Facebook-f Youtube X-twitter

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਰਿਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ  ਤਾਂ ਜੋ ਉਹਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਹ ਜਾਣਕਾਰੀ  ਐਸ.ਡੀ.ਐਮ. ਸ੍ਰੀ ਗੁਰਕਿਰਨਦੀਪ ਸਿੰਘ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
                 ਇਸ ਮੌਕੇ ਨੇ ਉਹਨਾਂ ਕਿਹਾ ਕਿ ਵਪਾਰੀਆਂ ਨਾਲ ਸਬੰਧਿਤ ਜੋ ਵੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ।
                 ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾਂ ਹਦਾਇਤ ਕੀਤੀ ਕਿ ਲੋਕਾਂ ਵਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਆਪਸੀ ਤਾਲਮੇਲ ਨਾਲ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ।
   ਐਸ.ਡੀ.ਐਮ. ਨੇ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੇ ਨਿਯੰਤਰਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਕੇਬਲ ਅਤੇ ਇੰਟਰਨੈਟ ਦੀਆਂ ਤਾਰਾਂ ਦੇ ਸੁਚੱਜੇ ਪ੍ਰਬੰਧ ਲਈ ਸਬੰਧਿਤ ਕੰਪਨੀਆਂ ਨਾਲ ਤਾਲਮੇਲ ਕੀਤਾ ਜਾਵੇ।
               ਇਸ ਮੌਕੇ ਜਿ਼ਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੋਂਟੀ  ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੇਡਰਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਜੇਕਰ ਉਹਨਾਂ ਨੂੰ ਸਰਕਾਰੀ ਕੰਮ ਦੇ ਨਿਪਟਾਰੇ ਸਬੰਧੀ ਫੰਡਜ ਦੀ ਲੋੜ ਹੈ ਤਾਂ ਉਹ ਜਿ਼ਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਫੰਡਜ ਦੀ ਮੰਗ ਕੀਤੀ ਜਾਵੇ। 

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.