Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ ਕੀਤੀ

ਯਾਤਰਾ ‘ਤੇ ਗਏ ਸ਼ਰਧਾਲੂਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ।

ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਮੁੰਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ੬ਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ।

ਇਸ ਮੌਕੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ ਮੁੱਖ ਮੰਤਰੀ ਤੀਰਥ ਯੋਜਨਾ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਲਗਾਇਆ 2-ਰੋਜ਼ਾ ਕੈਂਪ

ਬਟਾਲਾ:- ਸਥਾਨਿਕ ਪੀਐਮ ਸ਼੍ਰੀ ਸਰਕਾਰੀ ਗ੍ਰਲਜ ਸੀਨੀ. ਸੈਕੰ. ਸਕੂਲ ਗਾਂਧੀ ਕੈਂਪ ਵਿਖੇ ਪ੍ਰਿੰਸੀਪਲ ਤੇਜਿੰਦਰ ਕੌਰ ਦੀ ਅਗਵਾਈ ‘ਚ 2-ਰੋਜ਼ਾ ਕੈਂਪ ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਕੈਂਪ ਲਗਾਇਆ। ਜਿਸ ਵਿਚ ਰਿਸੋਰਸ ਪਰਸਨ ਵਜੋਂ ਸਿਵਲ ਡਿਫੈਂਸ ਦੇ ਹਰਬਖਸ਼ ਸਿੰਘ ਤੇ ਮਨਿੰਦਰ ਕੌਰ ਸਮੇਤ ਅਧਿਆਪਕ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਸ਼ੁਰੂਆਤ ਵਿਚ ਵਿਸ਼ਵ ਮੁਢੱਲੀ ਸਹਾਇਤਾ ਦੇ ਬਾਨੀ...

ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਚੌਤਰਾ, ਚੜੇਵਨ ਅਤੇ ਬੂੜਾ ਗੁਜਰ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ...

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ ਕੀਤੀ

ਯਾਤਰਾ ‘ਤੇ ਗਏ ਸ਼ਰਧਾਲੂਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ...

ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ:-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 (BNSS) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ...

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.