Facebook-f Youtube X-twitter

ਡਾ . ਬਲਬੀਰ ਸਿੰਘ ਵੱਲੋਂ ਵਿਕਾਸ ਨਗਰ ‘ ਚ 28 ਲੱਖ ਦੀ ਲਾਗਤ ਵਾਲੇ ਪਾਰਕ ਦਾ ਉਦਘਾਟਨ

 5 ਏਕੜ ‘ ਚ ਤਿਆਰ ਪਾਰਕ ਵਿੱਚ 1600 ਮੀਟਰ ਲੰਬਾ ਟਰੈਕ ਅਤੇ 5000 ਫਲਦਾਰ ਤੇ ਸਜਾਵਟੀ ਬੂਟੇ ਲਗਾਏ

ਪਟਿਆਲਾ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਵਿਕਾਸ ਨਗਰ ਵਿਖੇ ਵਣ ਅਤੇ ਜੰਗਲੀ ਜੀਵ ਵਿਭਾਗ ਵੱਲੋਂ ਲਗਭਗ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਾਤਾਵਰਣ ਪਾਰਕ ਦਾ ਉਦਘਾਟਨ ਕੀਤਾ। ਓਹਨਾ ਦਸਿਆ ਕਿ ਕਰੀਬ 5 ਏਕੜ ਰਕਬੇ ਵਿੱਚ ਵਿਕਸਤ ਕੀਤਾ ਗਿਆ ਇਹ ਪਾਰਕ ਇਲਾਕਾ ਨਿਵਾਸੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੈਰ ਅਤੇ ਸਿਹਤਮੰਦ ਜੀਵਨਸ਼ੈਲੀ ਲਈ ਵੀ ਲਾਹੇਵੰਦ ਸਾਬਤ ਹੋਵੇਗਾ।

ਸਿਹਤ ਮੰਤਰੀ ਨੇ ਦਸਿਆ ਕਿ ਪਾਰਕ ਵਿੱਚ ਲੋਕਾਂ ਦੀ ਸਹੂਲਤ ਲਈ 1600 ਮੀਟਰ ਲੰਬਾ ਸੈਰ ਕਰਨ ਵਾਲਾ ਟਰੈਕ ਤਿਆਰ ਕੀਤਾ ਗਿਆ ਹੈ। ਜੰਗਲੀ ਜਾਨਵਰਾਂ ਤੋਂ ਸੁਰੱਖਿਆ ਲਈ ਪਾਰਕ ਦੇ ਆਲੇ-ਦੁਆਲੇ ਫੈਂਸਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ 25 ਬੈਂਚ, 30 ਸੋਲਰ ਲਾਈਟਾਂ ਅਤੇ 15 ਡਸਟਬਿਨ ਲਗਾਏ ਗਏ ਹਨ। ਪੌਦਿਆਂ ਦੀ ਸਿੰਚਾਈ ਲਈ 800 ਮੀਟਰ ਲੰਬੀ ਪਾਣੀ ਦੀ ਪਾਈਪਲਾਈਨ ਵੀ ਵਿਛਾਈ ਗਈ ਹੈ।

ਓਹਨਾ ਕਿਹਾ ਕਿ ਵਾਤਾਵਰਨ ਨੂੰ ਹੋਰ ਹਰਾ-ਭਰਾ ਬਣਾਉਣ ਲਈ ਪਾਰਕ ਵਿੱਚ ਵੱਖ-ਵੱਖ ਕਿਸਮਾਂ ਦੇ ਲਗਭਗ 5000 ਫਲਦਾਰ ਅਤੇ ਸਜਾਵਟੀ ਬੂਟੇ ਲਗਾਏ ਗਏ ਹਨ। ਇਹ ਪਾਰਕ ਇਲਾਕੇ ਵਿੱਚ ਹਰਿਆਵਲ ਵਧਾਉਣ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਨੂੰ ਕੁਦਰਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਸ ਮੌਕੇ ਡੀ.ਐੱਫ.ਓ. ਸ੍ਰੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਸਾਕਾਰ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਦਿਲਚਸਪੀ ਲੈਂਦਿਆਂ ਵਣ ਵਿਭਾਗ ਤੋਂ ਐਸਟੀਮੇਟ ਪ੍ਰਵਾਨ ਕਰਵਾਉਣ ਲਈ ਪੂਰੇ ਜੋਸ਼ ਨਾਲ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਹਤ  ਮੰਤਰੀ ਦੀ ਪਹਿਲਕਦਮੀ ਸਦਕਾ ਵਿਕਾਸ ਨਗਰ ਦੇ ਵਸਨੀਕਾਂ ਨੂੰ ਇਹ ਸੁੰਦਰ ਅਤੇ ਵਾਤਾਵਰਨ ਪੱਖੀ ਪਾਰਕ ਮਿਲਿਆ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਨੂੰ ਬਿਹਤਰ ਸਿਹਤਮੰਦ ਜੀਵਨ ਲਈ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਾਰਕ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਦੇ ਹਨ, ਸਗੋਂ ਲੋਕਾਂ ਨੂੰ ਸੈਰ, ਕਸਰਤ ਅਤੇ ਕੁਦਰਤ ਦੇ ਨੇੜੇ ਆਉਣ ਲਈ ਵੀ ਬਿਹਤਰ ਮਾਹੌਲ ਪ੍ਰਦਾਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਵਿਕਾਸ ਨਗਰ ਵਿੱਚ ਬਣਿਆ ਇਹ ਵਾਤਾਵਰਨ ਪਾਰਕ ਇਲਾਕੇ ਦੇ ਲੋਕਾਂ ਲਈ ਸਿਹਤਮੰਦ ਜੀਵਨ ਅਤੇ ਵਾਤਾਵਰਨ ਸੰਭਾਲ ਦਾ ਸੁੰਦਰ ਸੁਮੇਲ ਸਾਬਤ ਹੋਵੇਗਾ।

ਇਸ ਮੌਕੇ ਇੰਪਰੂਵਮੇਂਟ ਟਰੱਸਟ ਦੇ ਚੇਅਰਮੈਨ ਸ੍ਰੀ ਹਰਪਾਲ ਵਿਰਕ, ਸ੍ਰੀ ਜਸਬੀਰ ਗਾਂਧੀ, ਵਣ ਵਿਭਾਗ ਦੇ ਰੇਂਜ ਅਫ਼ਸਰ ਸ੍ਰੀ ਗੁਰਿੰਦਰ ਸਿੰਘ, ਬਲਾਕ ਅਫ਼ਸਰ ਸ੍ਰੀ ਰਮਨਦੀਪ ਸਿੰਘ ਤੋਂ ਇਲਾਵਾ ਵਣ ਵਿਭਾਗ ਦੇ ਸਮੂਹ ਕਰਮਚਾਰੀ ਅਤੇ ਅਧਿਕਾਰੀ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈ ਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ  ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ...

ਮਲੋਟ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧਮਲੋਟ / ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ,...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.