Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 50, ਪਿੰਡ ਗੋਖੂਵਾਲ ਤੋਂ ਟਕਸਾਲੀ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

ਬਟਾਲਾ ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਕਾਰਨ, ਲੋਕਾਂ ਆਪ ਪਾਰਟੀ ਨਾਲ ਜੁੜਨ ਦਾ ਕੀਤਾ ਫੈਸਲਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 50, ਪਿੰਡ ਗੋਖੂਵਾਲ ਤੋਂ ਟਕਸਾਲੀ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਵਿਧਾਇਕ ਸ਼ੈਰੀ ਕਲਸੀ ਨੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਅਤੇ ਲੋਕਪੱਖੀ ਕਾਰਜਾਂ ਦੀ ਗਵਾਹੀਆਂ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ।

ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਸਾਢੇ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲੇ ਗਏ, ਸਿੱਖਿਆ ਦੇ ਖੇਤਰ ਵਿੱਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਸਿੰਘਾਪੁਰ ਵਿਖੇ ਭੇਜਿਆ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਤੇ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ, 10 ਲੱਖ ਰੁਪਏ ਤੱਕ ਇਲਾਜ ਕਰਵਾਉਣ ਲਈ ਸਿਹਤ ਯੋਜਨਾ ਲਾਗੂ ਕੀਤੀ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਦੇ ਹਿੱਤ ਲਈ ਵੱਡੇ ਫੈਸਲੇ, ਕਿਸਾਨਾਂ ਨੂੰ ਬੋਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲ ਦਾ ਖਰਾਬਾ ਦੇਣ ਸਮੇਤ ਜ਼ਿਕਰਯੋਗ ਫੈਸਲੇ ਲਏ ਗਏ ਹਨ।

ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕੀਤੇ ਕੰਮ ਨਜ਼ਰ ਆ ਰਹੇ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.