Facebook-f Youtube X-twitter

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ

ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਰ ਵਾਅਦੇ ਨੂੰ  ਪੂਰਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ।

ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਪਿੰਡਾਂ ਵਿੱਚ ਬਣੀਆਂ ਵੀਡੀਸੀ ਕਮੇਟੀਆਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਕਾਇਮ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਧਿਆਨ ਰੱਖਣ, ਤਾਂ ਜੋ ਬੱਚੇ ਕਿਸੇ ਗਲਤ ਸੰਗਤ ਜਾਂ ਨਸ਼ਿਆਂ ਵੱਲ ਨਾ ਜਾਣ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਜਿੱਥੇ ਵੀ ਲੋੜ ਹੋਵੇ, ਬੱਚਿਆਂ ਦੇ ਮਾਪਿਆਂ ਨੂੰ ਵੀ ਸੂਚਿਤ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਉਣ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ‘ਰੰਗਲਾ ਪੰਜਾਬ’ ਬਣਾਉਣਾ ਹੈ ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਵੀਡੀਸੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਪੁਲਿਸ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ।

ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ, ਐਸ.ਐਚ.ਓ ਰਵਿੰਦਰ ਕੌਰ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀ ਕੇ ਕਲਾਂ ਅਤੇ ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਸ ਤੋਂ ਪਹਿਲਾਂ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੀਡੀਸੀ ਮੈਂਬਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਵੀਡੀਸੀ ਮੈਂਬਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਨੂੰ ਤੁਰੰਤ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਪ੍ਰਸ਼ਾਸਨ, ਪੁਲਿਸ ਅਤੇ ਆਮ ਲੋਕਾਂ ਦੇ ਆਪਸੀ ਤਾਲਮੇਲ ਅਤੇ ਸਾਂਝੇ ਯਤਨ ਬਹੁਤ ਜ਼ਰੂਰੀ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਰਾਜਿੰਦਰ ਸਿੰਘ, ਬੀਡੀਪੀਓ ਸਵਰਨ ਸਿੰਘ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਰੁਪਿੰਦਰ ਸਿੰਘ, ਹਲਕਾ ਵਾਇਸ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਅੰਗਰੇਜ ਸਿੰਘ, ਵੱਖ-ਵੱਖ ਬਲਾਕ ਕੋਆਰਡੀਨੇਟਰ ਤੋਂ ਇਲਾਵਾ ਸਮੂਹ ਪਿੰਡਾਂ ਦੇ ਪੰਚ-ਸਰਪੰਚ ਅਤੇ ਵੀਡੀਸੀ ਕਮੇਟੀ ਦੇ ਮੈਂਬਰ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.