Facebook-f Youtube X-twitter

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ ਤਹਿਤ 17 ਦਿਨਾਂ ‘ਚ 50 ਤੋਂ ਵੱਧ ਸੰਸਥਾਵਾਂ ਦੇ 1000 ਤੋਂ ਜਿਆਦਾ ਵਲੰਟੀਅਰਾਂ ਨੇ ਪਟਿਆਲਾ ਦੀਆਂ ਸੜਕਾਂ ਤੋਂ 12 ਟਨ ਤੋਂ ਵੱਧ ਕੂੜਾ ਚੁੱਕਿਆ

-ਤ੍ਰਿਪੜੀ ਵਿਖੇ ਸੜਕ ਸਫ਼ਾਈ ਮੁਹਿੰਮ ਵਿੱਚ ਸਿਹਤ ਮੰਤਰੀ ਦੇ ਸ਼ਾਮਲ ਹੋਣ ਨਾਲ ਪੀ.ਪੀ.ਸੀ.ਬੀ. ਦੇ ‘ਮਿਸ਼ਨ ਕਲੀਨ ਪਟਿਆਲਾ’ ਨੂੰ ਮਿਲੀ ਵੱਡੀ ਮਜ਼ਬੂਤੀ

ਪਟਿਆਲਾ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਲਾਈ ਮਿਸ਼ਨ ਕਲੀਨ ਪਟਿਆਲਾ ਮੁਹਿੰਮ ਦੇ ਪਿਛਲੇ 17 ਅਭਿਆਨਾਂ ਵਿੱਚ, 51 ਵੱਖ-ਵੱਖ ਸੰਸਥਾਵਾਂ ਦੀ ਸ਼ਮੂਲੀਅਤ ਤੇ ਹਜ਼ਾਰ ਤੋਂ ਵੱਧ ਵਲੰਟੀਅਰਾਂ ਨੇ ਸੜਕਾਂ ਤੋਂ 12 ਮੀਟ੍ਰਿਕ ਟਨ ਤੋਂ ਵੱਧ ਕੂੜਾ ਸਾਫ਼ ਕੀਤਾ ਹੈ।
ਇਸ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹਾ ਸਿੱਖਿਆ ਵਿੰਗ ਦੇ ਸਹਿਯੋਗ ਨਾਲ ਤ੍ਰਿਪੜੀ ਵਿਖੇ ਇੱਕ ਵਿਸ਼ੇਸ਼ ਸੜਕ ਸਫ਼ਾਈ ਮੁਹਿੰਮ ਚਲਾਈ ਗਈ। ਜਿਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਤੇ ਆਮ ਨਾਗਰਿਕਾਂ ਨੂੰ ਸਫ਼ਾਈ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਬੋਰਡ ਅਤੇ ਨਗਰ ਨਿਗਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਪਟਿਆਲਾ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਮਾਜ ਨੂੰ ਨਾਲ ਜੋੜਨ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰੇਹੜੀ-ਫੜ੍ਹੀ ਵਾਲਿਆਂ ਸਮੇਤ ਕੂੜਾ ਫੈਲਾਉਣ ਵਾਲੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣ।
ਡਾ ਬਲਬੀਰ ਸਿੰਘ ਨੇ ਵਿਦਿਆਰਥੀਆਂ ਵੱਲੋਂ ਸਫ਼ਾਈ ਮੁਹਿੰਮ ਵਿੱਚ ਵਲੰਟੀਅਰ ਵਜੋਂ ਨਿਭਾਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਸਕੂਲ ਦੇ ਨਾਲ-ਨਾਲ ਘਰਾਂ ਅਤੇ ਆਲੇ-ਦੁਆਲੇ ਨੂੰ ਵੀ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਦੀ ਅਪੀਲ ਕੀਤੀ ਅਤੇ ਨਵੀਂ ਪੀੜ੍ਹੀ ਵਿੱਚ ਜ਼ਿੰਮੇਵਾਰ ਖਪਤ ਅਤੇ ਵਾਤਾਵਰਣ ਪੱਖੀ ਆਦਤਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਪੀ.ਪੀ.ਸੀ.ਬੀ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ‘ਮਿਸ਼ਨ ਕਲੀਨ ਪਟਿਆਲਾ’ ਸਫ਼ਾਈ ਨੂੰ ਇੱਕ ਅਸਥਾਈ ਗਤੀਵਿਧੀ ਦੀ ਬਜਾਏ ਇੱਕ ਨਿਰੰਤਰ ਸਮਾਜਿਕ ਆਦਤ ਵਿੱਚ ਬਦਲਣਾ ਚਾਹੁੰਦਾ ਹੈ। ਇਹ ਮੁਹਿੰਮ ਸਰਕਾਰੀ ਵਿਭਾਗਾਂ, ਸਿੱਖਿਆ ਸੰਸਥਾਵਾਂ, ਸਮਾਜਿਕ ਸੰਗਠਨਾਂ ਅਤੇ ਨਾਗਰਿਕਾਂ ਨੂੰ ਜਨਤਕ ਸਥਾਨਾਂ ਦੀ ਸਾਂਝੀ ਜ਼ਿੰਮੇਵਾਰੀ ਚੁੱਕਣ ਲਈ ਇੱਕ ਮੰਚ ‘ਤੇ ਲਿਆਉਂਦੀ ਹੈ। ਇਹ ਮੁਹਿੰਮ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਦੇ ਵਾਤਾਵਰਣ ਸੁਰੱਖਿਆ ਨੂੰ ਇੱਕ ਜਨ ਅੰਦੋਲਨ ਬਣਾਉਣ ਦੇ ਵਿਜ਼ਨ ਨੂੰ ਦਰਸਾਉਂਦੀ ਹੈ, ਜਿੱਥੇ ਸੰਸਥਾਵਾਂ ਅਤੇ ਨਾਗਰਿਕ ਕੇਵਲ ਸਾਫ਼-ਸੁਥਰੇ ਆਲੇ-ਦੁਆਲੇ ਦੀ ਉਮੀਦ ਹੀ ਨਹੀਂ ਰੱਖਦੇ ਸਗੋਂ ਇਸ ਨੂੰ ਬਣਾਉਣ ਅਤੇ ਬਰਕਰਾਰ ਰੱਖਣ ਵਿੱਚ ਸਰਗਰਮ ਯੋਗਦਾਨ ਵੀ ਪਾਉਂਦੇ ਹਨ। ਨਿਯਮਤ ਸੜਕ ਸਫ਼ਾਈ ਮੁਹਿੰਮਾਂ ਅਤੇ ਜਨਤਕ ਭਾਗੀਦਾਰੀ ਰਾਹੀਂ, ਇਸ ਪਹਿਲਕਦਮੀ ਦਾ ਉਦੇਸ਼ ਇੱਕ ਸਥਾਈ ਵਿਵਹਾਰਕ ਬਦਲਾਅ ਲਿਆਉਣਾ ਹੈ, ਖਾਸ ਕਰਕੇ ਯੁਵਾ ਪੀੜ੍ਹੀ ਵਿੱਚ ਜੋ ਸਫ਼ਾਈ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਆਪਣੇ ਪਰਿਵਾਰਾਂ ਅਤੇ ਸਮਾਜ ਤੱਕ ਪਹੁੰਚਾ ਸਕਦੇ ਹਨ।
ਚੇਅਰਪਰਸਨ, ਰੀਨਾ ਗੁਪਤਾ ਨੇ ਕਿਹਾ ਕਿ “ਮਿਸ਼ਨ ਕਲੀਨ ਪਟਿਆਲਾ ਸਾਡੇ ਜਨਤਕ ਸਥਾਨਾਂ ‘ਤੇ ਆਪਣੀ ਮਲਕੀਅਤ ਅਤੇ ਅਪਣੱਤ ਦੀ ਭਾਵਨਾ ਪੈਦਾ ਕਰਨ ਬਾਰੇ ਹੈ। ਜਦੋਂ ਇੱਕ ਵਿਦਿਆਰਥੀ ਜਨਤਕ ਸੜਕ ਤੋਂ ਕੂੜੇ ਦਾ ਟੁਕੜਾ ਚੁੱਕਦਾ ਹੈ, ਤਾਂ ਇਹ ਕੇਵਲ ਇੱਕ ਸਫ਼ਾਈ ਗਤੀਵਿਧੀ ਨਹੀਂ, ਸਗੋਂ ਨਾਗਰਿਕਤਾ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦਾ ਇੱਕ ਸ਼ਕਤੀਸ਼ਾਲੀ ਪਾਠ ਹੈ। ਸਾਡਾ ਵਿਜ਼ਨ ਹਰ ਪੀੜ੍ਹੀ ਵਿੱਚ ਸਫ਼ਾਈ ਨੂੰ ਇੱਕ ਸਾਂਝੀ ਆਦਤ ਬਣਾਉਣਾ ਹੈ, ਜਿੱਥੇ ਹਰੇਕ ਸੰਸਥਾ, ਹਰ ਭਾਈਚਾਰਾ ਅਤੇ ਹਰ ਨਾਗਰਿਕ ਪਟਿਆਲਾ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਵਿੱਚ ਆਪੋ-ਆਪਣਾ ਯੋਗਦਾਨ ਪਾਵੇ।”
ਬੋਰਡ ਨੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਸਿਹਤ ਮੰਤਰੀ, ਵਿਦਿਆਰਥੀਆਂ, ਅਧਿਆਪਕਾਂ, ਨਿਗਮ ਕਰਮਚਾਰੀਆਂ, ਅਧਿਕਾਰੀਆਂ ਅਤੇ ਸਮੂਹ ਭਾਗੀਦਾਰਾਂ ਦਾ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪੀ.ਪੀ.ਸੀ.ਬੀ. ਸਫ਼ਾਈ ਅਤੇ ਵਾਤਾਵਰਣ ਸੰਭਾਲ ਵਿੱਚ ਜਨਤਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੂਰੇ ਪਟਿਆਲਾ ਵਿੱਚ ਅਜਿਹੀਆਂ ਕਮਿਊਨਿਟੀ-ਲੇਡ ਪਹਿਲਕਦਮੀਆਂ ਨੂੰ ਲਗਾਤਾਰ ਜਾਰੀ ਰੱਖੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

 “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਅਤੇ ਹਸਪਤਾਲ ਵਿਖੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਰਾਸ਼ਟਰੀ ਸੰਕਲਪ ਸਮਾਰੋਹ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ...

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.