਯੋਗ ਵਿਵਾਦਾਂ ਦਾ ਆਪਸੀ ਸਹਿਮਤੀ ਅਤੇ ਰਾਜੀਨਾਮੇ ਰਾਹੀਂ ਨਿਪਟਾਰਾ ਕਰਵਾਉਣ ਲਈ ਅੱਗੇ ਆਉਣ। ਹੋਰ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।