Facebook-f Youtube X-twitter

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਮਸ਼ਾਲ ਪਹੁੰਚੇਗੀ 2 ਸਤੰਬਰ ਨੂੰ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 05 ਕਿਲੋਮੀਟਰ ਮੈਰਾਥਨ ਦੌੜ 3 ਸਤੰਬਰ ਨੂੰ

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਸਤੰਬਰ ਤੋਂ 27 ਸਤੰਬਰ ਤੱਕ

ਸ੍ਰੀ ਮੁਕਤਸਰ ਸਾਹਿਬ : ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਖੇਡਾਂ ਪ੍ਰਤੀ ਨੌਜਵਾਨਾਂ ਅਤੇ ਆਮ ਲੋਕਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਮਸ਼ਾਲ 2 ਸਤੰਬਰ 2026 ਸਵੇਰੇ 9 ਵਜੇ ਲੱਧੂਵਾਲਾ ਪੁੱਲ਼, ਜਲਾਲਾਬਾਦ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇਗੀ ਅਤੇ 3 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਸਰਾਏਨਾਗਾ ਵਿਖੇ ਜ਼ਿਲ੍ਹਾ ਫਰੀਦਕੋਟ ਨੂੰ ਹੈਂਡਉਵਰ ਕਰ ਦਿੱਤੀ ਜਾਵੇਗੀ। 3 ਸਤੰਬਰ 2026 ਨੂੰ ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਕੱ ਮੈਰਾਥਨ ਦੌੜ (05 ਕਿਮੀ) ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਸਤੰਬਰ ਤੋਂ 27 ਸਤੰਬਰ ਤੱਕ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗਾਉ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਮਸ਼ਾਲ ਮਿਤੀ 02 ਸਤੰਬਰ 2026 ਨੂੰ ਸਵੇਰੇ 9:00 ਵਜੇ ਲੱਧੂਵਾਲਾ ਪੁੱਲ, ਜਲਾਲਾਬਾਦ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇਗੀ। ਇਸ ਉਪਰੰਤ ਮਸ਼ਾਲ ਨੂੰ ਵਹੀਕਲ ਰਾਹੀਂ ਲੱਧੂਵਾਲਾ ਪੁੱਲ ਤੋਂ ਰੇਲਵੇ ਸਟੇਸ਼ਨ, ਸ੍ਰੀ ਮੁਕਤਸਰ ਸਾਹਿਬ ਤੱਕ ਲਿਜਾਇਆ ਜਾਵੇਗਾ ਅਤੇ ਸਵੇਰੇ 9:40 ਵਜੇ ਰੇਲਵੇ ਸਟੇਸ਼ਨ ਤੋਂ ਰੈੱਡ ਕਰਾਸ ਭਵਨ ਤੱਕ ਪੈਦਲ ਮਾਰਚ ਕੀਤਾ ਜਾਵੇਗਾ। ਇਸ ਤੋਂ ਬਾਅਦ ਸਵੇਰੇ 10:10 ਵਜੇ ਰੈੱਡ ਕਰਾਸ ਭਵਨ ਤੋਂ ਮਸ਼ਾਲ ਨੂੰ ਵਹੀਕਲ ਰਾਹੀਂ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਲਿਜਾਇਆ ਜਾਵੇਗਾ। ਮਿਤੀ 03 ਸਤੰਬਰ 2026 ਨੂੰ ਬਾਅਦ ਦੁਪਹਿਰ 3:00 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਮਸ਼ਾਲ ਨੂੰ ਪਿੰਡ ਸਰਾਏਨਾਗਾ ਵਿਖੇ ਜ਼ਿਲ੍ਹਾ ਫਰੀਦਕੋਟ ਨੂੰ ਹੈਂਡਓਵਰ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਖਿਡਾਰੀਆਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਮਸ਼ਾਲ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਲੋੜੀਂਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਪੁਲਿਸ ਵਿਭਾਗ ਨੂੰ ਮਸ਼ਾਲ ਮਾਰਚ ਦੌਰਾਨ ਖਿਡਾਰੀਆਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਟਰੈਫਿਕ ਵਿਵਸਥਾ ਸੁਚਾਰੂ ਬਣਾਈ ਰੱਖਣ ਲਈ ਪੁਖਤਾ ਪ੍ਰਬੰਧ ਕਰਨ। ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਦੀ ਮਸ਼ਾਲ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ। ਕਾਰਜ ਸਾਧਕ ਅਫਸਰ, ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਵੱਲੋਂ ਮਸ਼ਾਲ ਮਾਰਚ ਦੇ ਰੂਟ ਦੀ ਸਾਫ-ਸਫਾਈ, ਗਰਾਊਂਡਾਂ ਵਿੱਚ ਪਾਣੀ ਦੇ ਛਿੜਕਾਅ ਅਤੇ ਸਟੇਡੀਅਮ ਵਿਖੇ ਝੰਡੇ ਲਗਾਉਣ ਦੇ ਪ੍ਰਬੰਧ ਕਰਨ। ਜ਼ਿਲ੍ਹਾ ਮੰਡੀ ਅਫਸਰ ਨੂੰ ਸਟੇਡੀਅਮ ਵਿਖੇ ਪੀਣ ਵਾਲੇ ਪਾਣੀ ਦੇ ਤਾਜ਼ੇ ਟੈਂਕਰ ਦਾ ਪ੍ਰਬੰਧ ਕਰਨ। ਨਿਗਰਾਨ ਇੰਜੀਨੀਅਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪ੍ਰੋਗਰਾਮ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਨਾਉਣ। ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪ੍ਰੋਗਰਾਮ ਦੌਰਾਨ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਟੇਡੀਅਮ ਵਿਖੇ ਬਣੇ ਪੱਕੇ ਪਖਾਨਿਆਂ ਦੀ ਸਾਫ-ਸਫਾਈ ਅਤੇ ਸੀਵਰੇਜ ਦੇ ਢੱਕਣ ਲਗਾਉਣ ਅਤੇ ਸਿਹਤ ਵਿਭਾਗ ਨੂੰ ਮੈਡੀਕਲ ਟੀਮ ਸਮੇਤ ਐਂਬੂਲੈਂਸ ਦੀ ਤਾਇਨਾਤੀ ਕਰਕੇ ਮੈਡੀਕਲ ਸਹੂਲਤਾਂ ਉਪਲਬਧ ਕਰਵਾਉਣ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 05 ਕਿਲੋਮੀਟਰ ਮੈਰਾਥਨ ਦੌੜ ਮਿਤੀ 03 ਸਤੰਬਰ 2026 ਨੂੰ ਸਵੇਰੇ 06:30 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋਵੇਗੀ। ਮੈਰਾਥਨ ਦੌੜ ਦਾ ਰੂਟ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਜਿਮਨੇਜ਼ੀਅਮ ਹਾਲ (ਸਟੇਡੀਅਮ ਗੇਟ, ਫਿਰੋਜ਼ਪੁਰ ਰੋਡ ਤੋਂ ਕੋਟਕਪੂਰਾ ਰੋਡ), ਕੋਟਕਪੂਰਾ ਰੋਡ ਤੋਂ ਪਿੰਡ ਉਦੇਕਰਨ ਵਾਲੀ ਸੜਕ ਰਾਹੀਂ ਹੁੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਉਦੇਕਰਨ ਵਿਖੇ ਖੱਬੇ ਸਾਈਡ ਪਿੰਡ ਦੀ ਫਿਰਨੀ ਰਾਹੀਂ ਹੁੰਦੀ ਹੋਈ ਫਿਰੋਜ਼ਪੁਰ ਰੋਡ ’ਤੇ ਪਹੁੰਚੇਗੀ ਅਤੇ ਮੁੜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਉਨ੍ਹਾਂ ਵੱਲੋਂ ਜ਼ਿਲ੍ਹਾ ਵਾਸੀਆਂ, ਨੌਜਵਾਨਾਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਮੈਰਾਥਨ ਦੌੜ ਵਿੱਚ ਵੱਧ ਤੋਂ ਵੱਧ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਧ ਤੋਂ ਵੱਧ ਵਸਨੀਕਾਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਖੇਡ ਮੇਲੇ ਰਾਹੀਂ ਪੰਜਾਬ ਸਰਕਾਰ ਵੱਲੋਂ ਖੇਡਾਂ ਦਾ ਪੱਧਰ ਉੱਚਾ ਚੁੱਕਣ, ਨੌਜਵਾਨਾਂ ਦੀ ਪ੍ਰਤਿਭਾ ਅਤੇ ਹੁਨਰ ਦੀ ਪਛਾਣ ਕਰਨ, ਭਾਈਚਾਰਕ ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਮਿਤੀ 07 ਸਤੰਬਰ ਤੋਂ 16 ਸਤੰਬਰ 2026 ਤੱਕ ਵੱਖ-ਵੱਖ ਉਮਰ ਵਰਗਾਂ ਵਿੱਚ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਖੋ-ਖੋ, ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲਿਆਂ ਵਿੱਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ  https://sports.punjab.gov.in  ’ਤੇ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਮਿਤੀ 07 ਤੋਂ 08 ਸਤੰਬਰ, ਗਿੱਦੜਬਾਹਾ ਦੇ ਖੇਡ ਸਟੇਡੀਅਮ, ਪਿੰਡ ਕੋਟ ਭਾਈ ਵਿਖੇ ਮਿਤੀ 09 ਤੋਂ 10 ਸਤੰਬਰ, ਲੰਬੀ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਿੰਡ ਬਾਦਲ ਵਿਖੇ ਮਿਤੀ 11 ਤੋਂ 12 ਸਤੰਬਰ ਅਤੇ ਮਲੋਟ ਦੇ ਨਿਊਟਨ ਵਰਲਡ ਸਕੂਲ ਵਿਖੇ ਮਿਤੀ 14 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫਸਰ ਨੇ ਜ਼ਿਲ੍ਹੇ ਦੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ। ਖੇਡਾਂ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ (ਮੋ. 98557-00193), ਸੀਨੀਅਰ ਸਹਾਇਕ ਸ੍ਰੀ ਭੁਪਿੰਦਰ ਕੁਮਾਰ (ਮੋ. 90412-57622), ਸਟੈਨੋ ਸ੍ਰੀ ਅੰਕੁਸ਼ ਸੇਤੀਆ (ਮੋ. 95926-88044) ਅਤੇ ਕਲਰਕ ਸ੍ਰੀਮਤੀ ਸੁਰੇਖਾ (ਮੋ. 78142-89102) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਮਿਤੀ 21 ਸਤੰਬਰ ਤੋਂ 27 ਸਤੰਬਰ 2026 ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਤਹਿਤ ਬਾਸਕਿਟਬਾਲ, ਫੁੱਟਬਾਲ, ਹੈਂਡਬਾਲ, ਪਾਵਰਲਿਫਟਿੰਗ, ਵੇਟ ਲਿਫਟਿੰਗ, ਅਥਲੈਟਿਕਸ, ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸ਼ਿੰਗ), ਗੱਤਕਾ, ਖੋ-ਖੋ, ਕਿੱਕਬਾਕਸਿੰਗ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ) ਦੇ ਮੁਕਾਬਲੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਬੈਡਮਿੰਟਨ ਦੇ ਮੁਕਾਬਲੇ ਰੈਡ ਕਰਾਸ ਭਵਨ, ਸ੍ਰੀ ਮੁਕਤਸਰ ਸਾਹਿਬ, ਬਾਕਸਿੰਗ ਦੇ ਮੁਕਾਬਲੇ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ, ਕੁਸ਼ਤੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਗਿੱਦੜਬਾਹਾ, ਰੋਲਰ ਸਕੇਟਿੰਗ ਦੇ ਮੁਕਾਬਲੇ ਲਿਟਲ ਫਲਾਵਰ ਕਾਨਵੈਂਟ ਸਕੂਲ, ਸ੍ਰੀ ਮੁਕਤਸਰ ਸਾਹਿਬ, ਸ਼ੂਟਿੰਗ ਦੇ ਮੁਕਾਬਲੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਬਾਦਲ ਅਤੇ ਆਰਚਰੀ ਦੇ ਮੁਕਾਬਲੇ ਮਾਲਵਾ ਸਕੂਲ, ਗਿੱਦੜਬਾਹਾ ਵਿਖੇ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਦੀ ਅਪੀਲ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਡੈਵੀ ਗੋਇਲ, ਐਸ.ਡੀ.ਐਮ. ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ, ਕਾਰਜ ਸਾਧਕ ਅਫ਼ਸਰ ਸ੍ਰੀ ਵਰੁਨ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.