Facebook-f Youtube X-twitter

ਡ੍ਰੋਨ ਰਾਹੀਂ ਨਸ਼ਾ ਤਸਕਰਾਂ ’ਤੇ ‘ਬਾਜ਼ ਅੱਖ’ : ਡਾ. ਬਲਬੀਰ ਸਿੰਘ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡ-ਪਿੰਡ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਹੋਰ ਮਜ਼ਬੂਤ ਕੀਤਾ ਜਾਵੇਗਾ – ਸਿਹਤ ਮੰਤਰੀ

ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ: ਡਾ. ਬਲਬੀਰ ਸਿੰਘ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਬਿਕਰਮ ਕਾਲਜ, ਪਟਿਆਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਹੁਣ ਪਿੰਡ-ਪਿੰਡ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਆਧੁਨਿਕ ਤਕਨੀਕ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਸਰਹੱਦੀ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਡ੍ਰੋਨ ਰਾਹੀਂ ਨਿਗਰਾਨੀ ਰੱਖ ਕੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ‘ਬਾਜ਼ ਅੱਖ’ ਰੱਖੀ ਜਾ ਰਹੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਾਨੂੰਨ ਦੀ ਗ੍ਰਿਫ਼ਤ ਵਿੱਚ ਲਿਆਂਦਾ ਜਾਵੇਗਾ, ਜਦਕਿ ਨਸ਼ੇ ਦੀ ਜਕੜ ਵਿੱਚ ਫਸੇ ਨੌਜਵਾਨਾਂ ਨੂੰ ਇਸ ਤੋਂ ਬਾਹਰ ਕੱਢਣ ਲਈ ਵਿਸ਼ੇਸ਼ ਅਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਿਆਂ ਦੀਆਂ ਜੜ੍ਹਾਂ ਨੂੰ ਖ਼ਤਮ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਲਈ ਡੀ-ਐਡਿਕਸ਼ਨ ਸੈਂਟਰਾਂ ਰਾਹੀਂ ਇਲਾਜ ਅਤੇ ਪੁਨਰਵਾਸ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਜੇਲ੍ਹਾਂ ਵਿੱਚ ਬੰਦ ਨਸ਼ਾ-ਨਿਰਭਰ ਵਿਅਕਤੀਆਂ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਨੂੰ ਇਲਾਜ ਅਤੇ ਸਹਾਇਤਾ ਮਿਲ ਸਕੇ।

ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਨਾਲ ਸਬੰਧਤ ਮੀਟਿੰਗਾਂ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਤਿਮ ਪੜਾਅ ਤੱਕ ਲਿਜਾਣ ਲਈ ਪ੍ਰਸ਼ਾਸਨ, ਪੁਲਿਸ, ਸਿਹਤ ਵਿਭਾਗ, ਵਿਲੇਜ ਡਿਫੈਂਸ ਕਮੇਟੀਆਂ ਅਤੇ ਆਮ ਲੋਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਿਆ ਜਾ ਰਿਹਾ ਹੈ।

ਇਸ ਮੌਕੇ ਓਹਨਾ ਦੇ ਨਾਲ ਆਮ ਆਦਮੀ ਪਾਰਟੀ ਦੇ ਸਟੇਜ ਸਕੱਤਰ ਜਗਤਾਰ ਸਿੰਘ ਜੱਗਾ, ਐਸ ਡੀ ਐਮ ਗੁਰਦੇਵ ਸਿੰਘ ਧਮ, ਡੀ ਐਸ ਪੀ, ਸਿਹਤ ਵਿਭਾਗ ਦੇ ਅਧਿਕਾਰੀ, ਕਾਲਜ ਦੇ ਵਿਦਿਆਰਥੀ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.