Facebook-f Youtube X-twitter

ਵੋਟਰ ਸੂਚੀ ਵਿੱਚ ਆਪਣਾ ਨਾਮ ਤੇ ਵੇਰਵੇ ਜ਼ਰੂਰ ਜਾਂਚਣ ਵੋਟਰ-ਐੱਸ.ਡੀ.ਐੱਮ. ਸਤਵਿੰਦਰ ਪਾਲ ਸਿੰਘ

ਬੀ.ਐੱਲ.ਏ.-1 ਨਾਲ ਮੀਟਿੰਗ ਕਰਕੇ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਬਾਰੇ ਕੀਤੀ ਵਿਚਾਰ-ਚਰਚਾ

ਮੋਗਾ : ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਸਬੰਧੀ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਹਲਕਾ ਮੋਗਾ ਸ੍ਰੀ ਸਤਵਿੰਦਰ ਪਾਲ ਸਿੰਘ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕੀਤੀ ਗਈ।

ਸ੍ਰੀ ਸਤਵਿੰਦਰ ਪਾਲ ਸਿੰਘ ਨੇ ਕਿਹਾ ਕਿ ਅਣਮੈਪਡ ਨੋਟਿਸਾਂ ਦੀ ਸੁਣਵਾਈ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਵੋਟਰਾਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਜਾਣਗੀਆਂ। ਸਬੰਧਤ ਵੋਟਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਣਵਾਈ ਲਈ ਨਿਰਧਾਰਿਤ ਮਿਤੀ ’ਤੇ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹਾਜ਼ਰ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਨਿਯੁਕਤ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਐਡੀਸ਼ਨਲ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਨਿਰਧਾਰਿਤ ਤਰੀਕ ਨੂੰ ਵੋਟਰ ਆਪਣੇ ਦਸਤਾਵੇਜ਼ ਮੁਕੰਮਲ ਕਰਕੇ ਲੈ ਕੇ ਆਉਣ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਆਪਣਾ ਨਾਮ ਅਤੇ ਵੇਰਵੇ ਵੋਟਰ ਸੂਚੀ ਵਿੱਚ ਜ਼ਰੂਰ ਜਾਂਚਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਨਾਮ ਨਾ ਹੋਣ ਕਾਰਨ ਆਪਣੇ ਸੰਵਿਧਾਨਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਲਈ ਵੋਟਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਇਸ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੀ ਮੀਟਿੰਗ, ਵਪਾਰੀਆਂ ਨਾਲ ਸਬੰਧਤ ਮੁੱਦਿਆਂ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ

ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਬਟਾਲਾ ਦੇ ਟਰੇਡਰ ਕਮਿਸ਼ਨ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ...

ਕੈਬਨਿਟ  ਮੰਤਰੀ ਡਾ. ਬਲਜੀਤ ਕੌਰ ਨੇ  ਮਲੋਟ ਵਿਖੇ 17 ਲੱਖ ਦੀ ਲਾਗਤ  ਨਾਲ ਹੋਣ ਵਾਲੇ ਚੌਂਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

1 ਅਕਤੂਬਰ ਨੂੰ ਮਾਵਾਂ ਧੀਆਂ ਸਤਿਕਾਰ  ਯੋਜਨਾ ਤਹਿਤ ਮੁਹੱਈਆ ਕਰਵਾਈ ਜਾਵੇਗੀ ਸਨਮਾਨ ਰਾਸ਼ੀ- ਡਾ. ਬਲਜੀਤ ਕੌਰ ਮਲੋਟ : ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ  ਲਈ 17 ਲੱਖ ਰੁਪਏ ਦੀ ਲਾਗਤ  ਨਾਲ ਹੋਣ ਵਾਲੇ ਨਵੀਨੀਕਰਨ ਦੇ ਕੰਮ ਲਈ ਨੀਂਹ ਪੱਥਰ ਰੱਖਿਆ।...

ਘੱਗਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ

-ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ ਚੁਕਵਾ ਕੇ ਸਫ਼ਾਈ ਕਰਵਾਈ ਘੱਗਾ : ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ...

ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਨੇ ਪਿੰਡਾਂ ਵਿੱਚ ਪਹੁੰਚਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਅਤੇ ਭੰਗੇਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ...

ਸੰਗਤਾਂ ਵਲੋਂ ਦਿੱਤੇ ਅਥਾਹ ਪਿਆਰ ਅਤੇ ਸਹਿਯੋਗ ਲਈ ਹਮੇਸ਼ਾਂ ਰਿਣੀ ਰਹਾਂਗਾ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਵਿਆਹ ਪੁਰਬ ਸਮਾਗਮ, ਪੂਰੇ ਉਤਸ਼ਾਹ ਅਤੇ ਜਾਹੋ ਜਲਾਲ ਨਾਲ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ ਬਟਾਲਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਅਤੇ ਜਾਹੋ ਜਲਾਲ ਨਾਲ ਮਨਾਏ ਗਏ ਅਤੇ ਸਮੁੱਚੇ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਬਟਾਲਾ ਦੇ ਨੌਜਵਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.