Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ਸਫ਼ਾਈ ਮੁਹਿੰਮ ਜਾਰੀ, ਕੂੜੇ ਦੇ ਢੇਰਾਂ ਨੂੰ ਚੁਕਵਾਇਆ

ਬਟਾਲਾ ਨੂੰ ਸਾਫ਼-ਸੁਥਰਾ ਰੱਖਣ ਲਈ ਸ਼ਹਿਰ ਵਾਸੀ ਸਹਿਯੋਗ ਕਰਨ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ।

ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਟੀਮਾਂ ਵੱਲੋਂ ਸੜਕਾਂ, ਜਨਤਕ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਇਕੱਠੇ ਹੋਏ ਕੂੜੇ ਨੂੰ ਹਟਾਉਣ ਦੇ ਨਾਲ-ਨਾਲ ਗਾਰਬੇਜ ਵਲਨਰੇਬਲ ਪੁਆਇੰਟਸ ਅਤੇ ਬਲੈਕ ਸਪਾਟਸ ਦੀ ਵੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕੀਤੀ ਗਈ।

ਉਨ੍ਹਾਂ ਨੇ ਸਫਾਈ ਸੇਵਕਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ।

ਉਨ੍ਹਾਂ ਕਿਹਾ ਕਿ ਬਟਾਲਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.