Facebook-f Youtube X-twitter

‘ਮਾਨ ਦੇ ਮੁਨਾਫੇ’ ਮੁਹਿੰਮ ਰਾਹੀਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ ਵਿਚਕਾਰ ਪਹੁੰਚੇ ਵਿਧਾਇਕ ਸ਼ੈਰੀ ਕਲਸੀ

ਕਿਹਾ- ਪੰਜਾਬ ਵਿੱਚ ਵਿਕਾਸ, ਬਿਜਲੀ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਬਦਲਾਅ, ਸਰਕਾਰ ਦੀਆਂ ਯੋਜਨਾਵਾਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ

ਬਟਾਲਾ:- ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿੱਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਪਿੰਡ ਵਿੱਚ ਡੋਰ-ਟੂ-ਡੋਰ ਸੰਪਰਕ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਵਾਸੀਆਂ ਨਾਲ ਮੁਲਾਕਾਤ ਕਰਕੇ ਸਰਕਾਰ ਵੱਲੋਂ ਲਾਗੂ ਕੀਤੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਅਤੇ ਪੰਫਲੇਟ ਵੀ ਵੰਡੇ।

ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਜੀਵਨ ਵਿੱਚ ਸਿੱਧਾ ਬਦਲਾਅ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ ਅਤੇ ਇਸੇ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਹੁਣ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਲੈ ਕੇ ਸਿੱਧੇ ਲੋਕਾਂ ਵਿੱਚ ਪਹੁੰਚ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਰਾਹੀਂ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਦੌਰਾਨ ਕਿਹੜੇ ਫੈਸਲੇ ਲਏ ਗਏ ਅਤੇ ਇਨ੍ਹਾਂ ਦਾ ਆਮ ਪਰਿਵਾਰਾਂ ’ਤੇ ਕੀ ਪ੍ਰਭਾਵ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਮਿਲਾ ਕੇ ਦੇਖਿਆ ਜਾਵੇ ਤਾਂ ਇੱਕ ਪਰਿਵਾਰ ਨੂੰ ਸਾਲਾਨਾ ਕਰੀਬ 1 ਲੱਖ 82 ਹਜ਼ਾਰ ਰੁਪਏ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਵੱਖ-ਵੱਖ ਸਰਕਾਰੀ ਸਹੂਲਤਾਂ ਅਤੇ ਯੋਜਨਾਵਾਂ ਰਾਹੀਂ ਲੋਕਾਂ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਪਰਿਵਾਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲਾਂ ਰਾਹੀਂ ਰਾਹਤ ਮਿਲ ਰਹੀ ਹੈ। ਸਰਕਾਰ ਦਾ ਯਤਨ ਹੈ ਕਿ ਲੋਕਾਂ ਦੇ ਘਰੇਲੂ ਖਰਚਿਆਂ ਨੂੰ ਘਟਾਇਆ ਜਾਵੇ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਬਿਹਤਰ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ।

ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਕਈ ਪੱਧਰਾਂ ’ਤੇ ਕੰਮ ਕੀਤਾ ਗਿਆ ਹੈ। ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸਿੱਖਿਆ ਦਾ ਮਾਹੌਲ ਅਤੇ ਵਿਦਿਆਰਥੀਆਂ ਲਈ ਬਿਹਤਰ ਮੌਕੇ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਰੈਂਕਿੰਗ ਵਿੱਚ ਵੀ ਸੁਧਾਰ ਹੋਇਆ ਹੈ ਅਤੇ ਸੂਬਾ 26ਵੇਂ ਸਥਾਨ ਤੋਂ ਪਹਿਲੇ ਸਥਾਨ ’ਤੇ ਪਹੁੰਚਿਆ ਹੈ।

ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਪੰਜਾਬ ਦੇ ਵਿਦਿਆਰਥੀਆਂ ਦੀ ਵਧ ਰਹੀ ਭਾਗੀਦਾਰੀ ਵੀ ਸਿੱਖਿਆ ਖੇਤਰ ਵਿੱਚ ਹੋ ਰਹੇ ਬਦਲਾਅ ਦਾ ਸੰਕੇਤ ਹੈ। ਮੰਤਰੀ ਦੇ ਅਨੁਸਾਰ, ਪਹਿਲਾਂ ਪੰਜਾਬ ਤੋਂ ਕਰੀਬ 80 ਵਿਦਿਆਰਥੀ ਨੀਟ ਪ੍ਰੀਖਿਆ ਪਾਸ ਕਰਦੇ ਸਨ, ਜਦਕਿ ਹੁਣ ਇਹ ਗਿਣਤੀ ਵਧ ਕੇ ਕਰੀਬ 800 ਤੱਕ ਪਹੁੰਚ ਗਈ ਹੈ। ਉਨ੍ਹਾਂ ਇਸ ਨੂੰ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਦੱਸਿਆ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਵਾਦ ਲੋਕਤੰਤਰਿਕ ਪ੍ਰਣਾਲੀ ਦਾ ਮਹੱਤਵਪੂਰਨ ਹਿੱਸਾ ਹੈ। ਇਸੇ ਉਦੇਸ਼ ਨਾਲ ਪਾਰਟੀ ਦੇ ਆਗੂ ਅਤੇ ਵਰਕਰ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਖੇਤਰਾਂ ਵਿੱਚ ਕੰਮ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲੈ ਕੇ ਜਾਣਾ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.