Facebook-f Youtube X-twitter

ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡਾਂ ਦੀ ਕੀਤੀ ਵੰਡ

17 ਲੱਖ ਰੁਪਏ ਦੀ ਲਾਗਤ ਨਾਲ ਮਿਮਿਟ ਪਾਰਕ ਦੇ ਸੁੰਦਰੀਕਰਨ ਲਈ ਰੱਖਿਆ ਨੀਂਹ ਪੱਥਰ

ਮਲੋਟ/ਸ੍ਰੀ ਮੁਕਤਸਰ ਸਾਹਿਬ:- ਹਲਕਾ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਖੇਤਰ ਦੇ ਹਰ ਜ਼ਰੂਰਤਮੰਦ ਪਰਿਵਾਰ ਤੱਕ ਮਿਆਰੀ ਅਤੇ ਵਧੀਆ ਸਿਹਤ ਸਹੂਲਤਾਂ ਪਹੁੰਚਾਉਣਾ ਹੈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਸਿਹਤ ਬੀਮਾ ਯੋਜਨਾ ਕਾਰਡ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਬਣਨਗੇ, ਜਿਸ ਨਾਲ ਹੁਣ ਕੋਈ ਵੀ ਵਿਅਕਤੀ ਇਲਾਜ ਦੇ ਖਰਚੇ ਕਰਕੇ ਚੰਗੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਨਹੀਂ ਰਹੇਗਾ। ਕਾਰਡ ਧਾਰਕ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ।

ਉਨ੍ਹਾਂ ਦੱਸਿਆ ਕਿ ਮਲੋਟ ਹਲਕੇ ਵਿੱਚ 5000 ਦੇ ਕਰੀਬ ਸਿਹਤ ਯੋਜਨਾ ਕਾਰਡ ਵੰਡੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਹਰ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਇਹ ਸਿਹਤ ਯੋਜਨਾ ਦਾ ਕਾਰਡ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਕੋਈ ਵੀ ਲੋੜਵੰਦ ਪਰਿਵਾਰ ਸਿਹਤ ਸਹੂਲਤਾਂ ਤੋਂ ਵਾਝਾਂ ਨਹੀਂ ਰਹੇਗਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ਪੂਰਾ ਕੀਤਾ ਗਿਆ ਹੈ।

ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਮਿਮਿਟ ਪਾਰਕ ਦੇ ਸੁੰਦਰੀਕਰਨ ਲਈ 17 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿੱਚ ਮਲੋਟ ਸ਼ਹਿਰ ਦੇ ਬਜ਼ੁਰਗ, ਬੱਚੇ, ਔਰਤਾਂ ਅਤੇ ਹੋਰ ਸਖਸ਼ੀਅਤਾਂ ਵੱਡੀ ਗਿਣਤੀ ਵਿੱਚ ਆਉਂਦੇ ਹਨ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਇਸ ਪਾਰਕ ਦੀ ਦਿੱਖ ਨੂੰ ਸੁਧਾਰਨ ਲਈ ਜਿਵੇਂ ਕਿ ਬਜ਼ੁਰਗਾਂ ਲਈ ਟਰੈਕ ਬਣਾਉਣ ਤੋਂ ਇਲਾਵਾ ਓਪਨ ਜਿੰਮ ਬਣਾਉਣਾ ਅਤੇ ਹੋਰ ਕੰਮਾਂ ਲਈ ਕਮੇਟੀ ਦੀ ਸਲਾਹ ਨਾਲ ਇਸ ਪਾਰਕ ਦੇ ਸੁੰਦਰੀਕਰਨ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਅਤੇ ਇਸ ਨਾਲ ਪਾਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਵਧੀਆ ਮਾਹੌਲ ਪ੍ਰਾਪਤ ਹੋਵੇਗਾ।

ਇਸ ਮੌਕੇ ਐਸ.ਐੱਮ.ਓ. ਰਜਿੰਦਰ ਕੁਮਾਰ, ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਹਲਕਾ ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਬਲਾਕ ਪ੍ਰਧਨ ਜਸਮੀਤ ਬਰਾੜ, ਬਲਾਕ ਪ੍ਰਧਾਨ ਸੋਮ ਕਾਲੜਾ, ਆੜ੍ਹਤੀਆ ਯੂਨੀਅਨ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ, ਦਫ਼ਤਰ ਇੰਚਾਰਜ ਸਤਪਾਲ ਗਿਰਧਰ, ਅਮਰਜੀਤ ਸਿੰਘ ਬਿੱਟਾ, ਪੀ.ਏ. ਅਰਸ਼ ਸਿੱਧੂ, ਪੀ.ਏ. ਸ਼ਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡਾਂ ਦੀ ਕੀਤੀ ਵੰਡ 17 ਲੱਖ ਰੁਪਏ ਦੀ ਲਾਗਤ ਨਾਲ ਮਿਮਿਟ ਪਾਰਕ ਦੇ ਸੁੰਦਰੀਕਰਨ ਲਈ ਰੱਖਿਆ ਨੀਂਹ ਪੱਥਰ ਮਲੋਟ/ਸ੍ਰੀ ਮੁਕਤਸਰ ਸਾਹਿਬ:- ਹਲਕਾ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.