Facebook-f Youtube X-twitter

ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ:-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 (BNSS) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਭਾਰੀ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਦੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਲਾਭਦਾਇਕ ਜੀਵਾਣੂ ਅਤੇ ਮੱਲੜ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਆਪ-ਪਾਸ ਖੜ੍ਹੀ ਜਾਂ ਪਈ ਪਰਾਲੀ ਨੂੰ ਅੱਗ ਲਗਾਉਣ ਕਾਰਨ ਧੂੰਏਂ ਕਾਰਨ ਵਿਜ਼ੀਬਿਲਟੀ ਘਟਣ ਕਾਰਣ ਵੱਡੇ ਸੜਕੀ ਹਾਦਸੇ ਵਾਪਰਨ ਅਤੇ ਆਵਾਜਾਈ ਵਿੱਚ ਵਿਘਨ ਪੈਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ।

ਇਹ ਹੁਕਮ 22 ਨਵੰਬਰ 2026 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ:-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 (BNSS) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ...

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.