Facebook-f Youtube X-twitter

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ ਵਿਖੇ ਕਰਵਾਈ ਗਈ।

ਜ਼ਿਲ੍ਹਾ ਪਟਿਆਲਾ ਦੇ ਸੈਂਸਜ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜਿਲ੍ਹਾ ਸੈਂਸਜ ਅਫਸਰ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੈਂਸਜ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਵਿੱਚ ਕੁੱਲ 72 ਫੀਲਡ ਟ੍ਰੇਨਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 58 ਫੀਲਡ ਟ੍ਰੇਨਰ ਡਿਪਟੀ ਕਮਿਸਨਰ ਵੱਲੋਂ ਅਤੇ 14 ਫੀਲਡ ਟ੍ਰੇਨਰ ਕਮਿਸ਼ਨਰ ਨਗਰ ਨਿਗਮ ਵੱਲੋਂ ਤਾਇਨਾਤ ਕੀਤੇ ਗਏ ਹਨ। ਟ੍ਰੇਨਿੰਗ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਫੀਲਡ ਟ੍ਰੇਨਰਾਂ ਨੂੰ 36-36 ਦੇ ਦੋ ਬੈਚਾਂ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚੋ ਪਹਿਲੇ ਬੈਚ ਦੀ 3-ਦਿਨਾਂ ਟ੍ਰੇਨਿੰਗ ਅੱਜ (22 ਸਤੰਬਰ ਤੋਂ 24 ਸਤੰਬਰ) ਸਫਲਤਾਪੂਰਵਕ ਸਮਾਪਤ ਹੋ ਗਈ ਹੈ, ਜਦਕਿ ਦੂਜੇ ਬੈਚ ਦੀ ਸਿਖਲਾਈ ਮਿਤੀ 28 ਸਤੰਬਰ ਤੋਂ 30 ਸਤੰਬਰ 2026 ਤੱਕ ਦਿੱਤੀ ਜਾਵੇਗੀ।

ਇਸ ਵਰਕਸ਼ਾਪ ਦੌਰਾਨ ਜਨਗਣਨਾ ਵਿਭਾਗ ਦੇ ਮਾਸਟਰ ਟ੍ਰੇਨਰਾਂ, ਨਿਸ਼ੂ ਸ਼ਰਮਾ (ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ), ਦੋਲਤ ਰਾਮ (ਲੈਕਚਰਾਰ, ਪੀ.ਐਮ. ਸ਼੍ਰੀ ਸਰਕਾਰੀ ਸੀਨੀ. ਸੈਕੰ. ਸਕੂਲ, ਘਨੌਰ) ਅਤੇ ਅਮਨ ਕੁਮਾਰ (ਜ਼ਿਲ੍ਹਾ ਕੁਆਡੀਨੇਟਰ, ਸੈਂਸਜ ਓਪਰੇਸ਼ਨ ਵਿਭਾਗ ਪੰਜਾਬ, ਚੰਡੀਗੜ੍ਹ) ਵੱਲੋਂ ਫੀਲਡ ਟ੍ਰੇਨਰਾਂ ਨੂੰ ਆਬਾਦੀ ਗਣਨਾ ਨਾਲ ਸਬੰਧਤ ਮਹੱਤਵਪੂਰਨ ਵਿਸ਼ਿਆਂ, ਪ੍ਰੈਕਟੀਕਲ ਡੈਮੋ ਅਤੇ ਫੀਲਡ ਵਿੱਚ ਟੀਮਾਂ ਬਣਾ ਕੇ ਵਿਸਥਾਰਪੂਰਵਕ ਅਭਿਆਸ ਕਰਵਾਇਆ ਗਿਆ। ਇਹ ਫੀਲਡ ਟ੍ਰੇਨਰ ਹੁਣ ਅੱਗੇ ਤਹਿਸੀਲ ਅਤੇ ਚਾਰਜ ਪੱਧਰ ‘ਤੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ (ਇਨੁਮੀਰੇਟਰਾਂ) ਨੂੰ ਸਿਖਲਾਈ ਦੇਣਗੇ।

‘ਸੈਲਫ ਇਨੁਮੀਰੇਸ਼ਨ’ ਦੀ ਅਹਿਮ ਪਹਿਲਕਦਮੀ:

ਮਾਸਟਰ ਟ੍ਰੇਨਰਾਂ ਨੇ ਦੱਸਿਆ ਕਿ ਇਸ ਵਾਰ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ (ਸਵੈ-ਗਣਨਾ) ਦੀ ਇੱਕ ਨਵੀਂ ਪਹਿਲ ਕੀਤੀ ਗਈ ਹੈ। ਇਸ ਤਹਿਤ ਕੋਈ ਵੀ ਨਾਗਰਿਕ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਗਿਣਤੀ ਖੁਦ ਕਰ ਸਕਦਾ ਹੈ।

ਇਸ ਤੋਂ ਬਾਅਦ, ਜਨਗਣਨਾ ਦਾ ਦੂਜਾ ਮੁੱਖ ਫੇਸ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਚੱਲੇਗਾ, ਜਿਸ ਵਿੱਚ ਸਰਕਾਰੀ ਗਿਣਤੀਕਾਰ (ਇਨੁਮੀਰੇਟਰ) ਲੋਕਾਂ ਦੇ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਦਾ ਕੰਮ ਮੁਕੰਮਲ ਕਰਨਗੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਨਾਗਰਿਕਾਂ ਨੂੰ ਇਸ ਰਾਸ਼ਟਰੀ ਕਾਰਜ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਵਰਕਸ਼ਾਪ ਵਿੱਚ ਉਪ ਅਰਥ ਅਤੇ ਅੰਕੜਾ ਸਲਾਹਕਾਰ ਜਸਵਿੰਦਰ ਕੌਰ, ਸੁਪਰਡੰਟ ਵਿਸ਼ਾਲ ਸਿਆਲ, ਸੈਂਸਸ ਸੈੱਲ ਟੀਮ ਕਲਰਕ (ਲੇਖਾ) ਨਰਿੰਦਰ ਕੁਮਾਰ, ਇੰਵੈਸਟੀਗੇਟਰ ਬਿਕਰਮਜੀਤ ਸਿੰਘ, ਕੁਲਇੰਦਰਜੀਤ ਸਿੰਘ ਤੇ ਹੇਮੰਤ ਕੁਮਾਰ ਸਮੇਤ ਸਮੂਹ ਫੀਲਡ ਟ੍ਰੇਰਨਾਂ ਨੇ ਭਾਗ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.