ਬਟਾਲਾ ਸ਼ਹਿਰ ਦੇ ਵਿਕਾਸ ਅਤੇ ਧਾਰਮਿਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨਸ਼ੀਲ ਹਾਂ-ਸ਼ੈਰੀ ਕਲਸੀ
ਬਟਾਲਾ : ਜਲੰਧਰ-ਬਟਾਲਾ ਬਾਈਪਾਸ ‘ਤੇ ਧੰਨ ਧੰਨ ਮਾਤਾ ਸੁਲੱਖਣੀ ਜੀ ਗੇਟ ਦਾ ਬਟਾਲਾ ਵਾਸੀਆਂ ਦੀ ਮੌਜੂਦਗੀ ਵਿੱਚ ਆਤਿਸ਼ਬਾਜ਼ੀ ਦੀ ਰੋਸ਼ਨੀ ‘ਚ ਸ਼ਾਨਦਾਰ ਉਦਘਾਟਨ ਕੀਤਾ ਗਿਆ।
ਇਸ ਮੌਕੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਗੇਟ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਵਿੱਚ ਵਾਧਾ ਕਰੇਗਾ, ਸਗੋਂ ਮਾਤਾ ਸੁਲੱਖਣੀ ਜੀ ਦੀਆਂ ਸਿੱਖਿਆਵਾਂ ਅਤੇ ਵਿਰਾਸਤ ਨਾਲ ਵੀ ਲੋਕਾਂ ਨੂੰ ਜੋੜੇ ਰੱਖੇਗਾ।
ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਲੜੀ ਜਾਰੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਹੋਰ ਵੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਹਾਜ਼ਰ ਸੰਗਤਾਂ ਅਤੇ ਇਲਾਕਾ ਵਾਸੀਆਂ ਨੇ ਗੇਟ ਦੇ ਨਿਰਮਾਣ ਲਈ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।
ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਅੰਮ੍ਰਤ ਕਲਸੀ, ਐਕਸੀਅਨ ਨਿਰਮਲ ਸਿੰਘ ਸਮੇਤ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ, ਧਾਰਮਿਕ ਆਗੂ ਅਤੇ ਸਥਾਨਕ ਵਸਨੀਕ ਹਾਜ਼ਰ ਸਨ।