Facebook-f Youtube X-twitter

ਪੰਜਾਬ ਭਵਨ ਚੰਡੀਗੜ੍ਹ ਵਿਖੇ ਚੇਅਰਮੈਨ ਕਿਰਪਾਲ ਸਿੰਘ ਦੀ ਪੰਜਾਬ ਸਟੇਟ ਅਬਜ਼ਰਵਰ ਅਤੇ ਚੇਅਰਮੈਨ ਟ੍ਰੇਡ ਕਮਿਸ਼ਨ ਪੰਜਾਬ ਨਾਲ ਹੋਈ ਵਿਸ਼ੇਸ਼ ਮੁਲਾਕਾਤ

ਵਪਾਰੀਆਂ ਦੀਆਂ ਮੰਗਾਂ ਅਤੇ ਬਾਜ਼ਾਰਾਂ ਦੇ ਵਿਕਾਸ ਸਬੰਧੀ ਹੋਈ ਅਹਿਮ ਚਰਚਾ

ਬਟਾਲਾ: ਪੰਜਾਬ ਟ੍ਰੇਡ ਕਮਿਸ਼ਨ ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਆਮ ਆਦਮੀ ਪਾਰਟੀ ਦੇ ਨੈਸ਼ਨਲ ਐਗਜ਼ੈਕਟਿਵ ਮੈਂਬਰ ਅਤੇ ਪੰਜਾਬ ਸਟੇਟ ਦੇ ਅਬਜ਼ਰਵਰ ਆਦਿਲ ਅਹਿਮਦ ਖਾਨ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਹੁਤ ਹੀ ਸੁਹਾਵਣੇ ਅਤੇ ਸੌਹਰਦਪੂਰਨ ਮਾਹੌਲ ਵਿੱਚ ਵਿਸ਼ੇਸ਼ ਮੁਲਾਕਾਤ ਹੋਈ। ਇਸ ਮੌਕੇ ਪੰਜਾਬ ਦੇ ਵਪਾਰੀਆਂ ਅਤੇ ਖਾਸ ਤੌਰ ’ਤੇ ਬਟਾਲਾ ਸ਼ਹਿਰ ਦੇ ਬਾਜ਼ਾਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਸਥਾਈ ਹੱਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਚੇਅਰਮੈਨ ਕਿਰਪਾਲ ਸਿੰਘ ਨੇ ਬਟਾਲਾ ਦੇ ਵਪਾਰੀਆਂ ਦੀਆਂ ਮੁੱਖ ਲੋੜਾਂ ਅਤੇ ਸਮੱਸਿਆਵਾਂ ਨੂੰ ਆਦਿਲ ਅਹਿਮਦ ਖਾਨ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਦੱਸਿਆ ਕਿ ਬਾਜ਼ਾਰਾਂ ਵਿੱਚ ਸਾਫ਼-ਸੁਥਰੀਆਂ ਅਤੇ ਆਧੁਨਿਕ ਸਹੂਲਤਾਂ ਦੀ ਲੋੜ ਹੈ, ਜਿਸ ਵਿੱਚ ਪੁਰਸ਼ਾਂ ਅਤੇ ਮਹਿਲਾਵਾਂ ਲਈ ਵੱਖ-ਵੱਖ ਜਨਤਕ ਲੈਟਰੀਨਾਂ, ਪੀਣ ਵਾਲੇ ਠੰਡੇ ਅਤੇ ਸ਼ੁੱਧ ਪਾਣੀ ਲਈ ਵਾਟਰ ਕੂਲਰ ਅਤੇ ਆਰ.ਓ. ਸਿਸਟਮ, ਬਾਜ਼ਾਰਾਂ ਵਿੱਚ ਸੁਰੱਖਿਅਤ ਬਿਜਲੀ ਪ੍ਰਬੰਧ, ਨੀਵੀਆਂ ਅਤੇ ਨੰਗੀਆਂ ਬਿਜਲੀ ਦੀਆਂ ਤਾਰਾਂ ਦਾ ਹੱਲ ਅਤੇ ਹੋਰ ਬੁਨਿਆਦੀ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨਾਲ ਵਪਾਰੀ ਵਰਗ ਵਿੱਚ ਭਰੋਸਾ ਅਤੇ ਸੰਤੁਸ਼ਟੀ ਦਾ ਮਾਹੌਲ ਬਣਿਆ ਹੈ।

ਇਸ ਮੌਕੇ ਆਦਿਲ ਅਹਿਮਦ ਖਾਨ ਨੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਵਪਾਰੀਆਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੇ ਜਾ ਰਹੇ ਫੰਡਾਂ ਰਾਹੀਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਵਾਇਆ ਜਾਵੇਗਾ।

ਚੇਅਰਮੈਨ ਕਿਰਪਾਲ ਸਿੰਘ ਨੇ ਪੰਜਾਬ ਸਰਕਾਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਜ਼ਾਰਾਂ ਵਿੱਚ ਵਪਾਰੀਆਂ ਦੀਆਂ ਬੁਨਿਆਦੀ ਸਹੂਲਤਾਂ ਲਈ ਜਾਰੀ ਕੀਤੇ ਜਾ ਰਹੇ ਫੰਡ ਵਪਾਰੀ ਭਾਈਚਾਰੇ ਲਈ ਬਹੁਤ ਲਾਭਕਾਰੀ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਟ੍ਰੇਡ ਕਮਿਸ਼ਨ ਹਲਕਾ ਬਟਾਲਾ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਮੌਕੇ ਟ੍ਰੇਡ ਕਮਿਸ਼ਨ ਚੇਅਰਮੈਨ ਪੰਜਾਬ ਚੇਅਰਮੈਨ ਅਨਿਲ ਠਾਕੁਰਵਅਤੇ ਸਰਦਾਰ ਰਣਜੀਤ ਪਾਲ ਸਿੰਘ ਜੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਟ੍ਰੇਡ ਕਮਿਸ਼ਨ ਹਲਕਾ ਬਟਾਲਾ ਵੱਲੋਂ ਵਪਾਰੀਆਂ ਦੇ ਹਿੱਤਾਂ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਵਪਾਰੀ ਭਾਈਚਾਰੇ ਅਤੇ ਟ੍ਰੇਡ ਕਮਿਸ਼ਨ ਬਟਾਲਾ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਤਿਆਰ ਰਹਿਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.