Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 3 ਸਤੰਬਰ ਨੂੰ

ਸ੍ਰੀ ਮੁਕਤਸਰ ਸਾਹਿਬ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿ਼ਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ 3 ਸਤੰਬਰ 2026 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਮੈਰਾਥਨ ਦੇ ਅਗਾਊ ਪ੍ਰਬੰਧਾਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
                   ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੈਰਾਥਨ ਸਵੇਰੇ 6.30 ਵਜੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਸ਼ੁਰੂ ਹੋਵੇਗੀ ਅਤੇ ਇਹ ਮੈਰਾਥਨ ਕੋਟਕਪੂਰਾ ਰੋਡ, ਪਿੰਡ ਉਦੇਕਰਨ ਅਤੇ ਫਿਰੋਜ਼ਪੁਰ ਰੋਡ ਹੁੰਦੀ ਹੋਈ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਇਹ ਮੈਰਾਥਨ 5 ਕਿਲੋਮੀਟਰ ਤੱਕ ਕਰਵਾਈ ਜਾਵੇਗੀ, ਜਿਸ ਵਿੱਚ ਵੱਖ—ਵੱਖ ਸਕੂਲਾਂ ਦੇ ਵਿਦਿਆਰਥੀ, ਨੌਜਵਾਨ,ਖਿਡਾਰੀ ਭਾਗ ਲੈਣਗੇ।
 ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਮੈਰਾਥਨ ਕਰਵਾਉਣ ਲਈ ਸਾਰੇ ਢੁਕਵੇਂ ਪ੍ਰਬੰਧ ਮੁਕੰਮਲ ਕੀਤੇ ਜਾਣ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ  ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਡੱੈਵੀ ਗੋਇਲ, ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ, ਜਿ਼ਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਬੌਰੜ, ਜਿ਼ਲ੍ਹਾ ਖੇਡ ਅਫਸਰ ਯਾਦਵਿੰਦਰ ਸਿੰਘ ਮਾਨ ਆਦਿ ਅਧਿਕਾਰੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.