Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ- ਵਿਧਾਇਕ ਸ਼ੈਰੀ ਕਲਸੀ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ ਗਏ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ਵਿੱਚ ਹੁਣ ਲੱਖਾਂ ਘਰਾਂ ਤੱਕ 10 ਲੱਖ ਰੁਪਏ ਦੀ ਸਿਹਤ ਸੁਰੱਖਿਆ ਯੋਜਨਾ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵੱਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਸਿਹਤਮੰਦ ਰਹੇ ਅਤੇ ‘ਰੰਗਲਾ ਪੰਜਾਬ‘ ਸਿਰਜਿਆ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਅੱਜ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ, ਜਿਸ ਨਾਲ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮਿਲੀ ਹੈ।

ਇਸ ਮੌਕੇ ਲੋਕਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਹ ਸਕੀਮ ਲਾਭਪਾਤਰੀਆਂ ਤੋਂ ਇੱਕ ਵੀ ਪੈਸਾ ਲਏ ਬਿਨਾਂ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਿਰਫ ਇਲਾਜ ਮੁਹੱਈਆ ਕਰਵਾਉਣਾ ਹੀ ਨਹੀਂ ਹੈ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਰਿਵਾਰ ਬਿਮਾਰੀ ਕਾਰਨ ਕਰਜੇ ਜਾਂ ਵਿੱਤੀ ਸੰਕਟ ਵਿੱਚ ਨਾ ਫਸੇ। ਸਿਹਤ ਸਹੂਲਤਾਂ ਕੋਈ ਅਜਿਹੀ ਐਸੋ-ਆਰਾਮ ਦੀ ਚੀਜ ਨਹੀਂ ਬਣਨੀ ਚਾਹੀਦੀ ਜੋ ਸਿਰਫ ਅਮੀਰਾਂ ਨੂੰ ਹੀ ਮਿਲ ਸਕੇ।”

ਵੱਖ-ਵੱਖ ਸਰਕਾਰੀ ਉਪਰਾਲਿਆਂ ਰਾਹੀਂ ਦਿੱਤੀ ਜਾ ਰਹੀ ਵਿੱਤੀ ਰਾਹਤ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁਫਤ ਬੱਸ ਸਫਰ ਸਕੀਮ, ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨਾ, ਮੇਰੀ ਰਸੋਈ ਸਕੀਮ, ਮੁੱਖ ਮੰਤਰੀ ਸਿਹਤ ਯੋਜਨਾ ਅਤੇ ਹੋਰ ਅਜਿਹੀਆਂ ਸਕੀਮਾਂ ਸਮੂਹਿਕ ਤੌਰ ‘ਤੇ ਪਰਿਵਾਰਾਂ ਨੂੰ ਵੱਡੀ ਬੱਚਤ ਅਤੇ ਲਾਭ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 1,100 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਸਾਡੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੀ ਮਜਬੂਤ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਲਗਭਗ 5.5 ਕਰੋੜ ਦੀ ਓ.ਪੀ.ਡੀ. ਦਰਜ ਕੀਤੀ ਗਈ ਹੈ, ਜੋ ਇਹ ਦਰਸਾਉਂਦਾ ਹੈ ਕਿ ਕਿਵੇਂ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਰਿਹਾਇਸੀ ਖੇਤਰਾਂ ਦੇ ਨੇੜੇ ਲਿਆਂਦਾ ਗਿਆ ਹੈ।

ਉਨ੍ਹਾਂ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਤਿੰਨ ਮਹੀਨਿਆਂ ਦੀ ਕਿਸ਼ਤ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਲਾਭਪਾਤਰੀਆਂ ਦਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਸਾਡੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

‘ਮਾਨ ਦੇ ਮੁਨਾਫੇ’ ਮੁਹਿੰਮ ਰਾਹੀਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ ਵਿਚਕਾਰ ਪਹੁੰਚੇ ਵਿਧਾਇਕ ਸ਼ੈਰੀ ਕਲਸੀ

ਕਿਹਾ- ਪੰਜਾਬ ਵਿੱਚ ਵਿਕਾਸ, ਬਿਜਲੀ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਬਦਲਾਅ, ਸਰਕਾਰ ਦੀਆਂ ਯੋਜਨਾਵਾਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ ਬਟਾਲਾ:- ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿੱਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ...

ਪਿੰਡ ਤਲਵੰਡੀ ਭਿੰਡਰ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਹੇਠ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਤਲਵੰਡੀ ਭਿੰਡਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਪਿੰਡ ਤਲਵੰਡੀ ਭਿੰਡਰ ਵਿਖੇ ਲਗਾਏ ਗਏ ਕੈਂਪ ਵਿੱਚ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਓਪ ਨਿਰੀਖਕ ਗੁਰਸੇਵਕ ਸਿੰਘ ਨੇ ਫਸਲਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਦੀ...

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ- ਵਿਧਾਇਕ ਸ਼ੈਰੀ ਕਲਸੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਕ...

ਚਾਰ ਪਿੰਡਾਂ ‘ਚ ਦਿਖਾਈ ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਗੁਲਾਬੇਵਾਲਾ, ਲੰਬੀ ਢਾਬ, ਕੋਟਲੀ ਦੇਵਨ ਅਤੇ ਉਦੇਕਰਨ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ...

ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਦੂਜੇ ਫੇਜ਼ ਦੀ ਤਿੰਨ ਦਿਨਾਂ ਫੀਲਡ ਟ੍ਰੇਨਰਜ਼ ਦੀ ਟ੍ਰੇਨਿੰਗ ਦਾ ਸਫਲ ਆਯੋਜਨ

ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਦੂਜੇ ਫੇਜ਼ ਤਹਿਤ 22 ਤੋਂ 24  ਸਤੰਬਰ ਤੱਕ ਤਿੰਨ ਦਿਨਾਂ ਫੀਲਡ ਟ੍ਰੇਨਰਜ਼ ਦੀ ਟ੍ਰੇਨਿੰਗ ਦਾ ਸਫਲ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਮਾਸਟਰ ਟ੍ਰੇਨਰ ਹਰਪ੍ਰੀਤ ਸਿੰਘ ਵੱਲੋਂ ਸਮੂਹ ਫੀਲਡ ਟ੍ਰੇਨਰਾਂ ਨੂੰ ਜਨਗਣਨਾ 2027 ਦੇ ਦੂਜੇ ਫੇਜ਼ ਦੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਡਿਪਟੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.