Facebook-f Youtube X-twitter

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ “ਰੰਗਲਾ ਪੰਜਾਬ” ਬਣਾਉਣ ਲਈ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਐੱਸ.ਸੀ. ਵਿਦਿਆਰਥੀ ਪਿੱਛੇ ਨਾ ਰਹੇ

ਚੰਡੀਗੜ੍ਹ : ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 17 ਸਤੰਬਰ, 2026 ਤੱਕ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਇਹ ਵੱਖ-ਵੱਖ ਪੱਧਰਾਂ ‘ਤੇ ਪੈਂਡਿੰਗ ਪਏ ਨਵੇਂ ਅਤੇ ਰਿਨਿਊਅਲ (ਨਵੀਨੀਕਰਨ) ਦੇ ਸਕਾਲਰਸ਼ਿਪ ਕੇਸਾਂ ਦੀ ਵੈਰੀਫਿਕੇਸ਼ਨ ਮੁਕੰਮਲ ਕਰਨ ਦਾ ਇੱਕ ਆਖਰੀ ਮੌਕਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਕਿ ਪੈਸੇ ਦੀ ਘਾਟ ਜਾਂ ਸਰਕਾਰੀ ਕਾਰਵਾਈ ‘ਚ ਦੇਰੀ ਕਰਕੇ ਕੋਈ ਵੀ ਲੋੜਵੰਦ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੀ ਐੱਸ.ਸੀ. ਵਿਦਿਆਰਥੀਆਂ ਨੂੰ ਪੜ੍ਹਾਈ ਜ਼ਰੀਏ ਅੱਗੇ ਵਧਾਉਣ ਅਤੇ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਸੁਪਨੇ ਪੂਰੇ ਕਰਨ ਦਾ ਬਰਾਬਰ ਮੌਕਾ ਮਿਲੇ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ, ਵਿਦਿਅਕ ਅਦਾਰਿਆਂ, ਮਨਜ਼ੂਰੀ ਦੇਣ ਵਾਲੀਆਂ ਅਥਾਰਟੀਆਂ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਂ ਸਮਾਂ-ਸੀਮਾ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਦਿੱਤੇ ਸਮੇਂ ਦੇ ਅੰਦਰ-ਅੰਦਰ ਸਾਰੀਆਂ ਕਾਰਵਾਈਆਂ ਪੂਰੀਆਂ ਕਰਨ, ਤਾਂ ਜੋ ਕੋਈ ਵੀ ਹੱਕਦਾਰ ਵਿਦਿਆਰਥੀ ਵਜ਼ੀਫੇ ਤੋਂ ਵਾਂਝਾ ਨਾ ਰਹਿ ਜਾਵੇ।

ਨਵੇਂ ਸ਼ਡਿਊਲ ਦੀ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਦਾਰੇ ਸਾਰੀਆਂ ਗਲਤੀਆਂ ਸੁਧਾਰ ਕੇ ਪੂਰੇ ਕੇਸ 14 ਸਤੰਬਰ, 2026 ਤੱਕ ਮਨਜ਼ੂਰ ਕਰਨ ਵਾਲੀਆਂ ਅਥਾਰਟੀਆਂ ਨੂੰ ਭੇਜਣ। ਮਨਜ਼ੂਰ ਕਰਨ ਵਾਲੀਆਂ ਅਥਾਰਟੀਆਂ ਨੂੰ 16 ਸਤੰਬਰ, 2026 ਤੱਕ ਸਬੰਧਤ ਵਿਭਾਗਾਂ ਨੂੰ ਆਨਲਾਈਨ ਪ੍ਰਪੋਜ਼ਲ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਦੋਂ ਕਿ ਸਬੰਧਤ ਵਿਭਾਗ 17 ਸਤੰਬਰ, 2026 ਤੱਕ ਇਹ ਵੈਰੀਫਾਈਡ ਪ੍ਰਪੋਜ਼ਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਭੇਜਣਗੇ।

ਇਸ ਸਕੀਮ ਤਹਿਤ ਹੋਈ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ 2,45,154 ਕੇਸਾਂ ਦੀ ਵੈਰੀਫਿਕੇਸ਼ਨ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਸੂਬਾ ਸਰਕਾਰ ਨੇ 2,41,970 ਵਿਦਿਆਰਥੀਆਂ ਨੂੰ ਆਪਣੇ 40 ਫੀਸਦੀ ਹਿੱਸੇ ਦੀ ਰਾਸ਼ੀ ਜਾਰੀ ਵੀ ਕਰ ਦਿੱਤੀ ਹੈ।

ਸਰਕਾਰ ਦੀ ਵਿਦਿਆਰਥੀ-ਪੱਖੀ ਸੋਚ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਐੱਸ.ਸੀ. ਵਿਦਿਆਰਥੀਆਂ ਦੇ ਸਿੱਖਿਅਕ, ਸਮਾਜਿਕ ਅਤੇ ਆਰਥਿਕ ਸੁਧਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਭਾਈਵਾਲਾਂ ਨੂੰ ਅਪੀਲ ਕੀਤੀ ਕਿ ਉਹ ਵੈਰੀਫਿਕੇਸ਼ਨ ਦਾ ਕੰਮ ਨਵੇਂ ਸ਼ਡਿਊਲ ਅਨੁਸਾਰ ਸਮੇਂ ਸਿਰ ਨਿਪਟਾਉਣ, ਤਾਂ ਜੋ ਹਰ ਲੋੜਵੰਦ ਵਿਦਿਆਰਥੀ ਨੂੰ ਵਜ਼ੀਫਾ ਮਿਲੇ ਅਤੇ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇੱਕ ਪ੍ਰਗਤੀਸ਼ੀਲ, ਪੜ੍ਹੇ-ਲਿਖੇ ਅਤੇ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.