Facebook-f Youtube X-twitter

ਘੋਲੀਆ ਕਲਾਂ ਦੀਆਂ 30 ਮਹਿਲਾਵਾਂ ਨੂੰ ਕਰੋਸ਼ੀਆ ਸੌਫਟ ਟੁਆਇਜ਼ ਬਣਾਉਣ ਦੀ ਮਿਲੇਗੀ ਸਿਖਲਾਈ

ਡੀ.ਬੀ.ਈ.ਈ. ਮੋਗਾ ਵੱਲੋਂ ਹੈਂਡੀਕਰਾਫਟ ਸਰਵਿਸ ਸੈਂਟਰ ਨਾਲ ਮਿਲ ਕੇ ਡਿਜ਼ਾਇਨ ਡਿਵੈਲਪਮੈਂਟ ਵਰਕਸ਼ਾਪ ਸ਼ੁਰੂ

ਕਾਰੀਗਰਾਂ ਨੂੰ ਆਧੁਨਿਕ ਡਿਜ਼ਾਈਨ ਤੇ ਸੋਸ਼ਲ ਮੀਡੀਆ ਮਾਰਕੀਟਿੰਗ ਦੀ ਸਿਖਲਾਈ ਦੇ ਕੇ ਬਣਾਇਆ ਜਾਵੇਗਾ ਆਤਮ-ਨਿਰਭਰ

ਮੋਗਾ : ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਅਤੇ ਕਾਰੀਗਰਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਮੋਗਾ ਅਤੇ ਹੈਂਡੀਕਰਾਫਟ ਸਰਵਿਸ ਸੈਂਟਰ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪਿੰਡ ਘੋਲੀਆ ਕਲਾਂ ਵਿਖੇ ਇੱਕ ਮਹੀਨੇ ਦੀ ਡਿਜ਼ਾਇਨ ਡਿਵੈੱਲਪਮੈਂਟ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਹੈ।

ਟੈਕਸਟਾਈਲ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੇਸ਼ ਦੇ 100 ਜ਼ਿਲ੍ਹਿਆਂ ਵਿੱਚ ‘ਚੌਪਾਲ ਪ੍ਰੋਗਰਾਮ’ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਹੱਥੀਂ ਕੰਮ ਕਰਨ ਵਾਲੇ ਕਾਰੀਗਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਆਧੁਨਿਕ ਅਤੇ ਉੱਚ ਪੱਧਰੀ ਸਿਖਲਾਈ ਮੁਹੱਈਆ ਕਰਵਾਉਣਾ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ।

ਡਿਪਟੀ ਕਮਿਸ਼ਨਰ ਮੋਗਾ ਵੱਲੋਂ ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੂੰ ਚੌਪਾਲ ਪ੍ਰੋਗਰਾਮ ਲਈ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਅਤੇ ਹੈਂਡੀਕਰਾਫਟ ਸਰਵਿਸ ਸੈਂਟਰ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੌਪਾਲ ਪ੍ਰੋਗਰਾਮ ਕਰਵਾਏ ਗਏ ਹਨ, ਜਿਨ੍ਹਾਂ ਦੌਰਾਨ ਸਥਾਨਕ ਕਾਰੀਗਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੇ ਆਰਟੀਸਨ ਕਾਰਡ ਬਣਾਏ ਗਏ ਹਨ।
ਇਸੇ ਲੜੀ ਤਹਿਤ ਪਿੰਡ ਘੋਲੀਆ ਕਲਾਂ ਵਿਖੇ ਡਿਜ਼ਾਇਨ ਡਿਵੈੱਲਪਮੈਂਟ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਸ ਇੱਕ ਮਹੀਨੇ ਦੀ ਵਰਕਸ਼ਾਪ ਦੌਰਾਨ ਪਿੰਡ ਦੀਆਂ 30 ਮਹਿਲਾ ਪ੍ਰਾਰਥਣਾਂ ਨੂੰ ਕਰੋਸ਼ੀਆ ਸੌਫਟ ਟੁਆਇਜ਼ ਬਣਾਉਣ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਪ੍ਰਸਿੱਧ ਡਿਜ਼ਾਇਨਰ ਸ੍ਰੀ ਆਸ਼ੀਸ਼ ਸ਼੍ਰੀਵਾਸਤਵ ਵੱਲੋਂ ਪ੍ਰਦਾਨ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸਿਖਲਾਈ ਦੌਰਾਨ ਮਹਿਲਾਵਾਂ ਨੂੰ ਮੌਜੂਦਾ ਸਮੇਂ ਵਿੱਚ ਚੱਲ ਰਹੇ ਨਵੇਂ ਡਿਜ਼ਾਈਨਾਂ, ਉਤਪਾਦਾਂ ਨੂੰ ਆਕਰਸ਼ਕ ਬਣਾਉਣ ਦੇ ਢੰਗਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਮਾਰਕੀਟਿੰਗ ਅਤੇ ਆਪਣੇ ਤਿਆਰ ਕੀਤੇ ਉਤਪਾਦਾਂ ਨੂੰ ਬਾਜ਼ਾਰ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ। ਇਸ ਦਾ ਉਦੇਸ਼ ਸਥਾਨਕ ਕਾਰੀਗਰਾਂ ਨੂੰ ਆਧੁਨਿਕ ਮੰਗ ਅਨੁਸਾਰ ਹੁਨਰਮੰਦ ਬਣਾਕੇ ਉਨ੍ਹਾਂ ਲਈ ਸਵੈ-ਰੁਜ਼ਗਾਰ ਅਤੇ ਆਮਦਨ ਦੇ ਨਵੇਂ ਮੌਕੇ ਪੈਦਾ ਕਰਨਾ ਹੈ।

ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਕਰੀਅਰ ਕਾਊਂਸਲਰ ਬਲਰਾਜ ਸਿੰਘ ਹੈਂਡੀਕਰਾਫਟ ਸਰਵਿਸ ਸੈਂਟਰ ਦੇ ਨੁਮਾਇੰਦੇ ਕੇਸ਼ਵ, ਏਕਮਪ੍ਰੀਤ ਸਿੰਘ ਸਰਪੰਚ ਘੋਲੀਆ ਕਲਾਂ, ਮਿਸ ਸੁਕਰਿਤੀ ਮਲਿਕ, ਰਾਊਂਡ ਗਲਾਸ ਫਾਊਂਡੇਸ਼ਨ ਤੋਂ ਇਲਾਵਾ ਹੋਰ ਸਹਿਯੋਗੀ ਅਤੇ ਸਿਖਿਆਰਥਣਾਂ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.