Facebook-f Youtube X-twitter

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ

ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ

ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ

ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾ
ਪਟਿਆਲਾ:- ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ 19 ਅਕਤੂਬਰ ਤੱਕ ਅੱਸੂ ਦੇ ਨਵਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੌਰਾਨ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਸਮੇਤ ਹੋਰ ਸਾਰੇ ਪ੍ਰਬੰਧ ਜੰਗੀ ਪੱਧਰ ‘ਤੇ ਜਾਰੀ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਏ.ਡੀ.ਸੀ. ਅਨੁਪ੍ਰਿਤਾ ਜੌਹਲ ਸਮੇਤ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ ਨਾਲ ਇੱਕ ਉਚ ਪੱਧਰੀ ਬੈਠਕ ਕੀਤੀ।

ਡਿਪਟੀ ਕਮਿਸ਼ਨਰ ਨੇ ਇਸ ਤਿਉਹਾਰ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਮੰਦਿਰ ‘ਚ ਪੁੱਜਣ ਵਾਲੇ ਆਮ ਸ਼ਰਧਾਲੂਆਂ ਸਮੇਤ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹ ਚੇਅਰ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲੰਗਰ ਤੇ ਭੰਡਾਰੇ, ਪੀਣ ਵਾਲੇ ਪਾਣੀ, ਬਾਥਰੂਮ, ਸਾਫ਼ ਸਫ਼ਾਈ, ਸਜਾਵਟ ਆਦਿ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪੁਖ਼ਤਾ ਇੰਤਜਾਮ ਕੀਤੇ ਜਾਣਗੇ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈਕੇ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੁੱਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾ ਰਿਹਾ ਹੈ।

ਮੰਦਿਰ ਦੀ ਉੱਚ ਪੱਧਰੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਡਾ. ਰਾਜ ਕੁਮਾਰ ਗੁਪਤਾ ਨੇ ਦੱਸਿਆ ਕਿ ਸ਼ਾਰਦੀਆ ਨਵਰਾਤਰੀ ਅੱਸੂ ਦੇ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਿਥੀ ਦੀ ਸ਼ੁਰੂਆਤ 11 ਅਕਤੂਬਰ ਤੋਂ ਹੋ ਰਹੀ ਹੈ ਅਤੇ ਇਸ ਦੌਰਾਨ ਦੁਰਗਾ ਮਾਂ ਦੇ ਨੌ ਰੂਪਾਂ ਦੀ ਵਿਧੀ ਵਿਧਾਨ ਨਾਲ ਅਰਾਧਨਾ ਕੀਤੀ ਜਾਂਦੀ ਹੈ, ਜਿਸ ਲਈ ਪ੍ਰਬੰਧ ਵੱਡੀ ਪੱਧਰ ‘ਤੇ ਕੀਤੇ ਜਾ ਰਹੇ ਹਨ।
ਮੈਂਬਰ ਸੀ.ਏ. ਅਜੇ ਅਲੀਪੁਰੀਆ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ ਵਿੱਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ ਨਵਰਾਤਿਰਆਂ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਪੁੱਜਣ ਵਾਲੇ ਸ਼ਰਧਾਲੂਆਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਸ੍ਰੀ ਅਲੀਪੁਰੀਆ ਨੇ ਮੀਟਿੰਗ ਦੌਰਾਨ ਸੁਰੱਖਿਆ ਦੀ ਜਿੰਮੇਵਾਰੀ ਨਿਭਾਉਣ ਵਾਲੇ ਮੁਲਾਜਮਾਂ ਨੂੰ ਹਦਾਇਤ ਕੀਤੀ ਕਿ ਉਹ ਬਹੁਤ ਹੀ ਨਿਮਰ ਰਹਿਕੇ ਸੇਵਾਵਾਂ ਨਿਭਾਉਣ ਤੇ ਹਰ ਸ਼ਰਧਾਲੂ ਨੂੰ ਬਹੁਤ ਹੀ ਪਿਆਰ ਨਾਲ ਮੰਦਿਰ ਦੇ ਅੰਦਰ ਤੇ ਬਾਹਰ ਅਤੇ ਮਾਤਾ ਦੇ ਭਵਨ ਵਿੱਚ ਪਿਆਰ ਦੇ ਨਾਲ ਅੱਗੇ ਵਧਾਈ ਜਾਣ ਤਾਂ ਕਿ ਭੀੜ ਨੂੰ ਸਹੀ ਢੰਗ ਨਾਲ ਨਿਯੰਤਰਤ ਕੀਤਾ ਜਾ ਸਕੇ।

ਮੈਂਬਰ ਸੰਜੇ ਸਿੰਗਲਾ ਨੇ ਦੱਸਿਆ ਕਿ ਨਵਰਾਤਰਿਆਂ ਦੌਰਾਨ ਰੋਜ਼ ਸਵੇਰੇ ਸਾਢੇ 8.30 ਵਜੇ ਹਵਨ ਸ਼ੁਰੂ ਹੋਵੇਗਾ, ਜਿਸ ਲਈ ਆਮ ਸ਼ਰਧਾਲੂ ਬੁਕਿੰਗ ਕਰਵਾ ਸਕਦੇ ਹਨ। ਇਸ ਦੌਰਾਨ ਮੰਦਿਰ ਦੇ ਮਾਹੌਲ ਨੂੰ ਹੋਰ ਅਧਿਆਤਮਿਕ ਬਣਾਉਣ ਲਈ ਮੰਤਰਾਂ ਦਾ ਉਚਾਰਨ ਚੱਲਦਾ ਰਹੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਬਹੁਤ ਹੀ ਪਵਿੱਤਰ ਤੇ ਅਧਿਆਤਮਿਕ ਮਾਹੌਲ ਮਿਲੇਗਾ। ਇਸੇ ਤਰ੍ਹਾਂ ਲੰਗਰ ਦੀ ਬੁਕਿੰਗ ਵੀ ਕਰਵਾਈ ਜਾ ਸਕਦੀ ਹੈ।

ਬੈਠਕ ਦੌਰਾਨ ਡੀ.ਐਸ.ਪੀ. ਸੰਜੀਵ ਸਿੰਗਲਾ, ਵਧੀਕ ਮੰਡਲ ਫਾਇਰ ਬ੍ਰਿਗੇਡ ਅਫ਼ਸਰ ਹਰਿੰਦਰਪਾਲ ਸਿੰਘ, ਮੰਦਿਰ ਸਹਾਇਕ ਸੁਪਰਵਾਈਜ਼ਰ ਨਵਨੀਤ ਟੰਡਨ ਸਮੇਤ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਵੱਡੀ ਗਿਣਤੀ ਅਧਿਕਰੀ ਮੌਜੂਦ ਸਨ।

ਫੋਟੋ ਕੈਪਸ਼ਨ-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਅਤੇ ਮੰਦਿਰ ਐਡਵਾਈਜ਼ਰੀ ਕਮੇਟੀ ਮੈਂਬਰ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਨਰਾਤਿਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 416 ਗੁਰਦਾਸਪੁਰ ਵਿਖੇ ਲੱਗੇਗੀ

ਸੇਵਾ ਮੁਕਤ ਹੋਏ ਪੈਨਸ਼ਨਰ ਆਪਣੀ ਸ਼ਿਕਾਇਤ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 202 ਵਿਖੇ 23 ਸਤੰਬਰ 2026 ਤੱਕ ਦੇ ਸਕਦੇ ਹਨ ਬਟਾਲਾ:- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜਿਲਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ  2026 ਨੂੰ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ(ਬਲਾਕ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.