Facebook-f Youtube X-twitter

ਐਸ ਆਈ ਆਰ ਦੇ ਰੋਲ ਅਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ 8 ਤੇ 11 ਸਤੰਬਰ ਨੂੰ ਵਿਧਾਨ ਸਭਾ ਚੋਣ ਹਲਕਿਆਂ ‘ਚ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਦਾ ਦੌਰਾ ਕਰਨਗੇ

-ਰੋਲ ਅਬਜ਼ਰਵਰ ਵੋਟਰ ਸੂਚੀਆਂ ਸੁਧਾਈ ਦੇ ਸਮੇਂ ਦੌਰਾਨ ਰੋਜਾਨਾ ਕੰਮ-ਕਾਜ ਵਾਲੇ ਦਿਨ ਸ਼ਾਮ 4.00 ਵਜੇ ਤੋਂ ਲੈ ਕੇ 5.00 ਵਜੇ ਤੱਕ ਸਿਆਸੀ ਪਾਰਟੀਆਂ ਜਾਂ ਵੋਟਰਾਂ ਦੀਆਂ ਸ਼ਿਕਾਇਤਾਂ ਸੁਨਣਗੇ

ਪਟਿਆਲਾ : ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਨਟੈਨਸਿਵ ਰਵੀਜ਼ਨ ਦੇ ਦੂਜੇ ਪੜ੍ਹਾਅ ਨੋਟਿਸ ਫੇਜ/ਦਾਅਵੇ ਅਤੇ ਇੰਤਰਾਜ਼ਾ ਦੇ ਨਿਪਟਾਰੇ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਲਈ ਲਗਾਏ ਗਏ ਰੋਲ ਅਬਜ਼ਰਵਰ, ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਵਿਨੈ ਬੁਬਲਾਨੀ ਵੱਲੋਂ ਮਿਤੀ 08 ਅਤੇ 11 ਸਤੰਬਰ 2026 ਨੂੰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਦਾ ਦੌਰਾ ਕੀਤਾ ਜਾਣਾ ਹੈ।

ਰੋਲ ਅਬਜ਼ਰਵਰ ਦੇ ਦਫ਼ਤਰ ਵੱਲੋਂ ਇਹ ਵਿਸ਼ੇਸ ਤੌਰ ‘ਤੇ ਸੂਚਿਤ ਕੀਤਾ ਗਿਆ ਹੈ ਕਿ ਡਵੀਜ਼ਨਲ ਕਮਿਸ਼ਨਰ ਸ਼੍ਰੀ ਵਿਨੈ ਬੁਬਲਾਨੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੇ ਸਮੇਂ ਦੌਰਾਨ ਰੋਜ਼ਾਨਾ ਕੰਮ-ਕਾਜ ਵਾਲੇ ਦਿਨ ਸ਼ਾਮ 4.00 ਵਜੇ ਤੋਂ ਲੈ ਕੇ 5.00 ਵਜੇ (ਸਿਵਾਏ ਮਿਤੀ 08.09.2026 ਅਤੇ 11.09.2026) ਤੱਕ ਰਾਜਨੀਤਿਕ ਪਾਰਟੀਆਂ, ਆਮ ਪਬਲਿਕ/ਵੋਟਰਾਂ ਪਾਸੋਂ ਇਸ ਕੰਮ ਸਬੰਧੀ ਕਿਸੇ ਤਰ੍ਹਾਂ ਦੀ ਸ਼ਿਕਾਇਤ ਸੁਣਨ ਜਾ ਸੁਝਾਅ ਲੈਣ ਸਬੰਧੀ ਉਪਲੱਬਧ ਰਹਿਣਗੇ। ਇਸ ਤੋਂ ਇਲਾਵਾ ਕੋਈ ਸ਼ਿਕਾਇਤ ਜਾਂ ਸੁਝਾਅ ਦੇਣ ਸਬੰਧੀ ਉਨ੍ਹਾਂ ਦੇ ਦਫ਼ਤਰ ਦੇ ਟੈਲੀਫੋਨ ਨੰਬਰ 0175-2970029 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਰੋਲ ਅਬਜ਼ਰਵਰ-ਕਮ-ਕਮਿਸ਼ਨਰ ਪਟਿਆਲਾ ਮੰਡਲ ਸ੍ਰੀ ਵਿਨੈ ਬੁਬਲਾਨੀ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਦੇ ਦੌਰੇ ਕਰਨ ਦੌਰਾਨ ਉਹ 08 ਸਤੰਬਰ ਨੂੰ
ਸਵੇਰੇ 10:30 ਵਜੇ ਐਸ ਡੀ ਐਮ ਦਫ਼ਤਰ, ਰਾਜਪੁਰਾ, ਮਿਨੀ ਸਕੱਤਰੇਤ, ਦੁਪਹਿਰ 12:30 ਵਜੇ ਐਸ ਡੀ ਐਮ ਦਫ਼ਤਰ, ਦੂਧਨਸਾਧਾਂ, ਦੁਪਹਿਰ 03:00 ਵਜੇ ਐਸ ਡੀ ਐਮ, ਪਟਿਆਲਾ, ਦਫ਼ਤਰ ਪਹਿਲੀ ਮੰਜਿਲ, ਬਲਾਕ-ਏ, ਮਿਨੀ ਸਕੱਤਰੇਤ, ਪਟਿਆਲਾ ਵਿਖੇ ਦੌਰਾ ਕਰਨਗੇ। ਇਸੇ ਤਰ੍ਹਾਂ ਮਿਤੀ 11 ਸਤੰਬਰ ਨੂੰ ਦੁਪਹਿਰ 12:00  ਵਜੇ ਪਟਿਆਲਾ ਦਿਹਾਤੀ ਹਲਕੇ ਦੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੀਸਰੀ ਮੰਜਿਲ, ਬਲਾਕ-ਏ, ਮਿਨੀ ਸਕੱਤਰੇਤ, ਪਟਿਆਲਾ ਵਿਖੇ, ਦੁਪਹਿਰ 01:00 ਵਜੇ ਐਸ ਡੀ ਐਮ, ਨਾਭਾ ਦਫ਼ਤਰ, ਦੁਪਹਿਰ 02:30 ਵਜੇ ਐਸ ਡੀ ਐਮ ਦਫ਼ਤਰ ਸਮਾਣਾ ਵਿਖੇ ਅਤੇ ਸ਼ਾਮ 04:00  ਵਜੇ ਸ਼ੁਤਰਾਣਾ ਹਲਕੇ ਵਿੱਚ ਐਸ ਡੀ ਐਮ,ਦਫ਼ਤਰ ਪਾਤੜਾਂ ਦਾ ਦੌਰਾ ਕਰਕੇ ਜਾਇਜ਼ਾ ਲੈਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

 “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਅਤੇ ਹਸਪਤਾਲ ਵਿਖੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਰਾਸ਼ਟਰੀ ਸੰਕਲਪ ਸਮਾਰੋਹ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ...

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.