Facebook-f Youtube X-twitter

 ਨਵੇਂ ਵੋਟਰਾਂ ਦੀ ਤਸਦੀਕ ਲਈ ਘਰ-ਘਰ ਪਹੁੰਚੇ ਰੋਲ ਆਬਜ਼ਰਵਰ ਵਿਨੈ ਬੁਬਲਾਨੀ

ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼: ਵਿਨੈ ਬੁਬਲਾਨੀ

SIR-2026: ਵਿਨੈ ਬੁਬਲਾਨੀ ਨੇ ਪਟਿਆਲਾ ਦਿਹਾਤੀ ’ਚ ਵੋਟਰ ਸੂਚੀਆਂ ਦੀ ਸੁਧਾਈ ਦਾ ਲਿਆ ਜਾਇਜ਼ਾ

ਪਟਿਆਲਾ : ਭਾਰਤ ਚੋਣ ਕਮਿਸ਼ਨ  ਦੀਆਂ ਹਦਾਇਤਾਂ ਤਹਿਤ ਪੰਜਾਬ ਰਾਜ ਵਿੱਚ ਚੱਲ ਰਹੀ ਐਸ.ਆਈ.ਆਰ-2026 ਅਧੀਨ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਜ਼ਿਲ੍ਹਾ ਪਟਿਆਲਾ ਲਈ ਨਿਯੁਕਤ ਕੀਤੇ ਰੋਲ ਆਬਜ਼ਰਵਰ ਸ੍ਰੀ ਵਿਨੈ ਬੁਬਲਾਨੀ, ਆਈ.ਏ.ਐਸ., ਕਮਿਸ਼ਨਰ, ਪਟਿਆਲਾ ਮੰਡਲ ਪਟਿਆਲਾ ਨੇ ਅੱਜ ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿਖੇ ਫੇਰੀ ਦੌਰਾਨ ਸਮੁਚੀ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।

ਰੋਲ ਆਬਜ਼ਰਵਰ ਪਟਿਆਲਾ ਸ਼੍ਰੀ ਵਿਨੈ ਬੁਬਲਾਨੀ ਨੇ ਚੋਣ ਹਲਕਾ
110-ਪਟਿਆਲਾ ਦਿਹਾਤੀ ਦੇ ਬੂਥ ਨੰ: 102 (ਪ੍ਰੇਮ ਨਗਰ) ਦੇ ਨਵੇਂ ਵੋਟਰਾਂ ਦੇ ਘਰ ਜਾ ਕੇ ਖੁਦ ਵੋਟਰਾਂ ਦੀ ਪੁਸ਼ਟੀ ਕੀਤੀ ਅਤੇ ਵੋਟਰਾਂ ਨਾਲ ਗੱਲਬਾਤ ਕਰਦਿਆਂ, ਬੂਥ ਲੈਵਲ ਅਫਸਰ ਦੇ ਕੰਮ ਦੀ ਸ਼ਲਾਘਾ ਕੀਤੀ ਗਈ। ਓਹਨਾ  ਨਾਭਾ ਵਿਧਾਨ ਸਭਾ ਹਲਕੇ ਦਾ ਵੀ ਦੌਰਾ ਕਰਕੇ ਐਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ, ਰਾਜਨੀਤਿਕ ਪਾਰਟੀਆਂ, ਸੁਪਰਵਾਈਜ਼ਰ ਅਫਸਰਾਂ ਅਤੇ ਚੋਣ ਅਮਲੇ ਨਾਲ ਮੀਟਿੰਗ ਵੀ ਕੀਤੀ।
ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ – ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)  110-ਪਟਿਆਲਾ ਦਿਹਾਤੀ ਸ਼੍ਰੀਮਤੀ ਨਵਰੀਤ ਕੌਰ ਸੇਖੋਂ  ਵੱਲੋਂ ਰੋਲ ਆਬਜ਼ਰਵਰ ਦਾ ਸਵਾਗਤ ਕਰਦਿਆਂ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਐਸ.ਆਈ.ਆਰ.-2026 ਤਹਿਤ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ।

ਸ਼੍ਰੀ ਵਿਨੈ ਬੁਬਲਾਨੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁੱਚਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਓਹਨਾ ਨੋਟਿਸ ਪੜਾਅ, ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਤਸਦੀਕ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਐਸ.ਆਈ.ਆਰ-2026 ਦਾ ਮੂਲ ਮਨੋਰਥ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਰੋਲ ਆਬਜ਼ਰਵਰ ਵੱਲੋਂ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਵੱਖ -ਵੱਖ ਪੋਲਿੰਗ ਬੂਥਾਂ ਵਿੱਚ ਬਣ ਰਹੀਆਂ ਨਵੀਂਆਂ ਵੋਟਾਂ ਦੀ ਗਿਣਤੀ ਤੇ ਗੌਰ ਕਰਦਿਆਂ ਸੁਪਰਵਾਈਜ਼ਰ ਅਫਸਰਾਂ ਅਤੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਅਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਸ਼ਾਮਲ ਨਾ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਸੁਪਰਵਾਈਜ਼ਰ ਅਫਸਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਵੋਟਰਾਂ ਪਾਸੋਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਸਤਾਵੇਜ਼ਾਂ ਦੀ ਲਿਸਟ ਅਨੁਸਾਰ ਹੀ ਦਸਤਾਵੇਜ਼ ਪ੍ਰਾਪਤ ਕੀਤੇ ਜਾਣ।

ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ: 8 ਅਕਤੂਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ ਮਿਤੀ: 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰ ਸੇਵਾਵਾਂ ਜਾਂ ਐਸ.ਆਈ.ਆਰ.-2026 ਸਬੰਧੀ ਜਾਣਕਾਰੀ ਲਈ ਹੈਲਪਡੈਸਕ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
  ਇਸ ਮੌਕੇ ਚੋਣਕਾਰ ਰਜਿਸਰਟੇਸ਼ਨ ਅਫਸਰ ਸ਼੍ਰੀਮਤੀ ਨਵਰੀਤ ਕੌਰ ਸੇਖੋਂ, ਪੀ.ਸੀ.ਐਸ., ਸ਼੍ਰੀ ਵਿਜੈ ਕੁਮਾਰ ਚੌਧਰੀ, ਤਹਿਸੀਲਦਾਰ ਚੋਣਾਂ, ਸ੍ਰੀ ਪਾਰਸ ਕੁਮਾਰ, ਜ਼ਿਲ੍ਹਾ ਪ੍ਰੋਗਰਾਮਰ, ਪਟਿਆਲਾ ਦਿਹਾਤੀ ਦੇ ਨੋਡਲ ਅਫਸਰ ਸ੍ਰੀ ਨਰਿੰਦਰ ਸਿੰਘ ਢੀਂਡਸਾ,
ਸ੍ਰੀ ਗੁਰਦੀਪ ਸਿੰਘ ਟਿਵਾਣਾ, ਸ੍ਰੀ ਹਰਮਨਦੀਪ ਸਿੰਘ ਅਤੇ ਸ੍ਰੀ ਅਜੈਪਾਲ ਸਿੰਘ(ਮਾਸਟਰ ਟ੍ਰੇਨਰ) ਸ੍ਰੀ ਸਿਮਰਦੀਪ ਸਿੰਘ, ਚੋਣ ਕਲਰਕ ਅਤੇ ਚੋਣ ਹਲਕਾ ਪਟਿਆਲਾ ਦਿਹਾਤੀ ਦੇ ਸੁਪਰਵਾਈਜ਼ਰ ਸਾਹਿਬਾਨ ਅਤੇ ਚੋਣ ਅਮਲਾ ਵੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.