Facebook-f Youtube X-twitter

ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਟਰਾਇਲ ਸਫਲਤਾ ਪੂਰਵਕ ਸੰਪੰਨ

-ਸਰਕਾਰ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਖੇਡ ਵਿੰਗ ਲਈ 350 ਸੀਟਾਂ ਦੀ ਪ੍ਰਵਾਨਗੀ ਦਿੱਤੀ – ਪ੍ਰੋ. ਗਿੱਲ


ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵੱਲੋਂ ਲਏ ਗਏ ਵੱਖ-ਵੱਖ ਖੇਡਾਂ ਦੇ ਟਰਾਇਲ ਸਫਲਤਾ ਪੂਰਵਕ ਨੇਪਰੇ ਚੜ ਗਏ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਦੁਆਰਾ ਖੇਡ ਵਿੰਗ ਲਈ 350 ਸੀਟਾਂ ਦੀ ਪ੍ਰਵਾਨਗੀ ਮਿਲੀ ਹੈ, ਜਿਹਨਾਂ ਦੇ ਟਰਾਇਲ 3 ਸਤੰਬਰ ਨੂੰ ਪਟਿਆਲਾ ਦੇ ਫਿਜ਼ੀਕਲ ਕਾਲਜ ਵਿਖੇ ਹੋਏ। ਇਹਨਾਂ ਵਿੱਚ ਵੱਖ-ਵੱਖ ਖੇਡਾਂ ਜਿਵੇਂ ਵਾਲੀਬਾਲ, ਬਾਸਕਟਬਾਲ, ਕਬੱਡੀ, ਹਾਕੀ, ਜੂਡੋ ਟੇਬਲ ਟੈਨਸ, ਫੁੱਟਬਾਲ, ਖੋਹ-ਖੋਹ, ਅਥਲੈਟਿਕਸ, ਹੈਂਡਬਾਲ, ਆਰਚਰੀ, ਕੁਸ਼ਤੀ, ਤੈਰਾਕੀ, ਜਿਮਨਾਸਟਿਕ, ਲਾਅਨ ਟੈਨਿਸ, ਬਾਕਸਿੰਗ, ਬੈਡਮਿੰਟਨ ਆਦਿ ਖੇਡਾਂ ਦੇ ਟਰਾਇਲ ਲਏ ਗਏ।
ਪ੍ਰੋ. ਗਿੱਲ ਨੇ ਦੱਸਿਆ ਕਿ ਵੇਟ ਲਿਫਟਿੰਗ, ਨੈੱਟ ਬਾਲ, ਫੈਨਸਿੰਗ ਅਤੇ ਸਾਈਕਲਿੰਗ ਆਦਿ ਖੇਡਾਂ ਦੇ ਟਰਾਇਲ ਹੋਣੇ ਬਾਕੀ ਹਨ। ਪੰਜਾਬ ਸਪੋਰਟਸ ਯੂਨੀਵਰਸਿਟੀ ਦੁਆਰਾ ਲਏ ਗਏ ਪਲੇਠੇ ਟਰਾਇਲਾਂ ਵਿੱਚ ਪੰਜਾਬ ਦੇ ਉੱਚ ਕੋਟੀ ਦੇ 532 ਖਿਡਾਰੀਆਂ ਨੇ ਹਿੱਸਾ ਲਿਆ। ਵਾਈਸ ਚਾਂਸਲਰ ਨੇ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਅਜਿਹੀ ਪਹਿਲੀ ਯੂਨੀਵਰਸਿਟੀ ਹੈ ਜਿਹੜੀ ਖਿਡਾਰੀਆਂ ਨੂੰ ਚੰਗੇ ਕੋਚ, ਬੇਹਤਰੀਨ ਖੇਡ ਦੇ ਮੈਦਾਨ ਉੱਚੀਆਂ ਤਕਨੀਕਾਂ ਨਾਲ ਲਬਰੇਜ਼ ਜਿੰਮ, ਚੰਗੀਆਂ ਸਿਹਤ ਸਹੂਲਤਾਂ ਲਈ ਲੈਬਜ਼, ਚੰਗੇ ਖੇਡ ਮਾਹਿਰ ਅਤੇ ਚੰਗੇ ਹੋਸਟਲ ਮੁਹੱਈਆ ਕਰਵਾ ਰਹੀ ਹੈ।
ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਖੇਡਾਂ ਦੇ ਖੇਤਰ ਵਿੱਚ ਨਿਵੇਕਲੇਪਣ ਨੂੰ ਲੈ ਕੇ ਯੂਨੀਵਰਸਿਟੀ ਖਿਡਾਰੀਆਂ ਦੇ ਲਈ ਹਰ ਉਹ ਸਹੂਲਤ ਮੁਹੱਈਆ ਕਰਵਾ ਰਹੀ ਹੈ ਜਿਹਨਾਂ ਨਾਲ ਉਹ ਅੰਤਰਰਾਸ਼ਟਰੀ ਪੱਧਰ `ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਇਹੀ ਵੱਡਾ ਕਾਰਨ ਹੈ ਕਿ ਪਲੇਠੀ ਵਾਰ ਲਏ ਗਏ ਖੇਡ ਵਿੰਗ ਦੇ ਟਰਾਇਲਾਂ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਅਤੇ ਇੰਨੇ ਉਤਸ਼ਾਹ ਵਾਲੇ ਖਿਡਾਰੀ ਹਿੱਸਾ ਲੈਣ ਲਈ ਆਏ। ਉਨ੍ਹਾਂ ਕਿਹਾ ਕਿ “ਅਸੀਂ ਅਗਲੀ ਵਾਰ ਤੋਂ ਆਪਣੀਆਂ ਖੇਡ ਵਿੰਗ ਦੀਆਂ ਸੀਟਾਂ ਵਧਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਪੰਜਾਬ ਦੇ ਖਿਡਾਰੀਆਂ ਨੂੰ ਉਹਨਾਂ ਦੀ ਆਪਣੀ ਯੂਨੀਵਰਸਿਟੀ ਵਿੱਚ ਉਪਲਬਧ ਸਹੂਲਤਾਂ ਦਾ ਲਾਭ ਮਿਲ ਸਕੇ ਹੁਣ ਸਾਡੇ ਕੋਲ 150 ਰੈਜ਼ੀਡੈਂਸ਼ੀਅਲ ਅਤੇ 200 ਡੇ ਸਕਾਲਰ ਖਿਡਾਰੀ ਆ ਚੁੱਕੇ ਹਨ ਇਹਨਾਂ ਦੇ ਹਰ ਪੱਖ ਤੋਂ ਵਿਕਾਸ ਦੀ ਜ਼ਿੰਮੇਵਾਰੀ ਸਾਡੀ ਹੈ ਅਸੀਂ ਵਾਅਦਾ ਕਰਦੇ ਹਾਂ ਕਿ ਸਾਡੇ ਇਹ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਦੁਨੀਆਂ ਚ ਨਵੇਂ ਅਤੇ ਉੱਚੇ ਮਾਪਦੰਡ ਸਥਾਪਿਤ ਕਰਨਗੇ।” ਖੇਡਾਂ ਦੇ ਨਾਲ-ਨਾਲ ਅਸੀਂ ਉਹਨਾਂ ਦੀ ਪੜ੍ਹਾਈ ਦਾ ਵੀ ਖਾਸ ਧਿਆਨ ਰੱਖ ਰਹੇ ਹਾਂ ਤਾਂ ਜੋ ਅਕਾਦਮਿਕ ਪੱਧਰ `ਤੇ ਉਹ ਚੰਗੇ ਵਿਦਵਾਨਾਂ ਵਜੋਂ ਸਥਾਪਿਤ ਹੋ ਸਕਣ।
ਵਾਈਸ ਚਾਂਸਲਰ ਡਾ. ਗਿੱਲ ਨੇ ਇੱਕ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੈਲੀਫੋਰਨੀਆ (ਅਮਰੀਕਾ) ਤੋਂ ਅਟੋਰਨੀ ਐਟ ਲਾਅ ਸ. ਜਸਪ੍ਰੀਤ ਸਿੰਘ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਖਿਡਾਰੀਆਂ ਲਈ ਹਰ ਸਾਲ 50 ਲੱਖ ਦਾ ਡਾਈਟ ਪਲੈਨ ਦੇਣ ਦਾ ਵਾਅਦਾ ਕੀਤਾ ਹੈ। ਉਹਨਾਂ ਦੇ ਇਹਨਾਂ ਯਤਨਾ ਸਦਕਾ ਖਿਡਾਰੀਆਂ ਨੂੰ ਬਿਹਤਰੀਨ ਖੁਰਾਕ ਦੇਣ ਵਿੱਚ ਸੌਖ ਹੋਵੇਗੀ, ਅਸੀਂ ਉਹਨਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ। ਇਸ ਮੌਕੇ ਡਾ. ਅਮਰਪ੍ਰੀਤ ਸਿੰਘ ਡਾਇਰੈਕਟਰ ਆਫ ਸਪੋਰਟਸ, ਪੰਜਾਬ ਸਪੋਰਟਸ ਯੂਨੀਵਰਸਿਟੀ, ਡਾ. ਹਰਮਨਪ੍ਰੀਤ ਕੌਰ ਪ੍ਰਿੰਸੀਪਲ ਫਿਜੀਕਲ ਕਾਲਜ, ਡਾ. ਰਣਬੀਰ ਸਿੰਘ ਪ੍ਰਿੰਸੀਪਲ ਸਪੋਰਟਸ ਕਾਲਜ ਜਲੰਧਰ, ਡਾ. ਅਰੁਣਾ ਰਾਣੀ ਪ੍ਰਿੰਸੀਪਲ ਕਾਲਾ ਅਫਗਾਨਾ ਆਦਿ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਰੋਜਗਾਰ ਕੈਂਪ 25 ਸਤੰਬਰ ਨੂੰ

-ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਤੇ ਐਸ.ਬੀ.ਆਈ ਲਾਈਫ ਲੈਣਗੇ ਹਿੱਸਾ  ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਮਿਤੀ 25 ਸਤੰਬਰ ਨੂੰ ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਅਤੇ ਐਸ.ਬੀ.ਆਈ ਲਾਈਫ ਦਾ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ,...

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਬਾਸਕਟਬਾਲ ਦਾ ਹੋਇਆ ਆਗਾਜ਼

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਸਕਟਬਾਲ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਮਲਟੀਪਰਪਜ਼ ਸਕੂਲ ਮਿਡਲ...

 “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਅਤੇ ਹਸਪਤਾਲ ਵਿਖੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਰਾਸ਼ਟਰੀ ਸੰਕਲਪ ਸਮਾਰੋਹ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ...

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.