Facebook-f Youtube X-twitter

ਸਿਹਤ ਮੰਤਰੀ ਵੱਲੋਂ ‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ ’ਚ ਸਫ਼ਾਈ ਮੁਹਿੰਮ ਜਾਰੀ

ਪਟਿਆਲਾ ਨੂੰ ਮੁੜ ‘ਬਾਗਾਂ ਦਾ ਸ਼ਹਿਰ’ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਸਿਹਤ ਮੰਤਰੀ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਚੌਥੇ ਦਿਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਤ੍ਰਿਪੜੀ ਵਿਖੇ ਪੱਥਰ ਪਾਰਕ ਤੋਂ ਕੋਹਲੀ ਸਵੀਟਸ ਤੱਕ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਬੀ.ਐਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਰੋਡ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਦੀ ਸਫ਼ਲਤਾ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਦੀ ਸ਼ੁਰੂਆਤ ਸਾਨੂੰ ਆਪਣੇ ਘਰ ਤੋਂ ਕਰਨੀ ਚਾਹੀਦੀ ਹੈ ਅਤੇ ਫਿਰ ਆਲੇ-ਦੁਆਲੇ, ਮੁਹੱਲੇ ਤੇ ਸ਼ਹਿਰ ਨੂੰ ਸਾਫ਼ ਰੱਖਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਟਿਆਲਾ ਕਦੇ ‘ਬਾਗਾਂ ਦੇ ਸ਼ਹਿਰ’ ਵਜੋਂ ਜਾਣਿਆ ਜਾਂਦਾ ਸੀ ਅਤੇ ਇਸ ਪਛਾਣ ਨੂੰ ਮੁੜ ਸਥਾਪਿਤ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸਾਫ਼ ਵਾਤਾਵਰਣ ਲੋਕਾਂ ਦੀ ਸਿਹਤ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ ਅਤੇ ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਸਫ਼ਾਈ ਹੋਵੇਗੀ, ਉੱਥੇ ਤੰਦਰੁਸਤੀ ਹੋਵੇਗੀ, ਜਦਕਿ ਗੰਦਗੀ ਬਿਮਾਰੀਆਂ ਨੂੰ ਸੱਦਾ ਦਿੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ, ਮੱਛਰਾਂ ਦੀ ਭਰਮਾਰ, ਸੀਵਰੇਜ ਲੀਕੇਜ ਜਾਂ ਖੜ੍ਹਾ ਪਾਣੀ ਨਜ਼ਰ ਆਉਣ ’ਤੇ ‘ਐੱਮ-ਸੇਵਾ’ ਐਪ ਰਾਹੀਂ ਫੋਟੋ ਸਮੇਤ ਸ਼ਿਕਾਇਤ ਦਰਜ ਕਰਵਾਉਣ। ਐਪ ਦੀ ਵਰਤੋਂ ਨਾ ਕਰ ਸਕਣ ਵਾਲੇ ਲੋਕ 8750975975 ’ਤੇ ਵ੍ਹਟਸਐਪ ਰਾਹੀਂ ਫੋਟੋ ਅਤੇ ਲੋਕੇਸ਼ਨ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤ ’ਤੇ 24 ਘੰਟਿਆਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਵਾਤਾਵਰਣ ਲਈ ਗੰਭੀਰ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਬਣਾਉਣ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਸਰਕਾਰ ਦੇ ਨਾਲ-ਨਾਲ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਸਕੂਲੀ ਵਿਦਿਆਰਥੀਆਂ ਵੱਲੋਂ ਮੁਹਿੰਮ ਵਿੱਚ ਕੀਤੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚੇ ਆਪਣੇ ਪਰਿਵਾਰਾਂ ਅਤੇ ਸਮਾਜ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਮਿਲ ਕੇ ਸਫ਼ਾਈ ਨੂੰ ਆਪਣੀ ਆਦਤ ਬਣਾਈਏ ਅਤੇ ਪੰਜਾਬ ਨੂੰ ਮੁੜ ਸਾਫ਼-ਸੁਥਰਾ, ਖੂਬਸੂਰਤ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ।

ਇਸ ਮੌਕੇ ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਪੰਜਾਬ ਐਗਰੋ ਫੂਡ ਗ੍ਰੇਨਸ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਢਿੱਲੋਂ, ਜ਼ਿਲ੍ਹਾ ਮੀਡੀਆ ਸੈਕਟਰੀ ਗੱਜਣ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.