ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:-
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਖੇਤੀਬਾੜੀ ਉਪਨਿਰੀਖਕ ਗੁਰਸੇਵਕ ਸਿੰਘ ਨੇ ਫਸਲਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਹਾ ਕਿ ਪਰਾਲੀ ਦੀ ਸਾਂਭਣ ਲਈ ਹੁਣ ਸਾਡੇ ਕੋਲ ਮਸ਼ੀਨਰੀ ਉਪਲਬਧ ਹੈ ਸੋ ਕਿਸਾਨ ਵੀਰ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ।
ਉਹਨਾਂ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਪਰਾਲੀ ਦੇ ਧੂੰਏ ਨਾਲ ਪੈਦਾ ਹੋਣ ਵਾਲੀਆਂ ਜਹਰੀਲੀ ਗੈਸਾਂ ਸਾਡੀ ਜ਼ਿੰਦਗੀ ਤੇ ਕਿੰਨਾ ਅਸਰ ਪਾਉਂਦੀਆਂ ਹਨ। ਸੋ ਜੇਕਰ ਅਸੀਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਜਾਈ ਕਰਦੇ ਹਾਂ ਤਾਂ ਉਸ ਨਾਲ ਸਾਡੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਸਾਡਾ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ।
ਕੈਂਪ ਵਿੱਚ ਮਨਜੀਤ ਸਿੰਘ ਐਸਸੀਓ ਭੂਮੀ ਰੱਖਿਆ ਵਿਭਾਗ ਵੱਲੋਂ ਵੀ ਆਪਣੇ ਮਹਿਕਮੇ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਹਨਾਂ ਵੱਲੋਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਬਿਲਕੁਲ ਵੀ ਨਾ ਲਗਾਉਣ।
ਕੈਂਪ ਵਿਚ ਜਗਸੀਰ ਸਿੱਘ ਫੀਡ ਬੈਕ ਫਾਊਂਡੇਸ਼ਨ ਵੱਲੋਂ ਵੀ ਉਹਨਾਂ ਦੀਆਂ ਚੱਲ ਰਹੀਆਂ ਕਿਸਾਨ ਹਿੱਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਸੁਚੱਜੇ ਢੰਗ ਨਾਲ ਵਰਤ ਕੇ ਆਪਣੀ ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ ਵਿੱਚ ਸਾਥ ਦੇਣ ਲਈ ਕਿਹਾ।
ਕੈਂਪ ਵਿੱਚ ਆਏ ਕਿਸਾਨਾਂ ਦੀਆਂ ਫਾਰਮਰ ਰਜਿਸਟਰੀ ਤਹਿਤ ਕਿਸਾਨ ਆਈਡੀਆਂ ਵੀ ਬਣਾਈਆਂ ਗਈਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਵੀਰ ਜਲਦੀ ਤੋਂ ਜਲਦੀ ਕਿਸਾਨ ਆਈਡੀਆ ਬਣਾ ਲੈਣ।ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਰਣਵੀਰ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ । ਕੈਂਪ ਵਿੱਚ ਹਰਭੰਥ ਸਿੰਘ , ਜਗਰੂਪ ਸਿੰਘ ਸਰਪੰਚ, ਸੁਖਜੀਤ ਨੰਬਰਦਾਰ ਸਿੰਘ ਆਦਿ ਹਾਜ਼ਰ ਸਨ।