ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ
500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧ
ਮਲੋਟ / ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ । ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ। ਸਮਾਗਮ ਦੌਰਾਨ ਆਕਾਸ਼ ਵਿੱਚ 500 ਡਰੋਨਾਂ ਦੀਆਂ ਵੱਖ—ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੂਹ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਿਧਾਂਤ ਨੂੰ ਵੇਖਿਆ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ। ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਕਿ ਜਿਹਨਾਂ ਨੇ ਸਮੁੱਚੇ ਪੰਜਾਬ ਵਿਚ ਇਸ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ।
ਇਸ ਦੌਰਾਨ ਪ੍ਰਸਿੱਧ ਇੰਟਰਨੈਸ਼ਨਲ ਢਾਡੀ ਜੱਥਾ ਗਿਆਨੀ ਸੁਰਿੰਦਰ ਸਿੰਘ ਪਾਰਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦਾ ਇਤਿਹਾਸ ਅਤੇ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਐਸ.ਡੀ.ਐੱਮ ਮਲੋਟ ਪੰਕਜ ਕੁਮਾਰ, ਇੰਜੀਨੀਅਰ ਦਲਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ, ਡਾਇਰੈਕਟਰ ਕੋਅਪਰੇਟਿਵਪ ਸੋਸਾਇਟੀ ਸਿਮਰਜੀਤ ਸਿੰਘ ਬਰਾੜ, ਨਿੱਜੀ ਸਹਾਇਕ ਅਰਸ਼ਦੀਪ ਸਿੱਧੂ, ਸਿ਼ੰਦਰਪਾਲ ਸਿੰਘ, ਡੀਐਸਪੀ ਜਸਪਾਲ ਸਿੰਘ ਧਾਲੀਵਾਲ, ਕਾਰਜ ਸਾਧਕ ਅਫਸਰ ਮੰਗਤ ਰਾਮ,ਵਾਇਸ ਪ੍ਰਧਾਨ ਨਗਰ ਕੌਸਲ ਮਲੋਟ ਜਸਮੀਤ ਸਿੰਘ ਬਰਾੜ, ਕੁਲਵਿੰਦਰ ਸਿੰਘ ਬਰਾੜ ਮੁੱਖ ਬੁਲਾਰਾ ਆਮ ਆਦਮੀ ਪਾਰਟੀ, ਤਹਿਸੀਲਦਾਰ ਜਤਿੰਦਰ ਸਿੰਘ ਢਿਲੋਂ, ਨਾਇਬ ਤਹਿਸੀਲਦਾਰ ਹਰਪ੍ਰੀਤ ਕੌਰ, ਪ੍ਰਧਾਨ ਟਰੱਕ ਯੂਨੀਅਨ ਸੁਖਪਾਲ ਸਿੰਘ ਦਾਨੇਵਾਲਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਆਦਿ ਹਾਜ਼ਰ ਸਨ।