Facebook-f Youtube X-twitter

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ

ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੁਹਿੰਮ ਤਹਿਤ ਡਾਈਟ ਕੈਂਪਸ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ, ਪੌਦੇ ਲਗਾਉਣ ਦੀ ਮੁਹਿੰਮ ਅਤੇ ਸੇਵਾ ਸੰਕਲਪ ਸਮਾਗਮ ਦਾ ਆਯੋਜਨ ਕੀਤਾ ਗਿਆ।

ਸਮਾਗਮ ਦੀ ਸ਼ੁਰੂਆਤ ਮੌਕੇ ਸਾਰੇ ਸਿਖਿਆਰਥੀਆਂ, ਵਲੰਟੀਅਰਾਂ ਅਤੇ ਸਟਾਫ਼ ਵੱਲੋਂ ਸਵੱਛਤਾ ਅਤੇ ਸਮਾਜ ਸੇਵਾ ਦੀ ਸਹੁੰ ਚੁੱਕੀ ਗਈ। ਇਸ ਉਪਰੰਤ ਨੌਜਵਾਨਾਂ ਨੇ ਰਲ-ਮਿਲ ਕੇ ਸੰਸਥਾ ਦੇ ਆਲੇ-ਦੁਆਲੇ ਦੀ ਚੰਗੀ ਤਰ੍ਹਾਂ ਸਫ਼ਾਈ ਕੀਤੀ, ਸੁੱਕੇ ਪੱਤੇ ਤੇ ਕੂੜਾ-ਕਰਕਟ ਇਕੱਠਾ ਕਰਕੇ ਉਸ ਦਾ ਸਹੀ ਨਿਪਟਾਰਾ ਕੀਤਾ ਅਤੇ ਹਰਿਆਵਲ ਵਧਾਉਣ ਦਾ ਸੁਨੇਹਾ ਦਿੰਦਿਆਂ ਨਵੇਂ ਬੂਟੇ ਲਗਾਏ। ਵਿਦਿਆਰਥੀਆਂ ਨੇ “ਸੇਵਾ ਤੋਂ ਸਮਰਪਣ, ਯੁਵਾ ਤੋਂ ਵਿਕਾਸ” ਦੇ ਸੰਕਲਪ ਨੂੰ ਅਪਣਾਉਂਦਿਆਂ ਸਮਾਜ ਭਲਾਈ ਅਤੇ ਦੇਸ਼ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾਉਣ ਦਾ ਪ੍ਰਣ ਲਿਆ।

ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮਾਈ ਭਾਰਤ ਪੋਰਟਲ ‘ਤੇ ਚੱਲ ਰਹੇ ‘ਵਿਕਸਿਤ ਭਾਰਤ ਯੂਥ ਲੀਡਰ ਡਾਇਲਾਗ 2027’ ਦੇ ਕੁਇਜ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਹਰ ਇੱਕ ਵਿਅਕਤੀ/ਨੌਜਵਾਨ ਨੂੰ ਇਸ ਕੁਇਜ਼ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਮੇਰਾ ਯੁਵਾ ਭਾਰਤ’ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਮਾਜਿਕ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਇਹਨਾਂ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੱਤਾ।

ਇਸ ਮੌਕੇ ਪ੍ਰਿੰਸੀਪਲ ਸੰਜੀਵ ਕੁਮਾਰ, ਨੇਹਾ ਖੇੜਾ, ਮਨਦੀਪ ਸਿੰਘ, ਕੁਲਵਿੰਦਰ ਕੌਰ, ਰਾਜਵਿੰਦਰ ਸਿੰਘ ਅਤੇ ਮਾਈ ਭਾਰਤ ਵਲੰਟੀਅਰ (ਮੁਕਤਸਰ ਬਲਾਕ) ਰਸ਼ਨਦੀਪ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਹਨਾਂ ਨੇ ਸਿਖਿਆਰਥੀਆਂ ਅਤੇ ਵਲੰਟੀਅਰਾਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਹਨਾਂ ਨੂੰ ਭਵਿੱਖ ਵਿੱਚ ਵੀ ਵਾਤਾਵਰਣ ਦੀ ਸਾਂਭ-ਸੰਭਾਲ ਤੇ ਸਮਾਜਿਕ ਕਾਰਜਾਂ ਵਿੱਚ ਨਿਰਸਵਾਰਥ ਭਾਵਨਾ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ...

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਹੋਵੇਗਾ ‘ਜਸ਼ਨ-ਏ-ਇਨਕਲਾਬ’ ਸਮਾਗਮ : ਕੈਬਨਿਟ ਮੰਤਰੀ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ:- ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ‘ਜਸ਼ਨ-ਏ-ਇਨਕਲਾਬ’ 28 ਸਤੰਬਰ 2026 ਨੂੰ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ...

ਫੂਡ ਸੇਫਟੀ ਵਿਭਾਗ ਵੱਲੋਂ ਮਿਲਾਵਟਖੋਰੀ ਤੇ ਅਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਵਿਰੁੱਧ ਮੁਹਿੰਮ ਤੇਜ਼

-ਸਤੰਬਰ ਮਹੀਨੇ ਹੁਣ ਤੱਕ 38 ਇਨਫੋਰਸਮੈਂਟ ਸੈਂਪਲ ਭਰੇ, 20 ਸੈਂਪਲ ਖੋਆ, ਪਨੀਰ ਤੇ ਹੋਰ ਦੁੱਧ ਉਤਪਾਦ ਵੀ ਸ਼ਾਮਲ : ਡਾ. ਗੁਰਪ੍ਰੀਤ ਕੌਰ -15 ਇੰਪਰੂਵਮੈਂਟ ਨੋਟਿਸ ਤੇ ਇੱਕ ਅਣ-ਸਫ਼ਾਈ ਸਬੰਧੀ ਚਲਾਨ; 547 ਕਿਲੋ ਸ਼ੱਕੀ ਪਨੀਰ ਕਬਜ਼ੇ ਵਿੱਚ ਲੈ ਕੇ ਸੈਂਪਲ ਜਾਂਚ ਲਈ ਭੇਜੇ ਪਟਿਆਲਾ:- ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਮਿਆਰੀ ਖਾਣ-ਪੀਣ ਦਾ ਸਮਾਨ ਮੁਹੱਈਆ...

ਹਲਕਾ ਸੁਤਰਾਣਾ ਦੀਆਂ ਜਲਦ ਬਣਣਗੀਆਂ ਸੜਕਾਂ – ਕੁਲਵੰਤ ਸਿੰਘ ਬਾਜ਼ੀਗਰ

ਵਿਧਾਇਕ ਵੱਲੋਂ ਡੇਰਾ ਬਾਬੂਆਂ ਤੋਂ ਚਿੱਚੜਵਾਲ ਤੱਕ ਬਣ ਰਹੀ ਸੜਕ ਦਾ ਦੌਰਾਪਾਤੜਾਂ:- ਹਲਕਾ ਸੁਤਰਾਣਾ ਅੰਦਰ ਨਵੀਆਂ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਸੁਰੂ ਹੋ ਚੁੱਕਾ ਹੈ ਅਤੇ ਜਿਹੜੀਆਂ ਸੜਕਾਂ ਤੇ ਪ੍ਰੀਮਿਕਸ ਪਾਉਣਾ ਜਾਂ ਨਵੀਂ ਬਣਨੀਆਂ ਹਨ ਉਹਨਾਂ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇਗਾ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ...

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17/19 ਲੜਕੇ ਤੇ ਲੜਕੀਆਂ ਦੇ ਆਰਚਰੀ ਮੁਕਾਬਲੇ ਕਰਵਾਏ ਗਏ

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17/19 ਲੜਕੇ/ਲੜਕੀਆਂ ਦੇ ਆਰਚਰੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਕਰਵਾਏ ਗਏ।ਅੱਜ ਮੁੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.