Facebook-f Youtube X-twitter

ਖੇਡ ਮੈਦਾਨਾਂ ’ਚ ਗੂੰਜੇਗਾ ਪੰਜਾਬ ਦਾ ਜਜ਼ਬਾ, 4 ਸਤੰਬਰ ਨੂੰ ਮੋਗਾ ਪਹੁੰਚੇਗੀ ਮਸ਼ਾਲ

ਮੋਗਾ ਜ਼ਿਲ੍ਹੇ ਵਿੱਚ 9 ਤੋਂ 18 ਸਤੰਬਰ ਤੱਕ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖਿਡਾਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ

ਏ.ਡੀ.ਸੀ. ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ- ਤਿਆਰੀਆਂ ਦਾ ਲਿਆ ਜਾਇਜ਼ਾ


ਮੋਗਾ : ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੇਡ ਭਾਵਨਾ ਨੂੰ ਹੋਰ ਹੁਲਾਰਾ ਦੇਣ ਲਈ ਕੱਢੀ ਜਾ ਰਹੀ ਮਸ਼ਾਲ ਮਾਰਚ 4 ਸਤੰਬਰ ਨੂੰ ਫਰੀਦਕੋਟ ਤੋਂ ਮੋਗਾ ਜ਼ਿਲ੍ਹੇ ਵਿੱਚ ਦਾਖ਼ਲ ਹੋਵੇਗੀ। ਮਸ਼ਾਲ ਮਾਰਚ ਸਮਾਲਸਰ ਵਿਖੇ ਪਹੁੰਚਣ ਉਪਰੰਤ ਬਾਘਾਪੁਰਾਣਾ, ਜੋਗਿੰਦਰ ਸਿੰਘ ਚੌਂਕ ਅਤੇ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਹੀਂ ਗੁਜ਼ਰਦੀ ਹੋਈ ਗੋਧੇਵਾਲਾ ਇੰਡੋਰ ਸਟੇਡੀਅਮ ਮੋਗਾ ਵਿਖੇ ਪਹੁੰਚੇਗੀ, ਜਿੱਥੇ ਮਸ਼ਾਲ ਦਾ ਪੂਰੇ ਮਾਣ-ਸਨਮਾਨ ਨਾਲ ਸਵਾਗਤ ਕੀਤਾ ਜਾਵੇਗਾ। 5 ਸਤੰਬਰ ਨੂੰ ਗੋਧੇਵਾਲਾ ਇੰਡੋਰ ਸਟੇਡੀਅਮ ਮੋਗਾ ਤੋਂ ਮਸ਼ਾਲ ਮਾਰਚ ਨੂੰ ਪਿੰਡ ਥਰਾਜ ਲਈ ਰਵਾਨਾ ਕੀਤਾ ਜਾਵੇਗਾ ਅਤੇ ਇਸ ਉਪਰੰਤ ਮਸ਼ਾਲ ਜ਼ਿਲ੍ਹਾ ਬਠਿੰਡਾ ਨੂੰ ਸੌਂਪੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਖਿਡਾਰੀ ਆਪਣੀ ਰਜਿਸਟ੍ਰੇਸ਼ਨ sports.punjab.gov.in ’ਤੇ ਕਰਵਾ ਸਕਦੇ ਹਨ। ਉਨ੍ਹਾਂ ਅੱਜ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਅਤੇ ਪੁਖਤਾ ਪ੍ਰਬੰਧਾਂ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ।

ਉਹਨਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ 9 ਸਤੰਬਰ ਤੋਂ ਸ਼ੁਰੂ ਹੋ ਕੇ 18 ਸਤੰਬਰ ਤੱਕ ਚੱਲਣਗੀਆਂ। ਬਲਾਕ ਨਿਹਾਲ ਸਿੰਘ ਵਾਲਾ ਦੀਆਂ ਖੇਡਾਂ 9 ਅਤੇ 10 ਸਤੰਬਰ ਨੂੰ ਅਕਾਲੀ ਕਰਤਾਰ ਸਿੰਘ ਸਟੇਡੀਅਮ, ਬਿਲਾਸਪੁਰ ਵਿਖੇ ਹੋਣਗੀਆਂ। ਬਲਾਕ ਕੋਟ ਈਸੇ ਖਾਂ ਦੀਆਂ ਖੇਡਾਂ 11 ਅਤੇ 12 ਸਤੰਬਰ ਨੂੰ ਸ਼ਹੀਦ ਜੈਮਲ ਸਿੰਘ ਸੀਨੀਅਰ ਸੈਕੰਡਰੀ ਸਕੂਲ, ਘਲੋਟੀ ਵਿਖੇ ਕਰਵਾਈਆਂ ਜਾਣਗੀਆਂ।ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਵਾਲੀਬਾਲ (ਸ਼ੂਟਿੰਗ/ਸਮੈਸ਼ਿੰਗ), ਫੁੱਟਬਾਲ, ਖੋ-ਖੋ ਅਤੇ ਕਬੱਡੀ (ਸਰਕਲ ਅਤੇ ਨੈਸ਼ਨਲ ਸਟਾਈਲ) ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਸਾਰੇ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਣਗੇ।

ਇਸੇ ਤਰ੍ਹਾਂ ਬਲਾਕ ਧਰਮਕੋਟ ਦੀਆਂ ਖੇਡਾਂ 13 ਅਤੇ 14 ਸਤੰਬਰ ਨੂੰ ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਹਿਣਾ ਵਿਖੇ ਕਰਵਾਈਆਂ ਜਾਣਗੀਆਂ। ਬਲਾਕ ਬਾਘਾਪੁਰਾਣਾ ਦੀਆਂ ਖੇਡਾਂ 15 ਅਤੇ 16 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੋਡੇ ਅਤੇ ਯੂਨੀਕ ਪਬਲਿਕ ਸਕੂਲ, ਸਮਾਲਸਰ ਵਿਖੇ ਹੋਣਗੀਆਂ।

ਬਲਾਕ ਮੋਗਾ ਦੀਆਂ ਬਲਾਕ ਪੱਧਰੀ ਖੇਡਾਂ 17 ਅਤੇ 18 ਸਤੰਬਰ ਨੂੰ ਗੁਰੂ ਨਾਨਕ ਕਾਲਜ ਮੋਗਾ ਅਤੇ ਗੋਧੇਵਾਲਾ ਇੰਡੋਰ ਸਟੇਡੀਅਮ ਵਿਖੇ ਕਰਵਾਈਆਂ ਜਾਣਗੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਸਾਰੇ ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈ ਸਕਣਗੇ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਅਤੇ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਲੋੜੀਂਦੀਆਂ ਡਿਊਟੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਖੇਡਾਂ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

ਫੋਟੇ ਕੈਪਸ਼ਨ-ਵਧੀਕ ਡਿਪਟੀ ਕਮਿਸ਼ਨਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮਲੋਟ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧਮਲੋਟ / ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ,...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.