Facebook-f Youtube X-twitter

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।

ਇਹ ਕੈਂਪ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਐਸੋਸੀਏਟ ਡਾਇਰੈਕਟਰ (ਸਿਖਲਾਈ) – ਡਾ. ਕਰਮਜੀਤ ਸ਼ਰਮਾ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨਾਲੋਜੀਆਂ ਅਪਨਾਉਣ ਦੀ ਸਲਾਹ ਦਿੱਤੀ।

ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਡਾ. ਸੁਖਜਿੰਦਰ ਸਿੰਘ ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਕੈੱਪ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਗਿੱਦੜਬਾਹਾ ਬਲਾਕ ਦੇ ਖੇਤੀ ਮਾਹਿਰਾਂ ਨੇ ਹਿੱਸਾ ਲਿਆ ਅਤੇ ਖੇਤੀਬਾੜੀ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਸੰਬਧੀ ਜਾਣਕਾਰੀ ਸਾਝੀ ਕੀਤੀ।

ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਡਾ. ਗੁਰਵਿੰਦਰ ਸਿੰਘ ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ’ਤੇ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ...

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਹੋਵੇਗਾ ‘ਜਸ਼ਨ-ਏ-ਇਨਕਲਾਬ’ ਸਮਾਗਮ : ਕੈਬਨਿਟ ਮੰਤਰੀ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ:- ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ‘ਜਸ਼ਨ-ਏ-ਇਨਕਲਾਬ’ 28 ਸਤੰਬਰ 2026 ਨੂੰ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.