Facebook-f Youtube X-twitter

ਮਿਸ਼ਨ ਕਲੀਨ ਪੰਜਾਬ ਤਹਿਤ ਪਾਤੜਾਂ ਅਤੇ ਘੱਗਾ ਵਿਚ ਸਫ਼ਾਈ ਮੁਹਿੰਮ

ਪਟਿਆਲਾ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਚਲਾਏ ਜਾ ਰਹੇ ਦਸ ਦਿਨਾਂ ਸਫ਼ਾਈ ਮਹਾ ਅਭਿਆਨ ਤਹਿਤ ਅੱਜ ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।

ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਸ੍ਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਮੇਨ ਬਾਜ਼ਾਰ, ਸਰਵਿਸ ਰੋਡ, ਕਾਹਨਗੜ੍ਹ ਰੋਡ ਅਤੇ ਵੱਖ-ਵੱਖ ਮਾਰਕੀਟਾਂ ਵਿੱਚ ਸਫ਼ਾਈ ਕਰਵਾਈ ਗਈ। ਇਸ ਦੌਰਾਨ ਸਫ਼ਾਈ ਸੇਵਕਾਂ ਵੱਲੋਂ ਸੜਕਾਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਹਟਾ ਕੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਇਆ ਗਿਆ।

ਇਸ ਮੌਕੇ ਸੈਨਟਰੀ ਇੰਸਪੈਕਟਰ ਸ੍ਰੀ ਨਰਿੰਦਰ ਸ਼ਰਮਾ, ਸ੍ਰੀ ਅਨੁਵਿੰਦਰ ਸਿੰਘ, ਸਮੂਹ ਐਮ.ਸੀ. ਸਾਹਿਬਾਨ, ਨਗਰ ਕੌਂਸਲ ਦਾ ਸਮੂਹ ਸਟਾਫ਼ ਅਤੇ ਸਫ਼ਾਈ ਸੇਵਕ ਮੌਜੂਦ ਸਨ। ਇਸ ਤੋਂ ਇਲਾਵਾ ਸੀ.ਐਫ. ਸ੍ਰੀ ਮਨਪ੍ਰੀਤ ਸਿੰਘ ਅਤੇ ਮੋਟੀਵੇਟਰ ਸ੍ਰੀ ਲਵਪ੍ਰੀਤ ਸਿੰਘ ਤੇ ਸ੍ਰੀ ਵਿਸ਼ਾਲ ਕੁਮਾਰ ਨੇ ਵੀ ਸਫ਼ਾਈ ਮੁਹਿੰਮ ਵਿੱਚ ਸਹਿਯੋਗ ਦਿੱਤਾ।

ਇਸੇ ਤਰ੍ਹਾਂ ਨਗਰ ਪੰਚਾਇਤ ਘੱਗਾ ਵੱਲੋਂ ਪ੍ਰਧਾਨ ਸ੍ਰੀ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਹਨੂਮਾਨ ਚੌਂਕ, ਗੁੱਗਾ ਮਾੜੀ ਰੋਡ ਅਤੇ ਬ੍ਰਾਹਮਣ ਮਾਜਰਾ ਰੋਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਇਲਾਕੇ ਦੀ ਸਫ਼ਾਈ ਕਰਕੇ ਕੂੜਾ-ਕਰਕਟ ਨੂੰ ਸੁਚੱਜੇ ਢੰਗ ਨਾਲ ਹਟਾਇਆ ਗਿਆ।

ਇਸ ਮੌਕੇ ਸ੍ਰੀ ਮਨਜੀਤ ਸਿੰਘ, ਮੋਟੀਵੇਟਰ ਸ੍ਰੀ ਕੁਲਦੀਪ ਸਿੰਘ, ਐੱਮ.ਸੀ. ਸ੍ਰੀ ਅਮਨਦੀਪ ਸਿੰਘ, ਸ੍ਰੀ ਜਸਪਾਲ ਸਿੰਘ, ਸ੍ਰੀ ਸੁਰਜੀਤ ਰਾਮ ਸ਼ਰਮਾ, ਸ੍ਰੀ ਭੁਪਿੰਦਰ ਸਿੰਘ, ਸ੍ਰੀ ਦਰਸ਼ਨ ਸਿੰਘ ਸਮੇਤ ਸਮੂਹ ਐਮ.ਸੀ. ਸਾਹਿਬਾਨ, ਨਗਰ ਪੰਚਾਇਤ ਘੱਗਾ ਦਾ ਸਮੂਹ ਸਟਾਫ਼ ਅਤੇ ਸਫ਼ਾਈ ਸੇਵਕ ਮੌਜੂਦ ਸਨ।

ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ ਤਾਂ ਜੋ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.