Facebook-f Youtube X-twitter

ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। 

ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। 

ਦਸਤਾਵੇਜ਼ੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। 

ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਕੈਬਨਿਟ ਮੰਤਰੀ ਨੇ 109 ਵਿਦਿਆਰਥਣਾਂ ਨੂੰ ਵੰਡੇ  ਮੁਫਤ ਸਾਈਕਲ

ਮਲੋਟ / ਸ੍ਰੀ ਮੁਕਤਸਰ ਸਾਹਿਬ:- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇ ਅੱਜ ਮਲੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀਆਂ 109 ਵਿਦਿਆਰਥਣਾ ਨੂੰ ਮੁਫਤ ਸਾਈਕਲ ਵੰਡੇ । ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ...

ਬਲਵਿੰਦਰ ਸਿੰਘ ਲਾਡੀ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ

ਕਿਹਾ-ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਦਫਤਰ ਵਿਖੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਅਤੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਹਨ...

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ: ਸੁਖਜਿੰਦਰ ਸਿੰਘ ਕਾਉਣੀ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਵਾੜਾ ਕਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ...

ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।  ਇਸ ਮੌਕੇ ਪ੍ਰਚਾਰ...

ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫੇ’ ਤਹਿਤ ਡੋਰ ਟੁ ਡੋਰ ਕੈਂਪੇਨ ਕੀਤੀ ਸ਼ੁਰੂ

ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਕਰਵਾਵਾਂਗੇ ਜਾਣੂ- ਵਿਧਾਇਕ ਸ਼ੈਰੀ ਕਲਸੀ ਲੋਕਾਂ ਨੇ ਮਾਨ ਸਰਕਾਰ  ਦੇ ਮੁਨਾਫ਼ਿਆਂ ਦੀ ਕੀਤੀ ਸ਼ਲਾਘਾ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਬਟਾਲਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.