Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਾਨਤਾ, ਏਕਤਾ ਤੇ ਭਾਈਚਾਰੇ ਲਈ ਮੈਰਾਥਨ ਦੌੜ’ ਨੂੰ ਸਿਹਤ ਮੰਤਰੀ ਨੇ ਕੀਤਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਦਾ ਸਮਾਨਤਾ, ਏਕਤਾ ਤੇ ਭਾਈਚਾਰੇ ਦਾ ਸੰਦੇਸ਼ ਰਹਿੰਦੀ ਦੁਨੀਆਂ ਤੱਕ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਰਹੇਗਾ-ਡਾ. ਬਲਬੀਰ ਸਿੰਘ

ਪਟਿਆਲਾ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਖੇਡ ਵਿਭਾਗ ਵੱਲੋਂ ਅੱਜ ਪਟਿਆਲਾ ਵਿਖੇ ‘ਸਮਾਨਤਾ, ਏਕਤਾ ਅਤੇ ਭਾਈਚਾਰੇ ਲਈ ਮੈਰਾਥਨ ਦੌੜ’ ਕਰਵਾਈ ਗਈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਨੂੰ ਰਹਿੰਦੀ ਦੁਨੀਆਂ ਤੱਕ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਮਾਨਤਾ, ਆਪਸੀ ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੱਤਾ, ਜਿਸ ਦੀ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਮਹੱਤਤਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਡੇ ਨੌਜਵਾਨਾਂ ਅਤੇ ਬੱਚਿਆਂ ਨੂੰ ਸਾਈਬਰ ਬੁਲੀ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਦ੍ਰਿੜ ਇਰਾਦੇ ਵਾਲੇ ਬਣਾਉਣ ਵਿੱਚ ਵੀ ਸਹਾਈ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਨਵੇਂ ਅੰਕੜਿਆਂ ਅਨੁਸਾਰ ਸਾਡੇ ਬੱਚੇ ਨਸ਼ਿਆਂ ਦੀ ਲਾਹਨਤ ਪ੍ਰਤੀ ਵੱਧ ਜਾਗਰੂਕ ਹੋ ਰਹੇ ਹਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਕਲਪ ਲੈ ਰਹੇ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਤਾਂ ਜੋ ਗੁਰੂ ਜੀ ਦੀ ਮਹਾਨ ਬਾਣੀ, ਵਿਚਾਰਧਾਰਾ ਅਤੇ ਮਨੁੱਖਤਾ ਨੂੰ ਜੋੜਨ ਵਾਲਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।

ਇਸ ਮੌਕੇ ਸਿਹਤ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਪੋਰਟਲ ਵੀ ਲਾਂਚ ਕੀਤਾ। ਮੈਰਾਥਨ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ। ਪਰਮਿੰਦਰ ਭਲਵਾਨ ਨੇ ਹਾਜ਼ਰ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ।

ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੈਰਾਥਨ ਪੋਲੋ ਗਰਾਊਂਡ ਤੋਂ ਸ਼ੁਰੂ ਹੋ ਕੇ ਵਾਈਪੀਐਸ ਚੌਂਕ, ਐਨ.ਆਈ.ਐਸ. ਚੌਂਕ ਅਤੇ ਫੁਹਾਰਾ ਚੌਂਕ ਤੋਂ ਹੁੰਦੀ ਹੋਈ ਮੁੜ ਪੋਲੋ ਗਰਾਊਂਡ ਵਿਖੇ ਸਮਾਪਤ ਹੋਈ। ਮੈਰਾਥਨ ਵਿੱਚ ਭਾਗ ਲੈਣ ਵਾਲਿਆਂ ਨੇ ਲਗਭਗ ਪੰਜ ਕਿਲੋਮੀਟਰ ਦੀ ਦੂਰੀ ਤੈਅ ਕੀਤੀ ਅਤੇ ਨੌਜਵਾਨਾਂ ਤੇ ਬੱਚਿਆਂ ਨੇ ਭਾਰੀ ਉਤਸ਼ਾਹ ਨਾਲ ਇਸ ਵਿੱਚ ਹਿੱਸਾ ਲਿਆ।

ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਐਸ.ਡੀ.ਐਮ. ਗੁਰਦੇਵ ਸਿੰਘ, ਜਤਵਿੰਦਰ ਗਰੇਵਾਲ, ਵੱਡੀ ਗਿਣਤੀ ਵਿੱਚ ਕੋਚ, ਖਿਡਾਰੀ, ਵਿਦਿਆਰਥੀ ਅਤੇ ਨੌਜਵਾਨ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.