Facebook-f Youtube X-twitter

ਆਰਸੇਟੀ ਮੋਗਾ ਤੋਂ ਸਿਖਲਾਈ ਪ੍ਰਾਪਤ 27 ਨੌਜਵਾਨ ਬਣੇ ਡੇਅਰੀ ਫਾਰਮਿੰਗ ਉੱਦਮੀ

ਸਵੈ-ਰੁਜ਼ਗਾਰ ਨਾਲ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਆਰਸੇਟੀ ਵੱਲੋਂ ਮੁਫ਼ਤ ਹੁਨਰ ਸਿਖਲਾਈ

ਮੋਗਾ: ਪੰਜਾਬ ਅਤੇ ਸਿੰਧ ਬੈਂਕ ਵੱਲੋਂ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਏ ਜਾ ਰਹੇ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ (ਆਰਸੇਟੀ) ਮੋਗਾ ਤੋਂ 27 ਸਿਖਿਆਰਥੀਆਂ ਨੇ ਡੇਅਰੀ ਫਾਰਮਿੰਗ ਦੀ ਸਿਖਲਾਈ ਸਫਲਤਾਪੂਰਵਕ ਮੁਕੰਮਲ ਕਰਕੇ ਆਪਣੇ ਲਈ ਸਵੈ-ਰੁਜ਼ਗਾਰ ਦਾ ਰਾਹ ਚੁਣਿਆ ਹੈ।
ਆਰਸੇਟੀ ਮੋਗਾ ਵਿਖੇ ਕਰਵਾਏ ਗਏ ਸਰਟੀਫਿਕੇਟ ਵੰਡ ਸਮਾਗਮ ਦੌਰਾਨ ਕੋਰਸ ਦੇ 27 ਭਾਗੀਦਾਰਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਸਮਾਗਮ ਦੇ ਮੁੱਖ ਮਹਿਮਾਨ ਸੰਤ ਬਾਬਾ ਗੁਰਮੀਤ ਸਿੰਘ ਗੁਰਦੁਆਰਾ ਸਾਹਿਬ ਬਾਬਾ ਸ਼ਹੀਦਾਂ, ਖੋਸਾ ਪਾਂਡੋ, ਮੋਗਾ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਅਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਅਪਣਾਉਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ।ਪੰਕਜੇਸ਼ ਕੁਮਾਰ ਗੁਪਤਾ, ਸਹਾਇਕ ਜਨਰਲ ਮੈਨੇਜਰ ਆਰਸੇਟੀ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਸਾਰੇ 27 ਭਾਗੀਦਾਰਾਂ ਨੇ ਡੇਅਰੀ ਫਾਰਮਿੰਗ ਨੂੰ ਆਪਣਾ ਪੇਸ਼ਾ ਚੁਣਿਆ ਹੈ। ਉਨ੍ਹਾਂ ਨੂੰ ਆਰਸੇਟੀ ਮੋਗਾ, ਪੰਜਾਬ ਅਤੇ ਸਿੰਧ ਬੈਂਕ ਵੱਲੋਂ ਆਧੁਨਿਕ ਅਤੇ ਵਿਹਾਰਕ ਤਰੀਕੇ ਨਾਲ ਸਿਖਲਾਈ ਪ੍ਰਦਾਨ ਕੀਤੀ ਗਈ ਹੈ, ਤਾਂ ਜੋ ਉਹ ਆਪਣੇ ਉੱਦਮ ਸਫਲਤਾਪੂਰਵਕ ਸ਼ੁਰੂ ਕਰਕੇ ਆਤਮ-ਨਿਰਭਰ ਬਣ ਸਕਣ।
ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਦੁਨੇਕੇ ਵਿਖੇ ਸਥਾਪਿਤ ਆਰਸੇਟੀ ਮੋਗਾ ਨੂੰ ਜ਼ਿਲ੍ਹੇ ਦੇ ਮੁੱਖ ਬੈਂਕ ਪੰਜਾਬ ਅਤੇ ਸਿੰਧ ਬੈਂਕ ਵੱਲੋਂ ਸਪਾਂਸਰ ਕੀਤਾ ਜਾ ਰਿਹਾ ਹੈ। ਸੰਸਥਾ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਦੇ 18 ਤੋਂ 50 ਸਾਲ ਦੀ ਉਮਰ ਵਰਗ ਦੇ ਬੇਰੁਜ਼ਗਾਰ ਨੌਜਵਾਨਾਂ, ਖਾਸ ਕਰਕੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਅਕਤੀਆਂ ਨੂੰ ਹੁਨਰਮੰਦ ਬਣਾ ਕੇ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ।
ਉਹਨਾਂ ਅੱਗੇ ਦੱਸਿਆ ਕਿ ਆਰਸੇਟੀ ਮੋਗਾ ਵਿਖੇ ਲਗਭਗ ਇੱਕ ਏਕੜ ਵਿੱਚ ਫੈਲਿਆ ਕੈਂਪਸ ਹੈ, ਜਿਸ ਵਿੱਚ ਪ੍ਰਸ਼ਾਸਨਿਕ, ਅਕਾਦਮਿਕ, ਹੋਸਟਲ ਅਤੇ ਕੰਟੀਨ ਸਮੇਤ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਸੰਸਥਾ ਵੱਲੋਂ ਕਰਵਾਏ ਜਾਂਦੇ ਸਿਖਲਾਈ ਪ੍ਰੋਗਰਾਮਾਂ ਦੌਰਾਨ ਸਿਖਲਾਈ, ਖਾਣਾ ਅਤੇ ਰਿਹਾਇਸ਼ ਮੁਫ਼ਤ ਪ੍ਰਦਾਨ ਕੀਤੇ ਜਾਂਦੇ ਹਨ।
ਉਹਨਾਂ ਅੱਗੇ ਦੱਸਿਆ ਕਿ ਹੁਣ ਔਰਤਾਂ ਦਾ ਦਰਜ਼ੀ, ਕੰਪਿਊਟਰਾਈਜ਼ਡ ਅਕਾਊਂਟਿੰਗ/ਸਹਾਇਕ ਬੁੱਕਕੀਪਰ, ਬਿਊਟੀ ਪਾਰਲਰ ਪ੍ਰਬੰਧਨ, ਸਾਫਟ ਖਿਡੌਣੇ ਬਣਾਉਣਾ ਅਤੇ ਫਾਸਟ ਫੂਡ ਸਟਾਲ ਉਦਯਮੀ ਆਦਿ ਕੋਰਸ ਵੀ ਕਰਵਾਏ ਜਾਣਗੇ। ਦਿਲਚਸਪੀ ਰੱਖਣ ਵਾਲੇ ਨੌਜਵਾਨ ਇਨ੍ਹਾਂ ਕੋਰਸਾਂ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.