Facebook-f Youtube X-twitter

ਬਲਤੇਜ ਸਿੰਘ ਪੰਨੂ, ਚੇਅਰਮੈਨ ਜੁਨੇਜਾ ਤੇ ਐਮ ਡੀ ਰਾਣਾ ਨੇ ਪੀ.ਆਰ.ਟੀ.ਸੀ ਦੇ ਮ੍ਰਿਤਕ ਕੰਡਕਟਰ ਦੇ ਵਾਰਸਾਂ ਨਾਲ ਦੁੱਖ ਸਾਂਝਾ ਕਰਦਿਆਂ 65.50 ਲੱਖ ਰੁਪਏ ਦਾ ਚੈਂਕ ਸੌਂਪਿਆ 

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੀ.ਆਰ.ਟੀ.ਸੀ ਦੇ ਸਾਰੇ ਮੁਲਾਜ਼ਮ ਬੀਮਾ ਸਕੀਮ ਅਧੀਨ ਕਵਰ ਕੀਤੇ-ਬਲਤੇਜ ਸਿੰਘ ਪੰਨੂ 

ਪੀ.ਆਰ.ਟੀ.ਸੀ. ਦੇ ਮੁਲਾਜਮ ਮੇਰੇ ਦੇ ਪਰਿਵਾਰ ਦਾ ਹਿੱਸਾ- ਚੇਅਰਮੈਨ ਹਰਪਾਲ ਜੁਨੇਜਾ 

ਪਟਿਆਲਾ :  ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਮੁੱਖ ਦਫ਼ਤਰ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ, ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਅਤੇ ਐਮ.ਡੀ. ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ. ਪਟਿਆਲਾ ਡਿਪੂ ਦੇ ਮ੍ਰਿਤਕ ਕੰਡਕਟਰ ਸਤਪਾਲ ਸਿੰਘ ਦੇ ਪਰਿਵਾਰ ਨਾਲ ਆਪਣਾ ਦੁਖ ਸਾਂਝਾ ਕਰਦੇ ਹੋਏ ਉਸ ਦੇ ਵਾਰਸਾਂ ਨੂੰ 65.50 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ।

ਇਸ ਮੌਕੇ ਸ. ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਤੇ ਇਸਦੇ ਅਦਾਰੇ ਡਿਊਟੀ ਦੌਰਾਨ ਹੁੰਦੇ ਹਾਦਸਿਆਂ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰ ਦੀ ਭਲਾਈ ਅਤੇ ਵਿੱਤੀ ਸੰਕਟਾਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਇਸੇ ਤਹਿਤ ਪੀ.ਆਰ.ਟੀ.ਸੀ ਵੱਲੋਂ ਇਹ ਕਦਮ ਚੁੱਕਦਿਆਂ ਆਪਣੇ ਮੁਲਾਜਮਾਂ ਦੇ ਪਰਿਵਾਰਾਂ ਦਾ ਦੁੱਖ ਸਮਝਦਿਆਂ ਹੋਇਆ ਕੰਡਕਟਰ ਦੇ ਵਾਰਸਾਂ ਨੂੰ 65.50 ਲੱਖ ਰੁਪਏ ਦੀ ਮਾਲੀ ਮਦਦ ਕੀਤੀ ਗਈ ਹੈ ਅਤੇ ਪੀ.ਆਰ.ਟੀ.ਸੀ ਦੇ ਸਾਰੇ ਮੁਲਾਜ਼ਮ ਇਸ ਸਕੀਮ ਅਧੀਨ ਕਵਰ ਹੁੰਦੇ ਹਨ। 

ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਆਰ.ਟੀ.ਸੀ. ਵੱਲੋਂ ਆਪਣੇ ਮੁਲਾਜਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਿਹਤਰੀ ਲਈ ਕਿਸੇ ਦੁਰਘਟਨਾ ਵਿੱਚ ਮੌਤ ਹੋਣ ਕਾਰਨ ਵਾਰਸਾਂ ਦੀ ਵਿੱਤੀ ਮਦਦ ਕਰਨ ਸਬੰਧੀ ਅਹਿਮ ਕਦਮ ਚੁੱਕੇ ਜਾ ਰਹੇ ਹਨ। ਐਡਵੋਕੇਟ ਹਰਪਾਲ ਜੁਨੇਜਾ ਨੇ ਅੱਗੇ ਦੱਸਿਆ ਕਿ ਪੀ.ਆਰ.ਟੀ.ਸੀ. ਪਟਿਆਲਾ ਡਿਪੂ ਵਿੱਚ ਕੰਮ ਕਰਦੇ ਸਤਪਾਲ ਸਿੰਘ ਕੰਡਕਟਰ ਦੀ ਸਾਲ 2025 ਦੌਰਾਨ ਇੱਕ ਸੜ੍ਹਕ ਹਾਦਸੇ ਵਿੱਚ ਮੌਤ ਹੋ ਗਈ ਸੀ, ਕਿਉਂਕਿ ਪੀ.ਆਰ.ਟੀ.ਸੀ. ਦੇ ਮੁਲਾਜਮ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ, ਇਸ ਲਈ ਭਵਿੱਖ ਵਿੱਚ ਕੰਡਕਟਰ ਦੇ ਪਰਿਵਾਰ ਨੂੰ ਕਿਸੇ ਕਿਸਮ ਦੀ ਲੋੜ ਪੈਣ ਤੇ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਤਪਾਲ ਸਿੰਘ ਦੇ ਪਰਿਵਾਰ ਨੂੰ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਕਾਰ ਹੋਏ ਸਮਝੋਤੇ ਤਹਿਤ ਕਾਰਪੋਰੇਟ ਬੀਮਾਂ ਸ਼ਰਤਾਂ ਅਨੁਸਾਰ 65.50 ਲੱਖ ਰੁਪਏ ਦਾ ਮੁਆਵਜਾ ਦਿੱਤਾ ਗਿਆ ਹੈ ਜਿਸ ਦਾ ਮੰਤਵ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।

ਐਮ.ਡੀ. ਪੀਆਰਟੀਸੀ ਮਨੀਸ਼ਾ ਰਾਣਾ ਨੇ ਦੱਸਿਆ ਕਿ ਮ੍ਰਿਤਕ ਕੰਡਕਟਰ ਦੇ ਵਾਰਸਾਂ ਨੂੰ 40 ਲੱਖ ਰੁਪਏ ਬੀਮਾ ਰਾਸ਼ੀ ਅਤੇ ਬੱਚਿਆਂ ਦੀ ਪੜ੍ਹਾਈ ਲਈ 18 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੋਂ ਇਲਾਵਾ ਵਾਰਸਾਂ ਨੂੰ ਹਰ ਮਹੀਨੇ ਈ.ਐਸ.ਆਈ./ਈ.ਪੀ.ਐਫ. ਤੋਂ ਪੈਨਸ਼ਨ ਦੀ ਵੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੀ.ਆਰ.ਟੀ.ਸੀ. ਹਰ ਸੁੱਖ-ਦੁੱਖ ਵੇਲੇ ਆਪਣੇ ਮੁਲਾਜਮਾਂ ਨਾਲ ਖੜੀ ਹੈ।   

ਇਸ ਮੌਕੇ ਪੀ.ਆਰ.ਟੀ.ਸੀ. ਦੇ ਏਐਮਡੀ ਨਵਦੀਪ ਕੁਮਾਰ, ਜੀਐਮ ਪਟਿਆਲਾ ਡਿਪੂ ਜਤਿੰਦਰਪਾਲ ਸਿੰਘ ਗਰੇਵਾਲ, ਡੀਸੀਐਫਏ ਰਾਜੇਸ਼ ਕੁਮਾਰ, ਜੀ.ਐਮ. ਮਨਿੰਦਰਪਾਲ ਸਿੰਘ ਸਿੱਧੂ ਅਤੇ ਅਮਨਵੀਰ ਸਿੰਘ ਟਿਵਾਣਾ ਤੋਂ ਇਲਾਵਾ ਪੰਜਾਬ ਐਂਡ ਸਿੰਧ ਬੈਂਕ ਦੇ ਸੀਨੀਅਰ ਅਧਿਕਾਰੀ ਊਪਾਸਨਾ ਧਾਰ (ਆਰਐਮ), ਸੁਖਵਿੰਦਰਜੀਤ ਸਿੰਘ (ਡੀਆਰਐਮ) ਅਤੇ ਇਸ ਤੋਂ ਇਲਾਵਾ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦੇ ਅਤੇ ਪੀ.ਆਰ.ਟੀ.ਸੀ. ਦੇ ਕਰਮਚਾਰੀ ਸ਼ਾਮਲ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.