Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ 14 ਸਤੰਬਰ ਨੂੰ —— ਐਸ.ਡੀ.ਐਮ.

ਸ੍ਰੀ ਮੁਕਤਸਰ ਸਾਹਿਬ :  ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ  ਵਿੱਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਇਸ ਲੜ੍ਹੀ ਤਹਿਤ 14 ਸਤੰਬਰ 2026 ਨੂੰ  ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀਆਂ ਹਦਾਇਤਾਂ ਤੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਨੇ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਹਨਾਂ ਇਹ ਵੀ ਦੱਸਿਆ ਕਿ ਜਿ਼ਲ੍ਹੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।

ਉਹਨਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ  11 ਸਤੰਬਰ ਨੂੰ ਗਿੱਦੜਬਾਹਾ ਵਿਖੇ ਪਿਉਰੀ ਫਾਟਕ ਦੇ ਨਜ਼ਦੀਕ, 12 ਸਤੰਬਰ ਨੂੰ ਬਾਬਾ ਮਾਨ ਸਿੰਘ ਸਟੇਡੀਅਮ ਲੰਬੀ, 13 ਸਤੰਬਰ ਨੂੰ ਨਵੀਂ ਅਨਾਜ ਮੰਡੀ ਮਲੋਟ ਜਦਕਿ 14 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ  ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਸ਼ੋਅ ਕਰਵਾਏ ਜਾ ਰਹੇ ਹਨ।

ਐਸ.ਡੀ.ਐਮ. ਨੇ ਦੱਸਿਆ ਕਿ ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ਉਤੇ ਅਧਾਰਤ ਪੇਸ਼ਕਾਰੀ ਕਰਨਗੇ ।

ਐਸ.ਡੀ.ਐਮ. ਨੇ ਮਾਰਕੀਟ ਕਮੇਟੀ ਨੂੰ ਹਦਾਇਤ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਦਾ ਪ੍ਰਬੰਧ ਕੀਤਾ ਜਾਵੇ।

ਉਹਨਾਂ ਸਬੰਧਿਤ ਨਗਰ ਪਾਲਿਕਾ ਨੂੰ ਹਦਾਇਤ ਕੀਤੀ ਕਿ ਖੇਡ ਸਟੇਡੀਅਮ ਵਿਖੇ ਸਾਫ ਸਫਾਈ, ਬੈਠਣ ਲਈ ਯੋਗ ਪ੍ਰਬੰਧ ਤੋਂ ਇਲਾਵਾ ਮੱਛਰਾਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਜਾਵੇ।

ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 14 ਸਤੰਬਰ 2026 ਨੂੰ ਸ਼ਾਮੀ 5.30 ਵਜੇ ਖੇਡ ਸਟੇਡੀਅਮ ਵਿੱਚ ਪਹੁੰਚ ਕੇ ਡਰੋਨ ਸ਼ੋਅ ਦਾ ਜਰੂਰ ਅਨੰਦ ਮਾਨਣ।

ਇਸ ਮੀਟਿੰਗ ਕਾਰਜ ਸਾਧਕ ਅਫਸਰ ਵਰੁਣ ਸਹੋਤਾ, ਤਹਿਸੀਲਦਾਰ ਅੰਜੂ ਬਾਲਾ, ਸਕੱਤਰ ਮਾਰਕੀਟ ਕਮੇਟੀ ਬਲਕਾਰ ਸਿੰਘ ਤੋਂ ਇਲਾਵਾ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ  ਆਦਿ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.