ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਦੂਜੇ ਫੇਜ਼ ਤਹਿਤ 22 ਤੋਂ 24 ਸਤੰਬਰ ਤੱਕ ਤਿੰਨ ਦਿਨਾਂ ਫੀਲਡ ਟ੍ਰੇਨਰਜ਼ ਦੀ ਟ੍ਰੇਨਿੰਗ ਦਾ ਸਫਲ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਮਾਸਟਰ ਟ੍ਰੇਨਰ ਹਰਪ੍ਰੀਤ ਸਿੰਘ ਵੱਲੋਂ ਸਮੂਹ ਫੀਲਡ ਟ੍ਰੇਨਰਾਂ ਨੂੰ ਜਨਗਣਨਾ 2027 ਦੇ ਦੂਜੇ ਫੇਜ਼ ਦੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।
ਡਿਪਟੀ ਈਐਸਏ ਰੁਪਿੰਦਰ ਸਿੰਘ ਅਤੇ ਜਨਗਣਨਾ ਅਫ਼ਸਰ ਪੰਕਜ ਕੁਮਾਰ ਵੱਲੋਂ ਸੈਲਫ ਇਨੁਮੀਨੇਸ਼ਨ ਕਰਵਾਈ ਗਈ ਅਤੇ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਇਸ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ।
ਇਸ ਮੌਕੇ ਅੰਕੜਾ ਵਿਭਾਗ ਦੇ ਨੁਮਾਇੰਦੇ ਅਤੇ ਸਮੂਹ ਫੀਲਡ ਟ੍ਰੇਨਰਾਂ ਹਾਜ਼ਰ ਸਨ।