Facebook-f Youtube X-twitter

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਕੈਂਪ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ : ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਮਿੱਡਾ ਬਲਾਕ ਮਲੋਟ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।

ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਪ੍ਰੇਰਿਤ ਕੀਤਾ।

ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਉਨ੍ਹਾਂ ਨੇ ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਵਿੱਚ ਨਦੀਨ ਪ੍ਰਬੰਧਨ ਬਾਰੇ ਵਿਸਥਾਰ ਤਹਿਤ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨ ਵੀਰਾਂ ਨੂੰ ਸਾਉਣੀ ਦੀ ਫ਼ਸਲ ਦਾ ਆਪਣਾ ਬੀਜ ਬਣਾਉਣ ਬਾਰੇ ਪ੍ਰੇਰਿਤ ਕੀਤਾ।

ਡਾ. ਜਗਮਨਜੋਤ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ। ਉਹਨਾਂ ਨੇ ਝੋਨੇ ਦੀ ਗੋਭ ਅਵਸਥਾ ਵਿੱਚ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦਾ ਛਿੜਕਾਅ ਕਰਨ ਬਾਰੇ ਜਾਣਕਾਰੀ ਦਿੱਤੀ।

ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.