Facebook-f Youtube X-twitter

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਰੋਜਗਾਰ ਕੈਂਪ 25 ਸਤੰਬਰ ਨੂੰ

-ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਤੇ ਐਸ.ਬੀ.ਆਈ ਲਾਈਫ ਲੈਣਗੇ ਹਿੱਸਾ 

ਪਟਿਆਲਾ :

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਮਿਤੀ 25 ਸਤੰਬਰ ਨੂੰ ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਅਤੇ ਐਸ.ਬੀ.ਆਈ ਲਾਈਫ ਦਾ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਅਤੇ ਐਸ.ਬੀ.ਆਈ ਲਾਈਫ ਦੇ ਨਿਯੋਜਕਾਂ ਵਲੋ ਰਿਲੇਸ਼ਨਸ਼ਿਪ ਮੈਨੇਜਰ, ਡਿਲੀਵਰੀ ਮੈਨੇਜਰ, ਡਿਲੀਵਰੀ ਐਸੋਸੀਏਟ ਅਤੇ ਡੀ.ਐਮ ਅਤੇ ਫਰੀ ਲਾਂਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

 ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਪਟਿਆਲਾ ਦੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਅਤੇ ਐਸ.ਬੀ.ਆਈ ਲਾਈਫ ਦੇ ਨਿਯੋਜਕਾਂ ਵਲੋਂ ਰਿਲੇਸ਼ਨਸ਼ਿਪ ਮੈਨੇਜਰ, ਡਿਲੀਵਰੀ ਮੈਨੇਜਰ, ਡਿਲੀਵਰੀ ਐਸੋਸੀਏਟ ਅਤੇ ਡੀ.ਐਮ ਅਤੇ ਫਰੀ ਲਾਂਸਰ ਦੀਆਂ ਨਾਲ ਸਬੰਧਤ ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ। ਇਸ ਵਿੱਚ ਆਈ.ਸੀ.ਆਈ. ਬੈਂਕ ਲਈ ਰਿਲੇਸ਼ਨਸ਼ਿਪ ਮੈਨੇਜਰ ਲਈ 25 ਅਸਾਮੀਆਂ ਲਈ ਉਮਰ 18 ਤੋਂ 24 ਸਾਲ, ਵਿੱਦਿਅਕ ਯੋਗਤਾ ਗ੍ਰੈਜੂਏਸ਼ਨ (ਘੱਟ ਤੋਂ ਘੱਟ 55 ਫੀਸਦੀ ਅੰਕਾਂ ਨਾਲ ਪਾਸ), ਮਰਦ ਅਤੇ ਔਰਤ ਦੋਵੇਂ। ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਲਈ ਡਿਲੀਵਰੀ ਐਸੋਸੀਏਟ ਦੀਆਂ 30 ਅਸਾਮੀਆਂ ਲਈ ਉਮਰ 18 ਸਾਲ ਅਤੇ ਇਸ ਤੋਂ ਵੱਧ, ਵਿੱਦਿਅਕ ਯੋਗਤਾ 10ਵੀਂ ਅਤੇ 12ਵੀਂ ਅਤੇ ਕੇਵਲ ਮਰਦ।ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀ ਕੋਲ ਡਰਾਈਵਿੰਗ ਲਾਇਸੰਸ, ਪੈਨ ਕਾਰਡ, ਆਧਾਰ ਕਾਰਡ, ਬੈਂਕ ਡੀਟੇਲ, ਰਜਿਊਮੇ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਹੋਣੀਆਂ ਜ਼ਰੂਰੀ ਹਨ।

 ਜਦਕਿ ਐਸ.ਬੀ.ਆਈ ਲਾਈਫ ਲਈ ਡੀ.ਐਮ ਅਤੇ ਫਰੀ ਲਾਂਸਰ ਦੀਆਂ 35 ਅਸਾਮੀਆਂ ਲਈ ਉਮਰ 25 ਤੋਂ 45 ਸਾਲ, ਵਿੱਦਿਅਕ ਯੋਗਤਾ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ, ਮਰਦ ਅਤੇ ਔਰਤ ਦੋਵੇਂ ਇੰਟਰਵਿਊ ਦੇ ਸਕਦੇ ਹਨ।  

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 25 ਸਤੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਰੋਜਗਾਰ ਕੈਂਪ 25 ਸਤੰਬਰ ਨੂੰ

-ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਤੇ ਐਸ.ਬੀ.ਆਈ ਲਾਈਫ ਲੈਣਗੇ ਹਿੱਸਾ  ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਮਿਤੀ 25 ਸਤੰਬਰ ਨੂੰ ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਅਤੇ ਐਸ.ਬੀ.ਆਈ ਲਾਈਫ ਦਾ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ,...

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਬਾਸਕਟਬਾਲ ਦਾ ਹੋਇਆ ਆਗਾਜ਼

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਸਕਟਬਾਲ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਮਲਟੀਪਰਪਜ਼ ਸਕੂਲ ਮਿਡਲ...

 “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਅਤੇ ਹਸਪਤਾਲ ਵਿਖੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਰਾਸ਼ਟਰੀ ਸੰਕਲਪ ਸਮਾਰੋਹ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ...

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.