Facebook-f Youtube X-twitter

ਪੰਜਾਬ ਦੇ ਖੇਤਾਂ ‘ਚ ਬੀਜੇ ਝੋਨੇ ਦਾ ਇੱਕ-ਇੱਕ ਦਾਣਾ ਖ੍ਰੀਦਿਆ ਜਾਵੇਗਾ, ਬਾਹਰੋਂ ਝੋਨਾ ਲਿਆਉਣ ਵਿਰੁੱਧ ਹੋਵੇਗੀ ਸਖ਼ਤੀ-ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਆੜਤੀਆ ਐਸੋਸੀਏਸ਼ਨ ਨਾਲ ਬੈਠਕ,

-ਕਿਹਾ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਤ ਕਰਨ ਆੜਤੀਏ

-ਮੰਡੀਆਂ ‘ਚ ਝੋਨੇ ਦੀ ਨਿਰਵਿਘਨ ਖਰੀਦ ਲਈ ਸਹਿਯੋਗ ਦੇਣ ਸਮੂਹ ਆੜਤੀਏ-ਡਿਪਟੀ ਕਮਿਸ਼ਨਰ

-ਕਿਹਾ, ਕਿਸਾਨ ਵੀਰ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਤੇ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਬਚਣ

ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਖੇਤਾਂ ਵਿੱਚ ਕਿਸਾਨਾਂ ਵੱਲੋਂ ਬੀਜੇ ਝੋਨੇ ਦਾ ਇੱਕ-ਇੱਕ ਦਾਣਾ ਪਹਿਲ ਦੇ ਅਧਾਰ ‘ਤੇ ਖਰੀਦਿਆ ਜਾਵੇਗਾ। ਅੱਜ ਇੱਥੇ ਝੋਨੇ ਦੀ ਸਰਕਾਰੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪਟਿਆਲਾ ਦੀ ਆੜਤੀਆ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਝੋਨੇ ਵਿਰੁੱਧ ਸਖ਼ਤੀ ਕੀਤੀ ਜਾਵੇਗੀ ਤੇ ਹਰਿਆਣਾ ਦੀ ਹੱਦ ਨਾਲ ਲੱਗਦੇ ਖੇਤਰਾਂ ‘ਚ ਪੁਲਿਸ ਤੇ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਵੱਲੋਂ ਨਾਕਾਬੰਦੀ ਵੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਜਿਣਸ ਦੀ ਸੁਚੱਜੀ ਤੇ ਨਿਰਵਿਘਨ ਖਰੀਦ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਆੜਤੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਨਾਲ ਜੁੜੇ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਨ ਕਿ ਉਹ ਝੋਨੇ ਦੇ ਸੀਜਨ ਦੌਰਾਨ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ ਅਤੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਵੀ ਨਾ ਲਗਾਉਣ।

ਡਾ. ਅਗਰਵਾਲ ਨੇ ਦੱਸਿਆ ਕਿ ਮੰਡੀਆਂ ‘ਚ ਕਿਸਾਨ ਭਰਾਵਾਂ ਸਮੇਤ ਆੜਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਬੈਠਕ ਮੌਕੇ ਏ.ਡੀ.ਸੀ ਅਨੁਪ੍ਰਿਤਾ ਜੌਹਲ, ਐਸ.ਪੀ ਰਜੇਸ਼ ਛਿੱਬੜ, ਸਮੂਹ ਐਸਡੀਐਮਜ, ਡੀ.ਐਫ.ਐਸ.ਸੀ. ਡਾ. ਰਵਿੰਦਰ ਕੌਰ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਮਾਰਕੀਟ ਕਮੇਟੀਆਂ ਦੇ ਸਕੱਤਰ, ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਮੀਤ ਪ੍ਰਧਾਨ ਇੰਜ. ਸਤਵਿੰਦਰ ਸੈਣੀ, ਚੇਅਰਮੈਨ ਪਵਨ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਦੀਪਕ ਬਾਂਸਲ ਡਕਾਲਾ ਸਮੇਤ ਲੇਬਰ ਤੇ ਲਿਫਟਿੰਗ ਦੇ ਠੇਕੇਦਾਰ ਵੀ ਮੌਜੂਦ ਸਨ।

ਡਾ. ਹਿਮਾਂਸ਼ੂ ਅਗਰਵਾਲ ਨੇ ਆੜਤੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਕਿਸਾਨਾਂ ਦੀ ਸਹੂਲਤ ਤੇ ਉਨ੍ਹਾਂ ਦੀ ਫ਼ਸਲ ਦੀ ਸੁਚਾਰੂ ਖਰੀਦ ਹੈ ਇਸ ਲਈ ਸਮੂਹ ਆੜਤੀਏ ਝੋਨੇ ਦੇ ਆਗਾਮੀ ਸੀਜਨ ਦੌਰਾਨ ਜਿਣਸ ਦੀ ਨਿਰਵਿਘਨ ਖਰੀਦ ਲਈ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਆੜਤੀਏ ਕਿਸਾਨਾਂ ਨੂੰ ਪ੍ਰੇਰਤ ਕਰਨ ਕਿ ਉਹ ਵਾਧੂ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਲਿਆਉਣ। ਇਸ ਤੋਂ ਬਿਨ੍ਹਾਂ ਕੋਈ ਵੀ ਕੰਬਾਇਨ ਰਾਤ ਸਮੇਂ ਝੋਨੇ ਦੀ ਕਟਾਈ ਨਹੀਂ ਕਰੇਗੀ ਤੇ ਨਿਰਧਾਰਤ ਸਮੇਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ, ਦੇ ਅੰਦਰ-ਅੰਦਰ ਹੀ ਦਿਨ ਵੇਲੇ ਝੋਨੇ ਦੀ ਕਟਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਆੜਤੀਆਂ ਵੱਲੋਂ ਮੰਡੀਆਂ ‘ਚ ਚੋਰੀ, ਲਾਈਟਾਂ ਸਮੇਤ ਹੋਰ ਮਸਲੇ ਸੁਣਕੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਅਤੇ ਪਿਛਲੇ ਸੀਜਨ ‘ਚ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੀਂਹ ਦੇ ਸਨਮੁੱਖ ਤਰਪਾਲਾਂ ਦਾ ਪ੍ਰਬੰਧ ਪੂਰਾ ਹੋਵੇ ਤੇ ਕਮੀ ਪੇਸ਼ੀ ਰਹਿਣ ‘ਤੇ ਸਬੰਧਤ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਮੰਡੀ ‘ਚ ਸਾਫ਼ ਸਫ਼ਾਈ, ਨਮੀ ਚੈਕ ਕਰਨ ਵਾਲੇ ਮੀਟਰਾਂ ਦੀ ਕੈਲੀਬ੍ਰੇਸ਼ਨ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ, ਸੁਰੱਖਿਆ ਸਮੇਤ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਕਰਨੇ ਯਕੀਨੀ ਬਣਾਏ ਜਾਣ ਤਾਂ ਕਿ ਮੰਡੀਆਂ ‘ਚ ਕੋਈ ਪ੍ਰੇਸ਼ਾਨੀ ਨਾ ਆਵੇ ਤਾਂ ਕਿ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖਰੀਦਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਤੇ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਬਚਣ। ਇਸ ਮੌਕੇ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਦੇ ਆੜਤੀਆ ਐਸੋਸੀਏਸ਼ਨਾਂ ਦੇ ਪ੍ਰਧਾਨ ਤੇ ਹੋਰ ਨੁਮਾਇੰਦੇ ਵੀ ਪੁੱਜੇ ਹੋਏ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 416 ਗੁਰਦਾਸਪੁਰ ਵਿਖੇ ਲੱਗੇਗੀ

ਸੇਵਾ ਮੁਕਤ ਹੋਏ ਪੈਨਸ਼ਨਰ ਆਪਣੀ ਸ਼ਿਕਾਇਤ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 202 ਵਿਖੇ 23 ਸਤੰਬਰ 2026 ਤੱਕ ਦੇ ਸਕਦੇ ਹਨ ਬਟਾਲਾ:- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜਿਲਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ  2026 ਨੂੰ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ(ਬਲਾਕ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.