Facebook-f Youtube X-twitter

ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਸ ਮੌਕੇ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਐਸ.ਡੀ.ਐੱਮ. ਸ. ਅਰਵਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਾਲ ਮੌਜੂਦ ਰਹੇ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਦਾ ਇਸ ਸਮਾਰੋਹ ਵਿੱਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ। ਮੁੱਖ ਮਹਿਮਾਨ ਹਲਕਾ ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਬਲਾਕ ਗਿੱਦੜਬਾਹਾ ਦੀਆਂ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਬਲਾਕ ਗਿੱਦੜਬਾਹਾ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਫੁੱਟਬਾਲ ਦੇ ਖੇਡ ਮੁਕਾਬਲੇ ਖੇਡ ਸਟੇਡੀਅਮ ਕੋਟਭਾਈ ਵਿਖੇ ਅਤੇ ਟੈਨਿਸ ਬਾਲ ਕ੍ਰਿਕਟ ਗੇਮ ਦੇ ਖੇਡ ਮੁਕਾਬਲੇ ਖੇਡ ਸਟੇਡੀਅਮ ਪਿੰਡ ਹੁਸਨਰ ਵਿਖੇ ਸ਼ੁਰੂ ਕਰਵਾਏ ਗਏ ਹਨ।

ਇਸ ਮੌਕੇ ਤਰਸੇਮ ਸਿੰਘ ਡੀ.ਪੀ.ਈ. ਵੱਲੋਂ ਸਟੇਜ਼ ਸੈਕਟਰੀ ਦੀ ਭੂਮਿਕਾ ਨਿਭਾਈ ਗਈ।

ਇਸ ਮੌਕੇ ਡੀ.ਐਸ.ਪੀ. ਸ. ਜਤਿੰਦਰ ਸਿੰਘ, ਸਰਪੰਚ ਕੋਟਭਾਈ ਸ. ਜਗਸੀਰ ਸਿੰਘ, ਪੀ.ਏ. ਸ੍ਰੀ ਜਗਤਾਰ ਸਿੰਘ ਧਾਲੀਵਾਲ, ਯੂਥ ਆਗੂ  ਸ੍ਰੀ ਨਵਦੀਪ ਸਿੰਘ ਨਵੀ ਬਰਾੜ, ਐਮ.ਸੀ. ਸ੍ਰੀ ਮੁਨਤਾਜ ਸਿੰਘ ਰੈਸਟੀ ਰੰਧਾਵਾ ਤੋਂ ਇਲਾਵਾ ਖੇਡ ਵਿਭਾਗ ਦੇ ਸਮੂਹ ਕੋਚ, ਦਫ਼ਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਅਤੇ ਪਤਵੰਤੇ ਵਿਅਕਤੀ ਆਦਿ ਹਾਜ਼ਰ ਸਨ। 

Gursharan Singh

garry6110@gmail.com

Leave a Reply

Your email address will not be published. Required fields are marked *

Trending

ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੀ ਮੀਟਿੰਗ, ਵਪਾਰੀਆਂ ਨਾਲ ਸਬੰਧਤ ਮੁੱਦਿਆਂ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ

ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਬਟਾਲਾ ਦੇ ਟਰੇਡਰ ਕਮਿਸ਼ਨ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ...

ਕੈਬਨਿਟ  ਮੰਤਰੀ ਡਾ. ਬਲਜੀਤ ਕੌਰ ਨੇ  ਮਲੋਟ ਵਿਖੇ 17 ਲੱਖ ਦੀ ਲਾਗਤ  ਨਾਲ ਹੋਣ ਵਾਲੇ ਚੌਂਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

1 ਅਕਤੂਬਰ ਨੂੰ ਮਾਵਾਂ ਧੀਆਂ ਸਤਿਕਾਰ  ਯੋਜਨਾ ਤਹਿਤ ਮੁਹੱਈਆ ਕਰਵਾਈ ਜਾਵੇਗੀ ਸਨਮਾਨ ਰਾਸ਼ੀ- ਡਾ. ਬਲਜੀਤ ਕੌਰ ਮਲੋਟ : ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ  ਲਈ 17 ਲੱਖ ਰੁਪਏ ਦੀ ਲਾਗਤ  ਨਾਲ ਹੋਣ ਵਾਲੇ ਨਵੀਨੀਕਰਨ ਦੇ ਕੰਮ ਲਈ ਨੀਂਹ ਪੱਥਰ ਰੱਖਿਆ।...

ਘੱਗਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ

-ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ ਚੁਕਵਾ ਕੇ ਸਫ਼ਾਈ ਕਰਵਾਈ ਘੱਗਾ : ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ...

ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਨੇ ਪਿੰਡਾਂ ਵਿੱਚ ਪਹੁੰਚਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਅਤੇ ਭੰਗੇਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ...

ਸੰਗਤਾਂ ਵਲੋਂ ਦਿੱਤੇ ਅਥਾਹ ਪਿਆਰ ਅਤੇ ਸਹਿਯੋਗ ਲਈ ਹਮੇਸ਼ਾਂ ਰਿਣੀ ਰਹਾਂਗਾ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਵਿਆਹ ਪੁਰਬ ਸਮਾਗਮ, ਪੂਰੇ ਉਤਸ਼ਾਹ ਅਤੇ ਜਾਹੋ ਜਲਾਲ ਨਾਲ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ ਬਟਾਲਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਅਤੇ ਜਾਹੋ ਜਲਾਲ ਨਾਲ ਮਨਾਏ ਗਏ ਅਤੇ ਸਮੁੱਚੇ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਬਟਾਲਾ ਦੇ ਨੌਜਵਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.